ਫਤਿਹਗੜ੍ਹ ਪੰਜਤੂਰ, 5 ਫਰਵਰੀ (ਜਸਵਿੰਦਰ ਸਿੰਘ ਪੋਪਲੀ)-'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਹਾਈ ਕਮਾਂਡ ਵਲੋਂ ਪਾਰਟੀ ਪ੍ਰਤੀ ਨਿਰਸਵਾਰਥ ਸੇਵਾਵਾਂ ਨਿਭਾਉਣ ਵਾਲੇ ਆਗੂਆਂ ਨੂੰ ਮਾਣ ਸਤਿਕਾਰ ਦਿੱਤਾ ਗਿਆ ਹੈ | ਜਿਸ ਤਹਿਤ ਪਾਰਟੀ ਵਲੋਂ ਵੱਖ-ਵੱਖ ਜ਼ਿਲਿ੍ਹਆਂ ਦੇ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ | ਜਿਸ ਵਿਚ ਕਸਬਾ ਫਤਿਹਗੜ੍ਹ ਪੰਜਤੂਰ ਦੇ ਨਾਲ ਲੱਗਦੇ ਪਿੰਡ ਲਲਿਹਾਂਦੀ ਦੇ ਅਣਥੱਕ ਮਿਹਨਤੀ ਆਗੂ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਅਬਜ਼ਰਵਰ ਨਿਰਵੈਰ ਸਿੰਘ ਖਾਲਸਾ ਨੂੰ ਪਾਰਟੀ ਵਲੋਂ ਮੋਗਾ ਜ਼ਿਲੇ੍ਹ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਅਕਾਲੀ ਦਲ ਵਾਰਸ ਪੰਜਾਬ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਗੱਲਬਾਤ ਕਰਦਿਆਂ ਨਿਰਵੈਰ ਸਿੰਘ ਖਾਲਸਾ ਨੇ ਕਿਹਾ ਕਿ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਅਤੇ ਬਾਪੂ ਤਰਸੇਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਹਿਲਾਂ ਵੀ ਪਾਰਟੀ ਦੇ ਪ੍ਰਚਾਰ ਲਈ ਦਿਨ ਰਾਤ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ. ਹੁਣ ਇਸ ਜ਼ਿਲ੍ਹਾ ਲੈਵਲ ਦੀ ਮਿਲੀ ਜ਼ਿੰਮੇਵਾਰੀ ਕਾਰਨ ਹੋਰ ਵੀ ਪਿੰਡ ਪੱਧਰ 'ਤੇ ਲੋਕਾਂ ਨਾਲ ਸੰਪਰਕ ਵਧਾਉਣ, ਪੰਥਕ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਕੌਮ ਤੇ ਸਮਾਜ ਸੇਵਾ ਨਾਲ ਜੋੜਨ ਲਈ ਵੱਡੇ ਪੱਧਰ 'ਤੇ ਮੀਟਿੰਗਾਂ ਕੀਤੀਆਂ ਜਾਣਗੀਆਂ | ਇਸ ਮੌਕੇ ਹਰਜਿੰਦਰ ਸਿੰਘ ਅਕਾਲੀਆਂ ਵਾਲਾ, ਕਰਮਜੀਤ ਸਿੰਘ ਰਸੂਲਪੁਰ, ਡਾ. ਕੁਲਜੀਤ ਸਿੰਘ ਧਰਮਕੋਟ, ਸੰਦੀਪ ਸਿੰਘ ਮੌਜਗੜ੍ਹ, ਬਾਪੂ ਹਰਜਿੰਦਰ ਸਿੰਘ ਬਾਜੇਕੇ, ਦਵਿੰਦਰ ਸਿੰਘ ਕੋਟ ਸਦਰ ਖਾਂ, ਡਾ. ਗੁਰਸੇਵਕ ਸਿੰਘ ਸ਼ਾਹਵਾਲਾ, ਪਰਮਿੰਦਰ ਸਿੰਘ ਇੰਦਗੜ੍ਹ, ਕੈਪਟਨ ਕੇਵਲ ਸਿੰਘ ਕੋਟ ਈਸੇ ਖਾਂ, ਦੇਸਾ ਸਿੰਘ, ਸਰਪੰਚ ਗੁਰਪ੍ਰੀਤ ਸਿੰਘ ਦਾਨੇਵਾਲਾ, ਸਤਵੰਤ ਸਿੰਘ ਧਰਮਕੋਟ, ਰਣਜੀਤ ਸਿੰਘ ਸੈਦੇਸ਼ਾਹ ਵਾਲਾ, ਚੜ੍ਹਤ ਸਿੰਘ, ਕਾਰਜ ਸਿੰਘ ਮੰਡੀ ਜਮਾਲ, ਬਲਜੀਤ ਸਿੰਘ ਮੌਜੇਵਾਲ, ਜਗਜੀਤ ਸਿੰਘ ਧਰਮ ਸਿੰਘ ਵਾਲਾ, ਕੁਲਵਿੰਦਰ ਸਿੰਘ ਤੋਤੇ ਵਾਲਾ, ਦਲਜੀਤ ਸਿੰਘ ਕੰਨੀਆਂ, ਇਕਬਾਲ ਸਿੰਘ ਪੰਡੋਰੀ, ਬੂਟਾ ਸਿੰਘ ਬੱਡੂਵਾਲ, ਜਗਜੀਤ ਸਿੰਘ ਕਿਸ਼ਨਪੁਰਾ, ਹਰਜਿੰਦਰ ਸਿੰਘ ਢੋਲੇਵਾਲ, ਡਾ. ਰਣਜੀਤ ਸਿੰਘ ਕੋਟ ਈਸੇ ਖਾਂ, ਰਤਿੰਦਰ ਸਿੰਘ ਕਿਲੀ ਗਾਂਧਰਾ ਵਲੋਂ ਇਸ ਨਿਯੁਕਤੀ ਦਾ ਸਵਾਗਤ ਕੀਤਾ ਗਿਆ |