20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਮਜੀਠੀਆ ਖ਼ਿਲਾਫ਼ ਕੂੜ ਪ੍ਰਚਾਰ ਦਾ ਹਿਸਾਬ ਉਹ ਅਦਾਲਤ 'ਚ ਲੈਣਗੇ-ਸਨੀ ਗਿੱਲ

Ad Position 21
No active advertisement
ਅਜੀਤ ਡੈਸਕ 06-02-2026
ਮੋਗਾ, 5 ਫਰਵਰੀ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਜੋ ਨਸ਼ਾ ਤਸਕਰੀ ਨੂੰ ਲੈ ਕੇ ਸੱਤਾਧਾਰੀ ਸਰਕਾਰ ਦੇ ਆਗੂ ਗ਼ਲਤ ਕੂੜ ਪ੍ਰਚਾਰ ਕਰ ਰਹੇ ਹਨ, ਉਸ ਦਾ ਜਵਾਬ ਬਿਕਰਮ ਸਿੰਘ ਮਜੀਠੀਆ ਅਦਾਲਤ ਵਿਚ ਲੈਣਗੇ ਕਿਉਂਕਿ ਬਿਕਰਮ ਸਿੰਘ ਮਜੀਠੀਆ 'ਤੇ ਜੋ ਕੇਸ ਚੱਲ ਰਿਹਾ ਹੈ ਉਹ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਹੈ ਜਦ ਕਿ ਨਸ਼ੇ ਨੂੰ ਲੈ ਕੇ ਕੋਈ ਵੀ ਕੇਸ ਅਦਾਲਤ ਵਿਚ ਲੰਬਿਤ ਨਹੀਂ ਹੈ ਅਤੇ ਸਿਰਫ਼ ਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਹੀ ਰਚੀਆਂ ਜਾ ਰਹੀਆਂ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਚੋਣਾਂ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ ਤੇ ਸ਼੍ਰੋਮਣੀ ਅਕਾਲੀ ਦਲ ਆਪਣੀ ਸਰਕਾਰ ਬਣਾਏਗਾ ਅਤੇ ਇਹੀ ਕਾਰਨ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਆਪ ਸਰਕਾਰ ਨੂੰ ਹਜ਼ਮ ਨਹੀਂ ਹੋ ਰਹੀ | ਇਸੇ ਕਰ ਕੇ ਉਹ ਹੁਣ ਗ਼ਲਤ ਭੰਡੀ ਪ੍ਰਚਾਰ ਕਰ ਰਹੇ ਹਨ | ਸੰਜੀਤ ਸਿੰਘ ਸਨੀ ਗਿੱਲ ਨੇ ਕਿਹਾ ਕਿ ਸਾਲ 2027 ਦੀਆਂ ਚੋਣਾਂ ਵਿਚ ਸੂਬੇ ਦੇ ਲੋਕ ਦਿੱਲੀ ਤੋਂ ਚੱਲਣ ਵਾਲੀ ਆਪ ਸਰਕਾਰ ਦਾ ਬਿਸਤਰਾ ਗੋਲ ਕਰ ਕੇ ਦਿੱਲੀ ਭੇਜ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਬਲਤੇਜ ਪੰਨੂ ਅੱਜ ਕਰਨਗੇ ਮੋਗਾ ਵਿਖੇ ਗਿੱਲ ਪੈਲੇਸ ਅਤੇ ਹੋਟਲਾਂ ਦਾ ਉਦਘਾਟਨ <br/> ਅਗਲੀ ਖ਼ਬਰ 06-02-26
Ad Position 24