20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

10 ਜਥੇਬੰਦੀਆਂ ਵਲੋਂ 12 ਨੂੰ ਹੜਤਾਲ ਦਾ ਸੱਦਾ ਤੇ ਹੋਵੇਗੀ ਰੈਲੀ <br/>

Ad Position 21
No active advertisement
ਅਜੀਤ ਡੈਸਕ 06-02-2026
ਮੋਗਾ, 5 ਫਰਵਰੀ (ਸੁਰਿੰਦਰਪਾਲ ਸਿੰਘ)-ਅੱਜ 10 ਕੇਂਦਰੀ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਸਮਰਥਨ ਪ੍ਰਾਪਤ 12 ਫਰਵਰੀ ਦੀ ਹੜਤਾਲ ਸਬੰਧੀ ਸ਼ਹੀਦ ਕਾ. ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਚ ਕਨਵੈਨਸ਼ਨ ਕੀਤੀ ਗਈ | ਇਸ ਮੌਕੇ ਸਟੇਜ ਦੀ ਕਾਰਵਾਈ ਕਾ. ਜਗਦੀਸ਼ ਸਿੰਘ ਧਾਲੀਵਾਲ ਨੇ ਨਿਭਾਈ | ਉਨ੍ਹਾਂ ਕਿਹਾ ਕਿ 29 ਕਾਨੂੰਨਾਂ ਨੂੰ ਤੋੜ ਕੇ ਬਣਾਏ ਚਾਰ ਕੋਡਾਂ ਵਿਚ ਕੇਂਦਰ ਸਰਕਾਰ ਨੇ ਮਜ਼ਦੂਰਾਂ ਦੇ ਹੱਕਾਂ 'ਤੇ ਡਾਕਾ ਮਾਰਦਿਆਂ ਇਨ੍ਹਾਂ ਕਾਨੂੰਨਾਂ ਨੂੰ ਕਾਰਪੋਰੇਟਾਂ ਦੇ ਹੱਕ ਦੇ ਹੀ ਬਣਾ ਦਿੱਤਾ ਹੈ | ਹੁਣ ਕਾਰਖ਼ਾਨੇਦਾਰਾਂ ਲਈ ਮਜ਼ਦੂਰਾਂ ਦੀ ਛਾਂਟੀ ਕਰਨੀ, ਕਾਰਖ਼ਾਨੇ ਨੂੰ ਬੰਦ ਕਰਨਾ ਸੌਖਾ ਹੋ ਜਾਵੇਗਾ | ਮਜ਼ਦੂਰਾਂ 'ਤੇ ਘੱਟੋ ਘੱਟ ਉਜਰਤ ਦਾ ਕਾਨੂੰਨ ਵੀ ਲਾਗੂ ਨਹੀਂ ਹੋਵੇਗਾ | ਇਸ ਮੌਕੇ ਕਾ. ਜਗਸੀਰ ਖੋਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਗਨਰੇਗਾ ਕਾਨੂੰਨ ਵਿਚ ਸੋਧ ਕਰਨ ਦੇ ਨਾਂਅ 'ਤੇ ਨਵਾਂ ਕਾਨੂੰਨ ਜੀ ਰਾਮ ਜੀ ਲਿਆਂਦਾ ਹੈ ਜਿਸ ਨਾਲ ਭੁਲੇਖਾ ਤਾਂ 125 ਦਿਨ ਕੰਮ ਦੇਣ ਦਾ ਪਾਇਆ ਗਿਆ ਹੈ ਪਰ ਇਸ ਵਿਚ ਸਰਪੰਚਾਂ ਦੇ ਅਖ਼ਤਿਆਰ ਨੂੰ ਬਾਹਰ ਕਰ ਦਿੱਤਾ ਗਿਆ ਹੈ | ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਭੁਪਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਹੁਣ ਕਾਨੂੰਨਾਂ ਨੂੰ ਨਵੇਂ ਢੰਗ ਨਾਲ ਲਾਗੂ ਕਰ ਰਹੀ ਹੈ ਅਤੇ ਬਿਜਲੀ ਬਿੱਲ 2025, ਬੀਜ ਬਿੱਲ 2025 ਲਿਆ ਕੇ ਕਿਸਾਨਾਂ 'ਤੇ ਹਮਲਾ ਕਰ ਰਹੀ ਹੈ ਜਿਸ ਨਾਲ ਮਜ਼ਦੂਰ ਵੀ ਪ੍ਰਭਾਵਿਤ ਹੋਏ ਬਿਨਾਂ ਨਹੀਂ ਰਹਿਣਗੇ | ਕਿਰਤੀ ਕਿਸਾਨ ਯੂਨੀਅਨ ਦੇ ਆਗੂ ਨਿਰਭੈ ਸਿੰਘ ਢੁੱਡੀਕੇ ਨੇ ਕਿਹਾ ਕਿ ਜੋ ਮੋਦੀ ਸਰਕਾਰ ਨੇ ਸਾਰਾ ਕੁਝ ਹੀ ਕਾਰਪੋਰੇਟਾਂ ਦੇ ਹਵਾਲੇ ਕਰ ਦਿੱਤਾ ਹੈ | ਜੋ ਅਮਰੀਕਾ ਨਾਲ ਸਮਝੌਤਾ ਹੋਇਆ ਹੈ ਉਸ ਨਾਲ ਸਿਰਫ਼ ਕਿਸਾਨ ਹੀ ਨਹੀਂ ਸਗੋਂ ਹਰ ਵਰਗ 'ਤੇ ਅਸਰ ਪਵੇਗਾ | ਦਰਸ਼ਨ ਲਾਲ ਨੇ ਕਿਹਾ ਕਿ ਨਵੀਂ ਤਕਨੀਕ ਆਉਣ ਨਾਲ ਹਰ ਵਰਗ ਵਿਚ ਨੌਕਰੀਆਂ ਖ਼ਤਮ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਸਰਬਜੀਤ ਸਿੰਘ ਦੌਧਰ, ਹਰਪ੍ਰੀਤ ਸਿੰਘ ਪੰਜਾਬ ਸਟੂਡੈਂਟਸ ਯੂਨੀਅਨ, ਗੁਰਮੇਲ ਸਿੰਘ ਨਾਹਰ, ਰਾਜਿੰਦਰ ਸਿੰਘ ਰਿਆੜ, ਮੰਗਾ ਸਿੰਘ ਪੇਂਡੂ ਖੇਤ ਮਜ਼ਦੂਰ ਯੂਨੀਅਨ, ਕਾ. ਸੂਰਤ ਸਿੰਘ ਧਰਮਕੋਟ, ਗੁਰਚਰਨ ਕੌਰ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਕਾ. ਜਗਰੂਪ ਸਿੰਘ ਨੇ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਵਿਆਖਿਆ ਕੀਤੀ | ਇਸ ਮੌਕੇ ਸੁਖਦੇਵ ਸਿੰਘ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ, ਕੁਲਬੀਰ ਸਿੰਘ ਢਿੱਲੋਂ, ਬੂਟਾ ਸਿੰਘ ਭੱਟੀ, ਸਤਪਾਲ ਸਹਿਗਲ, ਭੁਪਿੰਦਰ ਸਿੰਘ ਸੇਖੋਂ, ਗਿਆਨ ਸਿੰਘ ਸਾਬਕਾ ਡੀ.ਪੀ.ਆਰ.ਓ., ਕਾ. ਕੁਲਦੀਪ ਭੋਲਾ, ਕਾ. ਜਗਜੀਤ ਸਿੰਘ ਨਿਹਾਲ ਸਿੰਘ ਵਾਲਾ, ਚਮਨ ਲਾਲ ਸੰਗੇਲੀਆ, ਪੋਹਲਾ ਸਿੰਘ ਬਰਾੜ ਵੀ ਹਾਜ਼ਰ ਸਨ | ਅੰਤ ਵਿਚ ਬਲੌਰ ਸਿੰਘ ਘਾਲੀ ਨੇ ਸਾਰੀਆਂ ਧਿਰਾਂ ਦੇ ਏਕੇ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ 12 ਫਰਵਰੀ ਨੂੰ ਮੇਨ ਚੌਕ ਮੋਗਾ ਵਿਚ 11 ਵਜੇ ਇਕੱਠੇ ਹੋ ਕੇ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਭਲਕੇ ਸਿੱਖਿਆ ਵਿਭਾਗ ਦੀਆਂ ਸਿਰਮੌਰ ਜਥੇਬੰਦੀਆਂ ਕਰਨਗੀਆਂ ਸੰਘਰਸ਼ ਦਾ ਐਲਾਨ <br/> ਅਗਲੀ ਖ਼ਬਰ ਬਾਲ ਮਜ਼ਦੂਰੀ ਖ਼ਿਲਾਫ਼ ਟਾਸਕ ਫੋਰਸ ਵਲੋਂ ਕੋਟ ਈਸੇ ਖਾਂ ਵਿਖੇ ਅਚਾਨਕ ਚੈਕਿੰਗ
Ad Position 24