15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ ਦੇ ਪ੍ਰੋਫੈਸ਼ਨਲ ਪ੍ਰੋਗਰਾਮ ਬੀ.ਕਾਮ 'ਚ ਟੈਲੀ-ਲਰਨਿੰਗ ਵਰਕਸ਼ਾਪ <br/>

Ad Position 21
No active advertisement
ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਮੋਗਾ ਦੇ ਪ੍ਰੋਫੈਸ਼ਨਲ ਪ੍ਰੋਗਰਾਮ ਬੀ.ਕਾਮ 'ਚ ਟੈਲੀ ਦੀ ਵਰਕਸ਼ਾਪ ਵਿਚ ਮੁੱਖ ਵਕਤਾ ਮਨਜੀਤ ਕੌਰ ਦਾ ਸਵਾਗਤ ਕਰਦੇ ਹੋਏ ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ, ਡੀਨ ਪ੍ਰੀਖਿਆ ਇੰਜੀਨੀਅਰਿੰਗ ਜਸਪ੍ਰੀਤ ਇੰਦਰ ਸਿੰਘ ਅਤੇ ਮੌਜੂਦ ਫੈਕਲਟੀ | ਤਸਵੀਰ: ਜਸਪਾਲ ਸਿੰਘ ਬੱਬੀ <br/> 05-02-2026
ਮੋਗਾ, 4 ਫਰਵਰੀ (ਸੁਰਿੰਦਰਪਾਲ ਸਿੰਘ)-ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਪ੍ਰੋਫੈਸ਼ਨਲ ਪ੍ਰੋਗਰਾਮ ਬੀ.ਕਾਮ 'ਚ ਟੈਲੀ-ਲਰਨਿੰਗ ਵਰਕਸ਼ਾਪ ਕਰਵਾਈ ਗਈ | ਪ੍ਰੋਫੈਸ਼ਨਲ ਪ੍ਰੋਗਰਾਮ ਦੇ ਮੁਖੀ ਨਵਜੀਤ ਸਿੰਘ ਨੇ ਕਿਹਾ ਕਿ ਸਭ ਤੋਂ ਪਹਿਲਾਂ ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ, ਡੀਨ ਪ੍ਰੀਖਿਆ ਇੰਜੀਨੀਅਰਿੰਗ ਜਸਪ੍ਰੀਤ ਇੰਦਰ ਸਿੰਘ, ਵਾਈਸ ਪਿ੍ੰਸੀਪਲ ਡਾ. ਸ਼ੰਮੀ ਜਿੰਦਲ ਅਤੇ ਹੋਰ ਅਧਿਆਪਕਾਂ ਨੇ ਮੁੱਖ ਬੁਲਾਰੇ ਮਨਜੀਤ ਕੌਰ ਸੀ.ਈ.ਓ. ਫਿਊਚਰ ਵਿਜ਼ਨ ਮੋਗਾ ਦਾ ਬੂਟਾ ਭੇਟ ਕਰ ਕੇ ਸਵਾਗਤ ਕੀਤਾ | ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਆਪਣੇ ਸੰਬੋਧਨ ਵਿਚ ਸਵਾਗਤ ਕਰਦੇ ਹੋਏ ਸੰਸਥਾ ਦੇ ਦਿ੍ਸ਼ਟੀਕੋਣ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਇੱਥੋਂ ਦੀ ਮੈਨੇਜਮੈਂਟ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਦੀ | ਮੁੱਖ ਬੁਲਾਰੇ ਮਨਜੀਤ ਕੌਰ ਨੇ ਬੀ.ਕਾਮ ਦੇ ਵਿਦਿਆਰਥੀਆਂ ਨੂੰ ਟੈਲੀ ਦੀਆਂ ਮੂਲ ਗੱਲਾਂ, ਇਸ ਦੀ ਵਰਤੋਂ ਅਤੇ ਖਾਤਿਆਂ 'ਚ ਇਸ ਦੀ ਉਪਯੋਗਤਾ ਬਾਰੇ ਦੱਸ ਕੇ ਪ੍ਰੈਕਟੀਕਲ ਸਿਖਲਾਈ ਦਿੱਤੀ ਅਤੇ ਵਿਦਿਆਰਥੀਆਂ ਦੁਆਰਾ ਪੁੱਛੇ ਗਏ ਸਾਰੇ ਸਵਾਲਾਂ ਦੇ ਜਵਾਬ ਦਿੱਤੇ | ਮਨਜੀਤ ਕੌਰ ਨੇ ਕਿਹਾ ਕਿ ਅੱਜ ਦੇ ਸਮੇਂ 'ਚ ਡਿਗਰੀ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਪ੍ਰੋਗਰਾਮ ਅਨੁਸਾਰ ਹੁਨਰ ਕੋਰਸਾਂ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ | ਅੰਤ 'ਚ ਸੰਸਥਾ ਵਲੋਂ ਮਨਜੀਤ ਕੌਰ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਨਵਜੀਤ ਸਿੰਘ ਨੇ ਇਸ ਮੌਕੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਵਰਕਸ਼ਾਪ ਵਿਚ ਅਮਨਦੀਪ ਕੌਰ ਵਰਮਾ ਨੇ ਸਟੇਜ ਦਾ ਸੰਚਾਲਨ ਕੀਤਾ | ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀਨੀਅਰ ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਪਿ੍ੰਸੀਪਲ ਡਾ. ਆਰ.ਕੇ. ਨਾਰੰਗ ਨੇ ਵਰਕਸ਼ਾਪ ਦੀ ਸਫਲਤਾ ਲਈ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਕੁਲਦੀਪ ਸਿੰਘ ਸਰਾਂ ਲੰਡੇ ਨਮਿਤ ਸ਼ਰਧਾਂਜਲੀ ਸਮਾਰੋਹ ਹੋਇਆ <br/> ਅਗਲੀ ਖ਼ਬਰ ਨੈਸ਼ਨਲ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ 'ਚ ਮੋਗਾ ਦੇ ਅਥਲੀਟਾਂ ਦਾ ਸ਼ਾਨਦਾਰ ਪ੍ਰਦਰਸ਼ਨ- ਸੈਕਟਰੀ ਜਸਕਰਨ ਸਿੰਘ
Ad Position 24