ਕੋਟ ਈਸੇ ਖਾਂ, 5 ਫਰਵਰੀ (ਗੁਰਮੀਤ ਸਿੰਘ ਖ਼ਾਲਸਾ)-ਇਲਾਕੇ ਦੀ ਪੁਰਾਣੀ ਤੇ ਨਾਮਵਰ ਵਿੱਦਿਅਕ ਸੰਸਥਾ ਡੀ.ਏ.ਵੀ. ਕੇ.ਆਰ.ਬੀ. ਪਬਲਿਕ ਸਕੂਲ ਕੋਟ ਈਸੇ ਖਾਂ ਵਿਚ ਸਾਲਾਨਾ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਸਕੂਲ ਦੇ ਮੈਨੇਜਰ ਮੈਡਮ ਸ਼੍ਰੀਮਤੀ ਜਸਵਿੰਦਰ ਕੌਰ ਪਿ੍ੰਸੀਪਲ ਬੀ.ਆਰ.ਐਸ. ਨਗਰ, ਸਕੂਲ ਦੇ ਚੇਅਰਮੈਨ ਵਿਜੇ ਕੁਮਾਰ ਧੀਰ ਤੋਂ ਇਲਾਵਾ ਹੋਰ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਤੇ ਬੱਚਿਆਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ | ਸਮਾਗਮ ਦਾ ਥੀਮ ਯੁਗਾਂਤਰ (ਇਕ ਨਵੇਂ ਯੁਗ ਦਾ ਆਰੰਭ) ਰੱਖਿਆ ਗਿਆ | ਨਰਸਰੀ ਤੋਂ ਬਾਰ੍ਹਵੀਂ ਜਮਾਤ ਦੇ ਬੱਚਿਆਂ ਨੇ ਰੈਂਪ ਵਾਕ, ਮਾਈਾਮ, ਨੁੱਕੜ ਨਾਟਕ ਰਾਜਸਥਾਨੀ, ਗੁਜਰਾਤੀ ਡਾਂਸ, ਲੋਕ ਗੀਤ ਗਿੱਧਾ, ਭੰਗੜਾ ਤੇ ਹੋਰ ਸ਼ਾਨਦਾਰ ਪੇਸ਼ਕਾਰੀਆਂ ਕਰਕੇ ਸਭ ਦਾ ਮਨ ਮੋਹ ਲਿਆ | ਸਕੂਲ ਪ੍ਰਬੰਧਕਾਂ ਨੇ ਇਸ ਮੌਕੇ ਦੱਸਿਆ ਕਿ ਇਸ ਵਾਰ ਦਾ ਸਾਲਾਨਾ ਸਮਾਰੋਹ ਸਾਡੇ ਭਾਰਤ ਦੀ ਸੰਸਕਿ੍ਤੀ ਨੂੰ ਦਰਸਾਉਂਦਾ ਹੈ, ਇਸ ਦਾ ਉਦੇਸ਼ ਬੱਚਿਆਂ ਨੂੰ ਆਪਣੇ ਸੰਸਕਾਰਾਂ, ਰਵਾਇਤਾਂ ਅਤੇ ਰੀਤੀ-ਰਿਵਾਜਾਂ ਬਾਰੇ ਸਿਖਾਉਣਾ, ਤਾਂ ਜੋ ਉਹ ਆਪਣੇ ਇਤਿਹਾਸ ਅਤੇ ਸੰਸਕਿ੍ਤੀ ਨਾਲ ਜੁੜੇ ਰਹਿਣ | ਸਕੂਲ ਪਿ੍ੰਸੀਪਲ ਮੈਡਮ ਸ੍ਰੀਮਤੀ ਰਿਤੂ ਅਹੂਜਾ ਅਤੇ ਚੇਅਰਮੈਨ ਵਿਜੇ ਕੁਮਾਰ ਧੀਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਵੀ ਤਾਰੀਫ਼ ਕੀਤੀ | ਸਕੂਲ ਦੇ ਮੈਨੇਜਰ ਮੈਡਮ ਜਸਵਿੰਦਰ ਕੌਰ ਨੇ ਆਪਣੇ ਖ਼ਾਸ ਸੰਦੇਸ਼ ਵਿਚ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਇਹ ਅਧਿਆਪਕਾਂ ਅਤੇ ਸਕੂਲ ਪ੍ਰਬੰਧਕਾਂ ਦੀ ਮਿਹਨਤ ਅਤੇ ਉਤਸ਼ਾਹ ਹੈ, ਜੋ ਕਿ ਉਹ ਸਦੀਵੀ ਕਠੋਰ ਮਿਹਨਤ ਕਰ ਰਹੇ ਹਨ, ਤਾਂ ਜੋ ਵਿਦਿਆਰਥੀ ਸਿੱਖਣ ਅਤੇ ਵਧਣ ਲਈ ਸਹੂਲਤਾਂ ਪ੍ਰਾਪਤ ਕਰ ਸਕਣ | ਮੁੱਖ ਮਹਿਮਾਨ ਦਵਿੰਦਰਜੀਤ ਸਿੰਘ ਲਾਡੀ ਢੋਸ ਵਿਧਾਇਕ ਧਰਮਕੋਟ ਨੇ ਇਸ ਸ਼ਾਨਦਾਰ ਸਮਾਗਮ ਲਈ ਪ੍ਰਬੰਧਕਾਂ ਤੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚੇ ਸਿਰਫ਼ ਆਪਣੇ ਸਕੂਲ ਲਈ ਨਹੀਂ, ਸਗੋਂ ਸਮਾਜ ਲਈ ਭਵਿੱਖ ਵਿਚ ਵਿਗਿਆਨੀਆਂ, ਕਲਾਕਾਰਾਂ, ਆਗੂਆਂ ਤੇ ਹਰ ਖੇਤਰ ਵਿਚ ਅੱਗੇ ਵਧਣ ਲਈ ਯੋਗ ਚਿਹਰਿਆਂ ਵਜੋਂ ਪ੍ਰਮੁੱਖ ਭੂਮਿਕਾ ਨਿਭਾਉਣ ਨਿਭਾਉਣ ਲਈ ਸਾਡਾ ਭਵਿੱਖ ਹਨ | ਇਨਾਮ ਵੰਡ ਸਮਾਰੋਹ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਗਈ | ਮਾਪਿਆਂ ਨੇ ਵਿਦਿਆਰਥੀਆਂ ਦੀ ਚੰਗੀ ਕਾਰਗੁਜ਼ਾਰੀ ਦਾ ਆਨੰਦ ਮਾਣਿਆ |