20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਅਜੀਤ ਡੈਸਕ 06-02-2026
ਅਜੀਤਵਾਲ, 5 ਫਰਵਰੀ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਉਂਦਿਆਂ ਕਸਬਾ ਅਜੀਤਵਾਲ ਵਿਖੇ ਗੁਰੂ ਰਵਿਦਾਸ ਜੀ ਦੇ ਸਥਾਨ ਦੀ ਕਮੇਟੀ ਵਲੋਂ ਸਮੁੱਚੇ ਭਾਈਚਾਰੇ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਜਿਸ 'ਚ ਭਾਈ ਰਣਧੀਰ ਸਿੰਘ ਦੇ ਰਾਗੀ ਜਥੇ ਵਲੋਂ ਨਗਰ ਕੀਰਤਨ ਨਾਲ ਸਾਰਾ ਦਿਨ ਸੰਗਤਾਂ ਨੂੰ ਗੁਰਬਾਣੀ ਜਸ ਸਰਵਣ ਕਰਵਾਇਆ | ਸਾਰੇ ਨਗਰ ਦੇ ਪੜਾਵਾਂ 'ਤੇ ਗਿਆਨੀ ਪਵਿੱਤਰ ਸਿੰਘ ਰੁੜਕਾ ਵਾਲਿਆਂ ਦੇ ਢਾਡੀ ਜਥੇ ਨੇ ਸੰਗਤਾਂ ਨਾਲ ਗੁਰੂ ਰਵਿਦਾਸ ਜੀ ਦੇ ਜੀਵਨ ਇਤਿਹਾਸ, ਗੁਰਬਾਣੀ ਅਤੇ ਧਾਰਮਿਕ ਵਿਚਾਰਾਂ ਨਾਲ ਸਾਂਝ ਪਾਈ | ਸੰਗਤਾਂ ਵਲੋਂ ਗੁਰੂ ਸਾਹਿਬ ਦੀ ਪਾਲਕੀ ਅੱਗੇ ਪਾਣੀ ਛਿੜਕਾ ਅਤੇ ਫੁੱਲਾਂ ਦੀ ਵਰਖਾ ਚੱਲਦੀ ਰਹੀ | ਨਿਰਮਲ ਆਸ਼ਰਮ ਡੇਰਾ ਸਮਾਧਾਂ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਵਿੰਦਰ ਸਿੰਘ ਵਲੋਂ ਸੰਗਤਾਂ ਅਤੇ ਸੇਵਾਦਾਰਾਂ ਨਾਲ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਸ੍ਰੀ ਗੁਰੂ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤਾ | ਸਾਰਾ ਦਿਨ ਗਤਕਾ ਪਾਰਟੀ ਵਲੋਂ ਆਪਣੀ ਕਲਾ ਦੇ ਜੌਹਰ ਦਿਖਾਏ ਗਏ | ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਫੁੱਲਾਂ ਨਾਲ ਸਜੀ ਪਾਲਕੀ ਨਾਲ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਪੈਦਲ ਚੱਲ ਕੇ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਹਾਜ਼ਰੀਆਂ ਲਗਵਾਈਆਂ | ਨਗਰ ਦੇ ਵੱਖ-ਵੱਖ ਥਾਵਾਂ 'ਤੇ ਸੰਗਤਾਂ ਲਈ ਲੰਗਰ ਲਗਾਏ ਗਏ ਸਨ |

Ad Position 22
No active advertisement
ਪਿਛਲੀ ਖ਼ਬਰ ਕੈਲੇਫੋਰਨੀਆ ਸਕੂਲ ਖੁਖਰਾਣਾ 'ਚ 12ਵੀਂ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ <br/> ਅਗਲੀ ਖ਼ਬਰ ਵਿਦਿਆਰਥੀ ਸ਼ਖ਼ਸੀਅਤ ਉਸਾਰੀ ਕੈਂਪ ਸਮਾਪਤ
Ad Position 24