20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਭਲਕੇ ਸਿੱਖਿਆ ਵਿਭਾਗ ਦੀਆਂ ਸਿਰਮੌਰ ਜਥੇਬੰਦੀਆਂ ਕਰਨਗੀਆਂ ਸੰਘਰਸ਼ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 06-02-2026
ਮੋਗਾ, 5 ਫਰਵਰੀ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਧਾਲੀਵਾਲ, ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਜਸਵੰਤ ਘੜਿਆਲ, ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਹਿਗਲ, ਮੁੱਖ ਸਲਾਹਕਾਰ ਇੰਦਰਪਾਲ ਸਿੰਘ, ਮੀਡੀਆ ਕੋਆਰਡੀਨੇਟਰ ਅਮਨਦੀਪ ਸਿੰਘ, ਸਟੇਟ ਕਮੇਟੀ ਮੈਂਬਰ ਗਗਨਦੀਪ ਸਿੰਘ, ਨਿਰਵੈਰ ਸਿੰਘ, ਪ੍ਰੈੱਸ ਸਕੱਤਰ ਜਸਵਿੰਦਰ ਭਿੰਡਰ, ਬਲਾਕ ਪ੍ਰਧਾਨ ਨਿਰਮਲਜੀਤ ਸਿੰਘ, ਅਮਨਦੀਪ ਸਿੰਘ, ਅਰੁਣ ਕੁਮਾਰ, ਬਲਰਾਜ ਕੋਕਰੀ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿੱਖਿਆ ਵਿਭਾਗ ਦੇ ਚਾਰ ਕੇਡਰ ਈ.ਟੀ.ਟੀ. ਕੇਡਰ, ਮਾਸਟਰ ਕੇਡਰ, ਲੈਕਚਰਾਰ ਕੇਡਰ ਅਤੇ ਸਿੱਖਿਆ ਵਿਭਾਗ ਦਾ ਮਨਿਸਟਰੀਅਲ ਕੇਡਰ ਆਪਣੀਆਂ ਵਿੱਤੀ ਮੰਗਾਂ ਅਤੇ ਥੋਪੇ ਗਏ ਟੈਟ ਦੇ ਮਸਲੇ ਨੂੰ ਹੱਲ ਕਰਵਾਉਣ ਵਾਸਤੇ ਇਕ ਪਲੇਟਫ਼ਾਰਮ 'ਤੇ ਇਕੱਠਾ ਹੋ ਗਿਆ ਹੈ | ਇਸ ਸਬੰਧੀ ਐਲੀਮੈਂਟਰੀ ਟੀਚਰ ਯੂਨੀਅਨ, ਮਾਸਟਰ ਕੇਡਰ ਯੂਨੀਅਨ, ਪੰਜਾਬ ਲੈਕਚਰਾਰ ਕੇਡਰ ਯੂਨੀਅਨ ਪੰਜਾਬ ਅਤੇ ਸਿੱਖਿਆ ਵਿਭਾਗ ਮਨਿਸਟਰ ਸਟਾਫ਼ ਐਸੋਸੀਏਸ਼ਨ ਦੀ ਇਕ ਸਾਂਝੀ ਸੂਬਾ ਪੱਧਰੀ ਮੀਟਿੰਗ 7 ਫਰਵਰੀ ਨੂੰ ਜਲੰਧਰ ਵਿਖੇ ਬੁਲਾਈ ਹੈ | ਜਥੇਬੰਦੀਆਂ ਦੇ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਵਿਚ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਤੋਂ ਹਰਜਿੰਦਰਪਾਲ ਸਿੰਘ ਪੰਨੂ, ਮਾਸਟਰ ਕੇਡਰ ਯੂਨੀਅਨ ਪੰਜਾਬ ਤੋਂ ਬਲਜਿੰਦਰ ਧਾਲੀਵਾਲ, ਲੈਕਚਰਾਰ ਕੇਡਰ ਯੂਨੀਅਨ ਤੋਂ ਧਰਮਜੀਤ ਸਿੰਘ ਢਿੱਲੋਂ ਅਤੇ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਤੋਂ ਗੁਰਪ੍ਰੀਤ ਸਿੰਘ ਖੱਟੜਾ ਵਿਸ਼ੇਸ਼ ਤੌਰ 'ਤੇ ਸਾਂਝੇ ਰੂਪ ਵਿਚ ਮੀਟਿੰਗ ਕਰ ਕੇ ਅਧਿਆਪਕਾਂ ਅਤੇ ਕਰਮਚਾਰੀਆਂ ਦੇ ਭਖਦੇ ਮਸਲੇ ਜਿਵੇਂ ਮਾਣਯੋਗ ਸੁਪਰੀਮ ਕੋਰਟ ਵਲੋਂ ਥੋਪੇ ਗਏ ਟੈਟ ਪਾਸ ਕਰਨ ਦੀ ਸ਼ਰਤ ਅਤੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਨੂੰ ਅੱਖੋਂ-ਪਰੋਖੇ ਕਰਨ ਦੇ ਵਿਰੋਧ ਵਿਚ ਸਰਕਾਰ ਖ਼ਿਲਾਫ਼ ਸਖ਼ਤ ਫ਼ੈਸਲੇ ਲੈਣਗੇ | ਆਗੂਆਂ ਨੇ ਕਿਹਾ ਕਿ 2011 ਤੋਂ ਪਹਿਲਾਂ ਸਿੱਖਿਆ ਵਿਭਾਗ ਵਿਚ ਭਰਤੀ ਅਧਿਆਪਕ ਤੇ ਮੁਲਾਜ਼ਮ ਵਰਗ ਵਿਚ ਭਾਰੀ ਮਾਨਸਿਕ ਪਰੇਸ਼ਾਨੀ ਪਾਈ ਜਾ ਰਹੀ ਹੈ | ਯੂਨੀਅਨ ਆਗੂਆਂ ਨੇ ਆਪਣੇ ਸਾਂਝੇ ਬਿਆਨ ਵਿਚ ਕਿਹਾ ਕਿ ਅਗਲੀ ਰਣਨੀਤੀ ਉਲੀਕਣ ਲਈ 7 ਫਰਵਰੀ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰੀ ਹਾਲ ਵਿਚ ਸੂਬਾ ਪੱਧਰੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿਚ ਅਗਲੇ ਸੰਘਰਸ਼ੀ ਐਕਸ਼ਨ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਨੂੰ ਮਿਲੀ ਜ਼ਮਾਨਤ ਨਾਲ ਸੂਬੇ ਦੀ ਸਿਆਸੀ ਫ਼ਿਜ਼ਾ ਬਦਲੀ- ਪ੍ਰਧਾਨ ਗਿੱਲ <br/> ਅਗਲੀ ਖ਼ਬਰ 10 ਜਥੇਬੰਦੀਆਂ ਵਲੋਂ 12 ਨੂੰ ਹੜਤਾਲ ਦਾ ਸੱਦਾ ਤੇ ਹੋਵੇਗੀ ਰੈਲੀ <br/>
Ad Position 24