25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਮੋਗਾ ਬਲਾਕ-2 ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 07-02-2026
ਮੋਗਾ, 6 ਫਰਵਰੀ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਮੋਗਾ ਬਲਾਕ-2 ਦੀ ਮੀਟਿੰਗ ਬਲਾਕ ਪ੍ਰਧਾਨ ਗੁਰਮੇਲ ਸਿੰਘ ਡਰੋਲੀ ਭਾਈ ਦੀ ਅਗਵਾਈ ਹੇਠ ਜ਼ਿਲ੍ਹਾ ਦਫ਼ਤਰ ਮੋਗਾ ਵਿਖੇ ਹੋਈ | ਜਿਸ 'ਚ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਚੋਟੀਆਂ, ਜ਼ਿਲ੍ਹਾ ਮੀਤ ਪ੍ਰਧਾਨ ਲਖਵੀਰ ਸਿੰਘ ਸੰਧੂਆਣਾ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਤੇ ਦਿਸ਼ਾ ਨਿਰਦੇਸ਼ ਅਨੁਸਾਰ ਮਿਤੀ 22 ਫਰਵਰੀ ਨੂੰ ਭਾਜਪਾ ਤੇ ਆਪ ਆਗੂਆਂ ਦੇ ਘਰਾਂ ਅੱਗੇ ਜੋ ਧਰਨੇ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਉਸ ਲੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਇਨ੍ਹਾਂ ਧਰਨਿਆਂ 'ਚ ਵੱਧ ਚੜ ਕੇ ਸ਼ਮੂਲੀਅਤ ਕਰੇਗੀ | ਇਹ ਧਰਨੇ 11 ਵਜੇ ਤੋਂ ਲੈ ਕੇ 3 ਵਜੇ ਤੱਕ ਦਿੱਤੇ ਜਾਣਗੇ | ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਬਲਾਕ ਪ੍ਰਧਾਨ ਗੁਰਮੇਲ ਸਿੰਘ ਨੇ ਕਿਹਾ ਹੈ ਕਿ ਜੇਕਰ ਬਿਜਲੀ ਸੋਧ ਬਿੱਲ ਸੰਸਦ ਪੇਸ਼ ਕੀਤਾ ਜਾਵੇਗਾ ਤਾਂ ਅਗਲੇ ਦਿਨ ਨੂੰ ਕਾਲਾ ਦਿਨ ਵਜੋਂ ਮਨਾਇਆ ਜਾਵੇਗਾ | ਜੇਕਰ ਬੀਜ ਬਿੱਲ ਪਹਿਲਾਂ ਪੇਸ਼ ਕੀਤਾ ਗਿਆ ਤਾਂ ਸੰਯੁਕਤ ਕਿਸਾਨ ਮੋਰਚਾ ਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਕਾਲਾ ਦਿਨ ਮਨਾਵੇਗਾ | ਜਿਸ 'ਚ 11 ਵਜੇ ਤੋਂ 4 ਵਜੇ ਤੱਕ ਸਾਰੇ ਜ਼ਿਲ੍ਹੇ ਦੇ ਟੋਲ ਪਲਾਜ਼ਾ ਮੁਫ਼ਤ ਕੀਤੇ ਜਾਣਗੇ, ਜਿਸ ਜ਼ਿਲੇ੍ਹ ਵਿਚ ਕੋਈ ਟੋਲ ਪਲਾਜ਼ਾ ਨਹੀਂ ਹੋਵੇਗਾ ਉਥੇ ਕੇਂਦਰ ਸਰਕਾਰ ਦੇ ਕਿਸੇ ਅਦਾਰੇ ਅੱਗੇ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਸੁਖਜਿੰਦਰ ਸਿੰਘ, ਸੁਖਜੀਤ ਸਿੰਘ, ਰਾਮਪਾਲ ਸਿੰਘ, ਧਰਮਿੰਦਰ ਸਿੰਘ, ਜਸਵੀਰ ਸਿੰਘ, ਰੇਸ਼ਮ ਸਿੰਘ ਦਾਰਾਪੁਰ, ਸਰਬਜੀਤ ਸਿੰਘ, ਮੇਜਰ ਸਿੰਘ, ਅਮਰਦੀਪ ਸਿੰਘ, ਜਗਰਾਜ ਸਿੰਘ, ਦਰਸ਼ਨ ਸਿੰਘ, ਦੇਸ਼ ਸਿੰਘ, ਮਨਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਰਾਜਪਾਲ ਸਿੰਘ, ਗੁਰਮੇਲ ਸਿੰਘ, ਮੇਜਰ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੋਗਾ ਵਿਚ ਪਹਿਲਾ ਦੋ-ਰੋਜ਼ਾ ਵਾਤਾਵਰਨ ਫ਼ਿਲਮ ਫ਼ੈਸਟੀਵਲ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਅਗਲੀ ਖ਼ਬਰ ਨਗਰ ਕੌਂਸਲ ਬਾਘਾ ਪੁਰਾਣਾ ਵਲੋਂ ਦੁਕਾਨਾਂ ਬਾਹਰ ਸਾਮਾਨ ਰੱਖਣ 'ਤੇ ਸਖ਼ਤੀ, ਅਣਦੇਖੀ ਕਰਨ ਵਾਲਿਆਂ ਦਾ ਸਾਮਾਨ ਹੋਵੇਗਾ ਜ਼ਬ...
Ad Position 24