20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਮਜੀਠੀਆ ਨੂੰ ਮਿਲੀ ਜ਼ਮਾਨਤ ਨਾਲ ਸੂਬੇ ਦੀ ਸਿਆਸੀ ਫ਼ਿਜ਼ਾ ਬਦਲੀ- ਪ੍ਰਧਾਨ ਗਿੱਲ <br/>

Ad Position 21
No active advertisement
ਅਜੀਤ ਡੈਸਕ 06-02-2026
ਕਿਸ਼ਨਪੁਰਾ ਕਲਾਂ, 5 ਫਰਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ 'ਆਪ' ਸਰਕਾਰ ਵਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦਰਜ ਕੀਤੇ ਝੂਠੇ ਮੁਕੱਦਮੇ 'ਚ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ ਨਾਲ ਸਿਆਸੀ ਫ਼ਿਜ਼ਾ ਬਦਲ ਗਈ ਅਤੇ ਵੱਡੀ ਗਿਣਤੀ 'ਚ ਅਕਾਲੀ ਆਗੂਆਂ ਤੇ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ | ਉੱਥੇ ਮਾਨ ਸਰਕਾਰ ਦਾ ਝੂਠੇ ਦਾਅਵਿਆਂ ਦਾ ਅੰਤ ਹੋ ਗਿਆ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਰਕਲ ਪ੍ਰਧਾਨ ਪ੍ਰਭਜੀਤ ਸਿੰਘ ਗਿੱਲ ਚੱਕ ਤਾਰੇ ਵਾਲਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਪ੍ਰਧਾਨ ਗਿੱਲ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਬਦਲੇ ਦੀ ਭਾਵਨਾ ਨਾਲ ਆਮਦਨ ਤੋਂ ਵੱਧ ਜਾਇਦਾਦ ਦਾ ਝੂਠਾ ਪਰਚਾ ਦਰਜ ਕੀਤਾ ਗਿਆ, ਮਜੀਠੀਆ ਤੇ ਉਨ੍ਹਾਂ ਦੇ ਪਰਿਵਾਰ ਦੇ ਦਿ੍ੜ ਇਰਾਦਿਆਂ ਨੂੰ ਤੋੜ ਨਹੀਂ ਸਕਿਆ ਕਿਉਂਕਿ ਅਕਾਲੀ ਆਗੂ ਤੇ ਵਰਕਰ ਹਮੇਸ਼ਾ ਉਨ੍ਹਾਂ ਨਾਲ ਚਟਾਨ ਬਣ ਕੇ ਖੜ੍ਹੇ ਰਹੇ | ਸਾਬਕਾ ਸਰਪੰਚ ਬਲਤੇਜ ਸਿੰਘ ਖਹਿਰਾ, ਸਾਬਕਾ ਸਰਪੰਚ ਸਰਬਨ ਸਿੰਘ ਫ਼ਤਿਹਪੁਰ ਕੰਨੀਆਂ, ਸਾਬਕਾ ਸਰਪੰਚ ਰੇਸ਼ਮ ਸਿੰਘ ਇੱਜਤਵਾਲਾ , ਨੰਬਰਦਾਰ ਗੁਰਜਿੰਦਰ ਸਿੰਘ ਜੀਂਦੜਾ, ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਗੋਰਾ ਬਰਾੜ, ਮੈਂਬਰ ਪੰਚਾਇਤ ਜਗਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਜ਼ਮਾਨਤ ਮਿਲਣ ਤੋਂ ਬਾਅਦ ਜਿਸ ਤਰ੍ਹਾਂ ਅਕਾਲੀ ਆਗੂਆਂ ਤੇ ਵਰਕਰਾਂ ਨੇ ਨਾਭਾ ਜੇਲ੍ਹ ਦੇ ਸਾਹਮਣੇ ਮਜੀਠੀਆ ਤੇ ਅਕਾਲੀ ਪਾਰਟੀ ਦੇ ਹੱਕ ਵਿਚ ਨਾਅਰੇ ਮਾਰ ਕੇ ਸਵਾਗਤ ਕੀਤਾ ਉਸ ਨਾਲ ਵਿਰੋਧੀ ਪਾਰਟੀਆਂ ਦੀ ਨੀਂਦ ਹਰਾਮ ਹੋ ਗਈ ਹੈ | ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਢਿੱਲੋਂ, ਗੁਰਸ਼ਰਨਪ੍ਰੀਤ ਸਿੰਘ ਢਿੱਲੋਂ, ਰਣਜੀਤ ਸਿੰਘ ਮੱਲ੍ਹੀ ਜਿੱਤ ਸਿੰਘ ਇੱਜਤਵਾਲਾ, ਗੁਰਤੇਜ ਸਿੰਘ ਗਿੱਲ, ਪ੍ਰਭਦੇਵ ਸਿੰਘ ਗਿੱਲ, ਨਰਜੀਤ ਸਿੰਘ ਗਿੱਲ, ਜਸਮੀਤ ਸਿੰਘ ਗਿੱਲ, ਦਵਿੰਦਰ ਸਿੰਘ ਗਿੱਲ, ਮਨਦੀਪ ਸਿੰਘ ਢਿੱਲੋਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੈਰਿਜ ਪੈਲੇਸ ਨੇੜੇ ਰੰਜਿਸ਼ 'ਚ ਚੱਲੀ ਗੋਲੀ ਨਾਲ ਨੌਜਵਾਨ ਜ਼ਖਮੀ ਕਥਿਤ ਮੁਲਜ਼ਮ ਅਸਲੇ ਸਮੇਤ ਕਾਬੂ ਅਗਲੀ ਖ਼ਬਰ ਭਲਕੇ ਸਿੱਖਿਆ ਵਿਭਾਗ ਦੀਆਂ ਸਿਰਮੌਰ ਜਥੇਬੰਦੀਆਂ ਕਰਨਗੀਆਂ ਸੰਘਰਸ਼ ਦਾ ਐਲਾਨ <br/>
Ad Position 24