20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਮਜੀਠੀਆ ਨੂੰ ਮਿਲੀ ਜ਼ਮਾਨਤ ਨਾਲ ਸਰਕਾਰ ਦਾ ਝੂਠ ਬੇਨਕਾਬ ਹੋਇਆ- ਜਥੇਦਾਰ ਮਾਹਲਾ <br/>

Ad Position 21
No active advertisement
ਅਜੀਤ ਡੈਸਕ 06-02-2026
ਠੱਠੀ ਭਾਈ, 5 ਫਰਵਰੀ (ਜਗਰੂਪ ਸਿੰਘ ਮਠਾੜੂ, ਟਿੰਕੂ ਕਾਠਪਾਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵਲੋਂ ਜ਼ਮਾਨਤ ਮਿਲਣ ਉਪਰੰਤ ਉਨ੍ਹਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਸਰਕਾਰ ਨੂੰ ਘੇਰਦਿਆਂ ਵੱਡਾ ਬਿਆਨ ਜਾਰੀ ਕੀਤਾ | ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਅਦਾਲਤ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਨੇ ਸਿਆਸੀ ਬਦਲਾਖੋਰੀ ਤਹਿਤ ਝੂਠੇ ਅਤੇ ਬੇਬੁਨਿਆਦ ਕੇਸ ਬਣਾ ਕੇ ਇਕ ਸਾਫ਼-ਸੁਥਰੇ ਅਤੇ ਲੋਕਪਿ੍ਆ ਆਗੂ ਨੂੰ ਫਸਾਉਣ ਦੀ ਨਾਕਾਮ ਕੋਸ਼ਿਸ਼ ਕੀਤੀ | ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਨਾ ਸਿਰਫ਼ ਸੱਚ ਦੀ ਜਿੱਤ ਹੈ, ਸਗੋਂ ਆਮ ਆਦਮੀ ਪਾਰਟੀ ਸਰਕਾਰ ਦੇ ਝੂਠੇ ਦਾਅਵਿਆਂ 'ਤੇ ਕਰਾਰਾ ਥੱਪੜ ਹੈ | ਉਨ੍ਹਾਂ ਦੱਸਿਆ ਕਿ ਬਿਕਰਮ ਸਿੰਘ ਮਜੀਠੀਆ ਨੇ ਹਮੇਸ਼ਾ ਪੰਜਾਬ ਅਤੇ ਪੰਥ ਦੀ ਆਵਾਜ਼ ਬੁਲੰਦ ਕੀਤੀ ਹੈ, ਜਿਸ ਤੋਂ ਘਬਰਾਈ ਸਰਕਾਰ ਨੇ ਰਾਜਸੀ ਦਬਾਅ ਹੇਠ ਕੇਸ ਦਰਜ ਕਰਵਾ ਕੇ ਲੋਕਾਂ ਦਾ ਧਿਆਨ ਆਪਣੇ ਫ਼ੇਲ੍ਹ ਸ਼ਾਸਨ ਤੋਂ ਭਟਕਾਉਣ ਦੀ ਕੋਸ਼ਿਸ਼ ਕੀਤੀ | ਯੂਥ ਅਕਾਲੀ ਦਲ ਦੇ ਆਗੂ ਸੁਖਜੀਤ ਸਿੰਘ ਮਾਹਲਾ ਨੇ ਕਿਹਾ ਕਿ ਇਹ ਫ਼ੈਸਲਾ ਨੌਜਵਾਨਾਂ ਵਿਚ ਨਵਾਂ ਹੌਸਲਾ ਭਰੇਗਾ ਅਤੇ ਸਾਬਤ ਕਰੇਗਾ ਕਿ ਜ਼ੁਲਮ ਅਤੇ ਧੱਕੇਸ਼ਾਹੀ ਦੇ ਖ਼ਿਲਾਫ਼ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ |

Ad Position 22
No active advertisement
ਪਿਛਲੀ ਖ਼ਬਰ ਰਜਿੰਦਰਾ ਸਕੂਲ ਦੇ ਬੱਚਿਆਂ ਨੂੰ ਮੈਡੀਟੇਸ਼ਨ ਸੈਸ਼ਨ ਦਿੱਤਾ ਗਿਆ <br/> ਅਗਲੀ ਖ਼ਬਰ ਜੀਂਦੜਾ ਸਕੂਲ ਦੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਨਾਲ ਕੀਤਾ ਸਨਮਾਨਿਤ <br/>
Ad Position 24