ਮੋਗਾ, 6 ਫਰਵਰੀ (ਸੁਰਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੂੰ ਸਰਕਾਰ ਵਲੋਂ ਪਾਏ ਝੂਠੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ਵਿਚੋਂ ਮਾਣਯੋਗ ਸੁਪਰੀਮ ਕੋਰਟ ਵਲੋਂ ਜ਼ਮਾਨਤ ਦੇਣ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਸਾਬਕਾ ਸਰਪੰਚ ਬੂਟਾ ਸਿੰਘ ਸੋਸਣ ਨੇ ਕਿਹਾ ਕਿ ਸੂਬੇ ਦੀ ਆਪ ਸਰਕਾਰ ਸ. ਮਜੀਠੀਆ ਨੂੰ ਸਿਆਸੀ ਰੰਜਸ਼ ਤਹਿਤ ਝੂਠੇ ਕੇਸਾਂ 'ਚ ਉਲਝਾ ਰਹੀ ਹੈ | ਉਨ੍ਹਾਂ ਕਿਹਾ ਕਿ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਫ਼ਿਜ਼ਾ ਬਦਲੀ ਹੈ ਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਅਕਾਲੀ ਦਲ ਆਪਣੀ ਸਰਕਾਰ ਬਣਾ ਕੇ ਹਰ ਉਸ ਧੱਕੇਸ਼ਾਹੀ ਦਾ ਬਦਲਾ ਲਵੇਗਾ ਜੋ ਆਪ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਕੀਤੀ ਹੈ |