ਮੋਗਾ, 5 ਫਰਵਰੀ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਮੈਡੀਟੇਸ਼ਨ ਸੈਸ਼ਨ ਦਿੱਤਾ ਗਿਆ | ਸਕੂਲ ਡਾਇਰੈਕਟਰ ਸੀਮਾ ਸ਼ਰਮਾ, ਪ੍ਰਧਾਨ ਰਾਘਵ ਸ਼ਰਮਾ, ਪਿ੍ੰਸੀਪਲ ਅੰਜੂ ਜਿੰਦਲ ਅਤੇ ਸਾਰੇ ਅਧਿਆਪਕ ਮੌਜੂਦ ਸਨ | ਵਿਦਿਆਰਥੀਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਲਈ ਮੈਡੀਟੇਸ਼ਨ ਸੈਸ਼ਨ ਕਰਵਾਏ ਗਏ | ਇਸ ਮੌਕੇ ਸਾਰੀਆਂ ਜਮਾਤਾਂ ਦੇ ਬੱਚਿਆਂ ਨੇ ਸ਼ਾਂਤਮਈ ਮਾਹੌਲ ਵਿਚ ਮੈਡੀਟੇਸ਼ਨ ਦਾ ਅਭਿਆਸ ਕੀਤਾ | ਅਧਿਆਪਕਾਂ ਨੇ ਦੱਸਿਆ ਕਿ ਨਿਯਮਤ ਅਧਿਐਨ ਅਭਿਆਸ ਇਕਾਗਰਤਾ, ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਦਾ ਵਿਕਾਸ ਕਰਦੇ ਹਨ ਅਤੇ ਤਣਾਅ ਘਟਾਉਂਦੇ ਹਨ | ਅੰਤ ਵਿਚ ਬੱਚਿਆਂ ਨੂੰ ਰੋਜ਼ਾਨਾ ਮੈਡੀਟੇਸ਼ਨ ਦਾ ਅਭਿਆਸ ਕਰਨ ਲਈ ਉਤਸ਼ਾਹਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ |