20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸ਼੍ਰੋਮਣੀ ਕਮੇਟੀ ਵਲੋਂ ਆਕਸਫੋਰਡ ਸਕੂਲ ਭਗਤਾ ਭਾਈ ਦੇ ਵਿਦਿਆਰਥੀ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 06-02-2026
ਮੋਗਾ, 5 ਫਰਵਰੀ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਇਕ ਅਜਿਹੀ ਅਗਾਂਹਵਧੂ ਵਿੱਦਿਅਕ ਸੰਸਥਾ ਹੈ ਜਿਸ ਦੇ ਵਿਦਿਆਰਥੀ ਸਿਰਫ਼ ਅਕਾਦਮਿਕ ਪੱਖ ਤੋਂ ਅੱਗੇ ਨਹੀਂ ਹਨ, ਉਹ ਨੈਤਿਕ ਕਦਰਾਂ-ਕੀਮਤਾਂ, ਬਹੁਮੁੱਲੀਆਂ ਵਿਚਾਰਧਾਰਾਵਾਂ ਦੇ ਧਾਰਨੀ ਹੋ ਕੇ ਗੁਰਮਤਿ ਪ੍ਰੀਖਿਆ ਵਿਚ ਵੀ ਮੋਹਰੀ ਹਨ | ਗੁਰੂ ਨਾਨਕ ਮਲਟੀਵਰਸਿਟੀ ਟਰੱਸਟ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਗੁਰਮਤਿ ਪ੍ਰੀਖਿਆ ਲਈ ਗਈ ਸੀ | ਆਕਸਫੋਰਡ ਸੰਸਥਾ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਸੰਸਥਾ ਦੇ 17 ਵਿਦਿਆਰਥੀ ਇਸ ਪ੍ਰੀਖਿਆ ਵਿਚੋਂ ਪਾਸ ਹੋ ਕੇ ਅਗਲੇ ਗੇੜ ਵਿਚ ਪਹੁੰਚੇ, ਇਨ੍ਹਾਂ 17 ਵਿਦਿਆਰਥੀਆਂ ਨੂੰ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਿਤ ਕੀਤਾ ਗਿਆ | ਦੂਜੇ ਗੇੜ ਵਿਚ ਪਹੁੰਚੇ ਵਿਦਿਆਰਥੀਆਂ ਨੂੰ ਸਮਾਰਟ ਵਾਚ (ਘੜੀ) ਅਤੇ ਸਰਟੀਫਿਕੇਟ ਨਾਲ ਸਨਮਾਨਿਆ ਗਿਆ | ਤੀਜੇ ਗੇੜ ਵਿਚ ਪਹੁੰਚੇ ਵਿਦਿਆਰਥੀਆਂ ਨੂੰ ਸਮਾਰਟ ਵਾਚ, ਕੈਟਲ, ਕਲਾਕ, ਟਰਾਫ਼ੀ ਅਤੇ ਸਰਟੀਫਿਕੇਟ ਦੇ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਤੀਜੇ ਗੇੜ ਵਿਚ ਪਹੁੰਚੇ ਪੰਜਵੀਂ ਜਮਾਤ ਦੀਆਂ ਵਿਦਿਆਰਥਣਾਂ ਨਿਮਰਤ ਕੌਰ, ਸਮਰੀਨ ਅਰੋੜਾ ਅਤੇ ਸਮਰੀਤ ਕੌਰ ਨੂੰ 2100 ਰੁਪਏ ਦਾ ਨਗਦ ਇਨਾਮ ਵੀ ਦਿੱਤਾ ਗਿਆ | ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਇਸ ਸਫਲਤਾ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ਸ਼ੈਰੀ ਢਿੱਲੋਂ ਵਾਈਸ ਚੇਅਰਮੈਨ, ਗੁਰਮੀਤ ਸਿੰਘ ਗਿੱਲ ਸਰਪੰਚ ਵਿੱਤ ਸਕੱਤਰ ਨੇ ਵੀ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦੇ ਹੋਏ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਸ਼ੀਸ਼ਾ ਸਿੰਘ ਦੀ ਯਾਦ 'ਚ 22ਵਾਂ ਗੁਰਮਤਿ ਸਮਾਗਮ 9, 10, 11 ਨੂੰ <br/> ਅਗਲੀ ਖ਼ਬਰ ਅਕਾਲੀ ਦਲ ਨੂੰ ਬਦਨਾਮ ਕਰਨ ਲਈ 'ਆਪ' ਆਗੂ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ- ਜੋਗੇਵਾਲਾ <br/>
Ad Position 24