20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਕੈਲੇਫੋਰਨੀਆ ਸਕੂਲ ਖੁਖਰਾਣਾ 'ਚ 12ਵੀਂ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ <br/>

Ad Position 21
No active advertisement
ਅਜੀਤ ਡੈਸਕ 06-02-2026
ਮੋਗਾ, 5 ਫਰਵਰੀ (ਸੁਰਿੰਦਰਪਾਲ ਸਿੰਘ)-ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਸਭ ਤੋਂ ਪਹਿਲਾਂ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਅਤੇ ਸਕੂਲ ਦੇ ਪਿ੍ੰਸੀਪਲ ਵੇਦ ਪ੍ਰਕਾਸ਼ ਸ਼ਰਮਾ ਅਤੇ ਸਮੂਹ ਸਟਾਫ਼ ਵਲੋਂ ਬਾਰ੍ਹਵੀਂ ਜਮਾਤ ਦੇ ਬੱਚਿਆਂ ਦਾ ਸਕੂਲ ਵਿਖੇ ਪਹੁੰਚਣ ਦੀ ਨਿੱਘਾ ਸਵਾਗਤ ਕੀਤਾ ਗਿਆ | ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਅਤੇ ਸੁਖਜਿੰਦਰ ਸਿੰਘ ਗਿੱਲ ਇਸ ਮੌਕੇ 'ਤੇ ਮੁੱਖ ਮਹਿਮਾਨ ਵਜੋਂ ਪਹੁੰਚੇ | ਪਾਰਟੀ ਦੀ ਸ਼ੁਰੂਆਤ ਸਵਾਗਤੀ ਭਾਸ਼ਣ ਨਾਲ ਹੋਈ | ਵਿਦਿਆਰਥੀਆਂ ਵਲੋਂ ਲੋਕ ਗੀਤ ਪੇਸ਼ ਕੀਤੇ ਗਏ | ਸੰਗੀਤ ਵਿਭਾਗ ਦੇ ਅਧਿਆਪਕਾਂ ਵਲੋਂ ਸਭਿਆਚਾਰਕ ਗੀਤ ਪੇਸ਼ ਕੀਤੇ ਗਏ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਸਕੂਲ ਨਾਲ ਜੁੜੀਆਂ ਯਾਦਾਂ ਨੂੰ ਸਾਂਝਾ ਕੀਤਾ | ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕਾਰਡ ਦੇ ਕੇ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਵਿਦਿਆਰਥੀਆਂ ਨੇ ਪਿ੍ੰਸੀਪਲ ਅਤੇ ਆਪਣੇ ਅਧਿਆਪਕਾਂ ਦਾ ਵੀ ਧੰਨਵਾਦ ਕੀਤਾ ਤੇ ਕਿਹਾ ਕਿ ਸਾਨੂੰ ਅਧਿਆਪਕਾਂ ਉੱਪਰ ਮਾਣ ਹੈ ਜਿਨ੍ਹਾਂ ਨੇ ਸਾਨੂੰ ਮਿਹਨਤ ਲਗਨ ਅਤੇ ਪਿਆਰ ਨਾਲ ਇੱਥੋਂ ਤੱਕ ਲਿਆਂਦਾ | ਇਸ ਮੌਕੇ ਮਿਸਟਰ ਫੇਅਰਵੈੱਲ ਅਤੇ ਮਿਸ ਫੇਅਰਵੈੱਲ ਲਈ ਇਕ ਮੁਕਾਬਲਾ ਕਰਵਾਇਆ ਗਿਆ ਅਤੇ ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਬਰਾੜ ਅਤੇ ਸਕੂਲ ਦੇ ਪਿ੍ੰਸੀਪਲ ਵੇਦ ਪ੍ਰਕਾਸ਼ ਨੇ ਬੱਚਿਆਂ ਨੂੰ ਭਵਿੱਖ ਵਿਚ ਹੋਰ ਅੱਗੇ ਵਧਣ ਅਤੇ ਚੰਗੇ ਭਵਿੱਖ ਲਈ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿਖੇ ਪ੍ਰਵੇਸ਼ ਪ੍ਰੀਖਿਆ ਕੱਲ੍ਹ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
Ad Position 24