20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸੀਨੀਅਰ ਨੈਸ਼ਨਲ ਖੋ-ਖੋ ਚੈਂਪੀਅਨਸ਼ਿਪ (ਲੜਕੀਆਂ) 'ਚ ਪੰਜਾਬ ਨੇ ਦੂਜਾ ਸਥਾਨ ਹਾਸਲ ਕੀਤਾ

Ad Position 21
No active advertisement
ਅਜੀਤ ਡੈਸਕ 06-02-2026
ਸਮਾਧ ਭਾਈ, 5 ਫਰਵਰੀ (ਜਗਰੂਪ ਸਿੰਘ ਸਰੋਆ)-ਖੋ-ਖੋ ਇੰਡੀਆ ਵਲੋਂ ਤੁਮਕੁਰ (ਕਰਨਾਟਕ) ਵਿਖੇ ਕਰਵਾਈ ਗਈ ਸੀਨੀਅਰ ਨੈਸ਼ਨਲ ਖੋ-ਖੋ ਚੈਂਪੀਅਨਸ਼ਿਪ ਵਿਚ ਪੰਜਾਬ ਦੀਆਂ ਲੜਕੀਆਂ ਨੇ ਦੂਜਾ ਸਥਾਨ ਹਾਸਲ ਕੀਤਾ | ਇਸ ਮੌਕੇ ਖੋ-ਖੋ ਕੋਚ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਨੀਅਰ ਨੈਸ਼ਨਲ ਖੋ-ਖੋ ਚੈਂਪੀਅਨਸ਼ਿਪ ਵਿਚ ਲੜਕਿਆਂ ਦੀਆਂ 28 ਅਤੇ ਲੜਕੀਆਂ ਦੀਆਂ 25 ਸੂਬਿਆਂ ਦੀਆਂ ਟੀਮਾਂ ਨੇ ਭਾਗ ਲਿਆ | ਉਨ੍ਹਾਂ ਦੱਸਿਆ ਕਿ ਪੰਜਾਬ ਦੀ ਟੀਮ ਫਾਈਨਲ ਦੇ ਸਖ਼ਤ ਮੁਕਾਬਲੇ ਵਿਚ ਮਾਮੂਲੀ ਫ਼ਰਕ ਨਾਲ ਤਾਮਿਲਨਾਡੂ ਦੀ ਤੋਂ ਪਛੜ ਗਈ ਪਰ ਲੜਕੀਆਂ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਪੰਜਾਬ ਦੀ ਕਪਤਾਨ ਖੁਸ਼ਪ੍ਰੀਤ ਕੌਰ ਨੂੰ ਬੈੱਸਟ ਪਲੇਅਰ ਆਫ਼ ਟੂਰਨਾਮੈਂਟ ਦੀ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ | ਇਸ ਸਮੇਂ ਖੋ-ਖੋ ਪੰਜਾਬ ਦੇ ਜਨਰਲ ਸਕੱਤਰ ਰਵਿੰਦਰ ਸਿੰਘ ਤੇ ਰਕੇਸ਼ ਕੁਮਾਰ, ਬਲਵਿੰਦਰ ਸਿੰਘ, ਅਮਨਦੀਪ ਸਿੰਘ, ਐਡਵੋਕੇਟ ਮਨਮੋਹਨ ਸਿੰਘ, ਸ੍ਰੀ ਰਾਮ, ਅਮਰਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਾਈਕੋਰਟ ਵਲੋਂ ਨਵੀਂ ਵਾਰਡਬੰਦੀ 'ਤੇ 18 ਫਰਵਰੀ ਤੱਕ ਰੋਕ-ਮਾਨ <br/> ਅਗਲੀ ਖ਼ਬਰ ਸੰਤ ਬਾਬਾ ਸ਼ੀਸ਼ਾ ਸਿੰਘ ਦੀ ਯਾਦ 'ਚ 22ਵਾਂ ਗੁਰਮਤਿ ਸਮਾਗਮ 9, 10, 11 ਨੂੰ <br/>
Ad Position 24