ਮੋਗਾ, 5 ਫਰਵਰੀ (ਸੁਰਿੰਦਰਪਾਲ ਸਿੰਘ)-ਸੱਚਖੰਡ ਵਾਸੀ ਸੰਤ ਬਾਬਾ ਸ਼ੀਸ਼ਾ ਸਿੰਘ ਕਾਰਸੇਵਾ ਸ੍ਰੀ ਹਜ਼ੂਰ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਮਹਾਨ 22ਵਾਂ ਗੁਰਮਤਿ ਸਮਾਗਮ 9, 10 ਤੇ 11 ਫਰਵਰੀ 2026 ਦਿਨ ਸੋਮਵਾਰ, ਮੰਗਲਵਾਰ ਤੇ ਬੁੱਧਵਾਰ ਨੂੰ ਗੁਰਦੁਆਰਾ ਕਲਗ਼ੀਧਰ ਸਾਹਿਬ ਦਸਮੇਸ਼ ਨਗਰ ਅੰਮਿ੍ਤਸਰ ਰੋਡ ਮੋਗਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ ਕਾਰਸੇਵਾ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਲੰਗਰ ਸਾਹਿਬ ਦੀ ਰਹਿਨੁਮਾਈ ਹੇਠ ਮੁੱਖ ਸੇਵਾਦਾਰ ਬਾਬਾ ਕਰਨੈਲ ਸਿੰਘ ਕਾਰਸੇਵਾ ਹਜ਼ੂਰ ਸਾਹਿਬ ਵਾਲਿਆਂ ਦੀ ਦੇਖ-ਰੇਖ ਵਿਚ ਸਮੂਹ ਸੰਗਤਾਂ ਵਲੋਂ ਬੜੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਬਾਬਾ ਕਰਨੈਲ ਸਿੰਘ ਨੇ ਦੱਸਿਆ ਕਿ 9 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਜਾਣਗੇ | 10 ਫਰਵਰੀ ਮੰਗਲਵਾਰ ਨੂੰ ਸ਼ਾਮ 7 ਤੋਂ ਰਾਤ 10 ਵਜੇ ਤੱਕ ਦੀਵਾਨ ਸਜਾਏ ਜਾਣਗੇ ਤੇ 11 ਫਰਵਰੀ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਸਾਰਾ ਦਿਨ ਭਾਰੀ ਦੀਵਾਨ ਸਜਣਗੇ | ਦਮਦਮੀ ਟਕਸਾਲ ਦੇ ਪੰਜ ਪਿਆਰਿਆਂ ਵਲੋਂ 11 ਤੇ 12 ਫਰਵਰੀ ਨੂੰ ਅੰਮਿ੍ਤ ਸੰਚਾਰ ਕੀਤਾ ਜਾਵੇਗਾ | ਸਮਾਗਮ ਵਿਚ ਸੰਤ ਬਾਬਾ ਨਰਿੰਦਰ ਸਿੰਘ ਕਾਰਸੇਵਾ ਸ੍ਰੀ ਹਜ਼ੂਰ ਸਾਹਿਬ ਵਾਲੇ, ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਾ 12ਵੇਂ ਮੁਖੀ ਸੰਪਰਦਾਇ ਦਲ ਪੰਥ ਬਾਬਾ ਬਿਧੀ ਚੰਦ ਸਾਹਿਬ, ਸੰਪਰਦਾਇ ਕਾਰਸੇਵਾ, ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਤੇ ਹੋਰ ਮਹਾਂਪੁਰਸ਼ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣਗੇ | ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਰਾਗੀ ਭਾਈ ਨਵਨੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ, ਢਾਡੀ ਜਥਾ ਬੀਬੀ ਜਸਵੀਰ ਕੌਰ ਜੱਸ ਸੁਲਤਾਨਪੁਰ ਲੋਧੀ, ਕਵੀਸ਼ਰੀ ਜਥਾ ਭਾਈ ਗੁਰਬਚਨ ਸਿੰਘ ਸ਼ੇਰਪੁਰੀ, ਗਿਆਨੀ ਹਰਪ੍ਰੀਤ ਸਿੰਘ ਹਜ਼ੂਰੀ ਕਥਾ ਵਾਚਕ ਗੁਰਦੁਆਰਾ ਕਲਗ਼ੀਧਰ ਸਾਹਿਬ ਮੋਗਾ, ਰਾਗੀ ਭਾਈ ਨਿਰਮਲ ਸਿੰਘ ਨੂਰ ਤੇ ਭਾਈ ਹਰਜੀਤ ਸਿੰਘ ਕਥਾ ਕੀਰਤਨ ਕਵੀਸ਼ਰੀ ਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |