20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਬਾਲ ਮਜ਼ਦੂਰੀ ਖ਼ਿਲਾਫ਼ ਟਾਸਕ ਫੋਰਸ ਵਲੋਂ ਕੋਟ ਈਸੇ ਖਾਂ ਵਿਖੇ ਅਚਾਨਕ ਚੈਕਿੰਗ

Ad Position 21
No active advertisement
ਅਜੀਤ ਡੈਸਕ 06-02-2026
ਕੋਟ ਈਸੇ ਖਾਂ, 5 ਫਰਵਰੀ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਮੋਗਾ ਦੇ ਮੈਂਬਰਾਂ ਵਲੋਂ ਪੈਨ ਇੰਡੀਆ ਰੈਸਕਿਊ ਐਂਡ ਰਿਹੈਬਿਲੀਟੇਸ਼ਨ ਕੈਂਪੇਨ ਫ਼ਾਰ ਇਰੈਡੀਕੇਸ਼ਨ ਆਫ਼ ਚਾਈਲਡ ਐਂਡ ਐਡੋਲਸੈਂਟ ਲੇਬਰ ਮੁਹਿੰਮ ਦੀ ਸ਼ੁਰੂਆਤ ਦੇ ਤਹਿਤ ਕੋਟ ਈਸੇ ਖਾਂ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਅਚਾਨਕ ਚੈਕਿੰਗ ਕੀਤੀ ਗਈ | ਇਸ ਮੌਕੇ 18 ਸਾਲ ਤੋਂ ਘੱਟ ਉਮਰ ਦੇ ਬਾਲ ਅਤੇ ਕਿਸ਼ੋਰ ਕਿਰਤੀਆਂ ਦੀ ਸਥਾਨਕ ਮੇਨ ਬਾਜ਼ਾਰ, ਧਰਮਕੋਟ ਰੋਡ, ਅੰਮਿ੍ਤਸਰ ਰੋਡ ਅਤੇ ਜ਼ੀਰਾ ਰੋਡ 'ਤੇ ਸਥਿਤ ਦੁਕਾਨਾਂ ਅਤੇ ਹੋਰ ਵਪਾਰਕ ਅਦਾਰਿਆਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ | ਇਹ ਕਾਰਵਾਈ ਮਾਨਯੋਗ ਡਿਪਟੀ ਕਮਿਸ਼ਨਰ ਮੋਗਾ ਦੇ ਹੁਕਮਾਂ ਅਤੇ ਸਹਾਇਕ ਕਿਰਤ ਕਮਿਸ਼ਨਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ | ਇਸ ਟੀਮ ਵਿਚ ਕਿਰਤ ਇੰਸਪੈਕਟਰ ਮਿਸ ਹਰਮਨਜੀਤ ਕੌਰ, ਡਾ. ਜਸਬੀਰ ਸਿੰਘ ਢਿੱਲੋਂ, ਜਤਿੰਦਰ ਸੂਦ, ਅਧਿਆਪਕਾ ਕਿਰਨ ਲਤਾ, ਵਿਨੋਦ ਕੁਮਾਰ, ਰਮਨਦੀਪ ਕਪਿਲ, ਬਾਲ ਸੁਰੱਖਿਆ ਅਫ਼ਸਰ ਸੁਖਵੀਰ ਕੌਰ, ਸੀ. ਡਬਲਯੂ.ਸੀ ਮੈਂਬਰ ਬਲਵਿੰਦਰ ਸਿੰਘ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਐਡਵੋਕੇਟ ਗੁਰਜੀਤ ਸਿੰਘ ਹਾਂਡਾ, ਪੀ.ਐਲ.ਵੀ. ਸਤਨਾਮ ਸਿੰਘ ਅਤੇ ਏ.ਐਸ.ਆਈ ਸਤਨਾਮ ਸਿੰਘ ਆਦਿ ਸ਼ਾਮਲ ਸਨ | ਰੇਡ ਦੌਰਾਨ ਦੋ ਕਿਸ਼ੋਰ ਕਿਰਤੀ ਕੰਮ ਕਰਦੇ ਪਾਏ ਗਏ, ਜਿਨ੍ਹਾਂ ਨੂੰ ਮੌਕੇ 'ਤੇ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ | ਇਸ ਦੌਰਾਨ ਸੰਬੰਧਿਤ ਦੁਕਾਨਦਾਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਭਵਿੱਖ ਵਿਚ ਬਾਲ ਜਾਂ ਕਿਸ਼ੋਰ ਕਿਰਤੀ ਨਾ ਰੱਖਣ ਦੀ ਚੇਤਾਵਨੀ ਦਿੱਤੀ ਗਈ ਅਤੇ ਚਾਈਲਡ ਲੇਬਰ ਐਕਟ ਅਧੀਨ ਸਜ਼ਾ ਅਤੇ ਜੁਰਮਾਨਿਆਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਤੋਂ ਇਲਾਵਾ ਹੋਰ ਦੁਕਾਨਦਾਰਾਂ ਅਤੇ ਵਪਾਰਕ ਅਦਾਰਿਆਂ ਦੇ ਮਾਲਕਾਂ ਨੂੰ ਵੀ ਚਾਈਲਡ ਲੇਬਰ ਕਾਨੂੰਨ ਸਬੰਧੀ ਜਾਗਰੂਕ ਕੀਤਾ ਗਿਆ | ਲੋਕਾਂ ਵਿਚ ਬਾਲ ਮਜ਼ਦੂਰੀ ਖ਼ਿਲਾਫ਼ ਜਾਗਰੂਕਤਾ ਫੈਲਾਉਣ ਲਈ ਨੋ ਚਾਈਲਡ ਲੇਬਰ ਸਬੰਧੀ ਇਕ ਜਾਗਰੂਕਤਾ ਰੈਲੀ ਵੀ ਕੱਢੀ ਗਈ |
Ad Position 22
No active advertisement
ਪਿਛਲੀ ਖ਼ਬਰ 10 ਜਥੇਬੰਦੀਆਂ ਵਲੋਂ 12 ਨੂੰ ਹੜਤਾਲ ਦਾ ਸੱਦਾ ਤੇ ਹੋਵੇਗੀ ਰੈਲੀ <br/> ਅਗਲੀ ਖ਼ਬਰ ਡੀ.ਏ.ਵੀ., ਕੇ.ਆਰ.ਬੀ. ਪਬਲਿਕ ਸਕੂਲ 'ਚ ਹੋਇਆ ਸ਼ਾਨਦਾਰ ਸਾਲਾਨਾ ਸਮਾਰੋਹ
Ad Position 24