ਮੋਗਾ, 6 ਫਰਵਰੀ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਸ਼ਟਰੀ ਮਹਿਲਾ ਦਿਲ ਦਿਵਸ ਮਨਾਇਆ ਗਿਆ | ਸਕੂਲ ਡਾਇਰੈਕਟਰ ਸੀਮਾ ਸ਼ਰਮਾ, ਪ੍ਰਧਾਨ ਰਾਘਵ ਸ਼ਰਮਾ, ਪਿ੍ੰਸੀਪਲ ਅੰਜੂ ਜਿੰਦਲ ਅਤੇ ਸਾਰੇ ਅਧਿਆਪਕ ਇਸ ਮੌਕੇ ਮੌਜੂਦ ਸਨ | ਉਨ੍ਹਾਂ ਦੱਸਿਆ ਕਿ ਇਹ ਦਿਨ ਅÏਰਤਾਂ ਦੇ ਦਿਲ ਦੀ ਸਿਹਤ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਜਾਂਦਾ ਹੈ | ਅÏਰਤਾਂ ਅਕਸਰ ਆਪਣੇ ਪਰਿਵਾਰਾਂ ਦੀ ਦੇਖਭਾਲ ਕਰਦੇ ਸਮੇਂ ਆਪਣੀ ਸਿਹਤ ਨੂੰ ਨਜ਼ਰਅੰਦਾਜ਼ ਕਰਦੀਆਂ ਹਨ, ਜਦੋਂ ਕਿ ਦਿਲ ਦੀ ਬਿਮਾਰੀ ਅÏਰਤਾਂ ਵਿਚ ਮੌਤ ਦਾ ਇਕ ਵੱਡਾ ਕਾਰਨ ਬਣਦੀ ਜਾ ਰਹੀ ਹੈ | ਇਸ ਮੌਕੇ ਸਕੂਲ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ |