ਮੋਗਾ, 6 ਫਰਵਰੀ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਇਕ ਅਜਿਹੀ ਸੰਸਥਾ ਹੈ ਜੋ ਵਿਦਿਆਰਥੀਆਂ ਦੇ ਬੋਧਿਕ ਪੱਖ ਨੂੰ ਤਰਾਸ਼ਣ ਦੇ ਨਾਲ-ਨਾਲ ਉਨ੍ਹਾਂ ਦੀ ਗੁਰਮਤਿ ਵਿਚ ਵੀ ਰੁਚੀ ਬਣਾਈ ਰੱਖਣ ਲਈ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ | ਸੰਸਥਾ ਵਲੋਂ ਸ਼ਰਧਾ ਨਾਲ ਸਕੂਲ ਕੈਂਪਸ ਵਿਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਇਸ ਧਾਰਮਿਕ ਕਾਰਜ ਵਿਚ ਵਿੱਦਿਅਕ ਸੈਸ਼ਨ 2025-26 ਦੀਆਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਲਈ ਪ੍ਰਮਾਤਮਾ ਦਾ ਆਸ਼ੀਰਵਾਦ ਲੈਣ ਲਈ, ਵਿਦਿਆਰਥੀਆਂ ਦੇ ਇਮਤਿਹਾਨ ਸਫਲਤਾ ਪੂਰਵਕ ਨੇਪਰੇ ਚੜ੍ਹਨ ਲਈ, ਸਕੂਲ ਦੀ ਤਰੱਕੀ ਅਤੇ ਇਸ ਸੰਸਥਾ ਨਾਲ ਜੁੜੇ ਹਰ ਮੈਂਬਰ ਦੀ ਤੰਦਰੁਸਤੀ ਦੀ ਕਾਮਨਾ ਕੀਤੀ ਗਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ | ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਗਤਾ ਭਾਈ, ਹਰਗੁਰਪ੍ਰੀਤ ਸਿੰਘ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ਸ਼ੈਰੀ ਵਾਈਸ ਚੇਅਰਮੈਨ, ਗੁਰਮੀਤ ਸਿੰਘ ਗਿੱਲ ਸਰਪੰਚ, ਰਮਨਦੀਪ ਸਿੰਘ ਅਤੇ ਸਕੂਲ ਦੇ ਕੋਆਰਡੀਨੇਟਰਜ਼ ਨੇ ਵੀ ਆਪਣੀ ਹਾਜ਼ਰੀ ਲਵਾਈ |