25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਬਲੂਮਿੰਗ ਬਡਜ਼ ਸਕੂਲ 'ਚ ਬਾਰ੍ਹਵੀਂ ਦੇ ਵਿਦਿਆਰਥੀਆਂ ਨੇ ਲਈ ਸਪੈਸ਼ਲ ਅਸੈਂਬਲੀ <br/>

Ad Position 21
No active advertisement
ਅਜੀਤ ਡੈਸਕ 07-02-2026
ਮੋਗਾ, 6 ਫਰਵਰੀ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਬੀ.ਬੀ.ਐਸ. ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ ਆਪਣੀ ਵੱਖਰੀ ਪਹਿਚਾਣ ਬਣਾਉਂਦੀ ਹੋਈ ਅੱਗੇ ਵੱਧ ਰਹੀ ਹੈ | ਅੱਜ ਸਵੇਰ ਦੀ ਸਭਾ ਦੌਰਾਨ 12ਵੀਂ ਕਲਾਸ ਦੇ ਵਿਦਿਆਰਥੀਆਂ ਨੇ ਸਪੈਸ਼ਲ ਅਸੈਂਬਲੀ ਕੀਤੀ ਜਿਸ ਵਿਚ ਉਨ੍ਹਾਂ ਨੇ ਸਕੂਲ ਵਿਚ ਬਿਤਾਏ ਹੋਏ ਪਲਾਂ ਨੂੰ ਯਾਦ ਕਰਦਿਆਂ ਆਪਣੇ ਅਨੁਭਵ ਸਾਂਝੇ ਕੀਤੇ | ਬਹੁਤ ਸਾਰੇ ਵਿਦਿਆਰਥੀ ਇਸ ਸਕੂਲ ਵਿਚ ਨਰਸਰੀ ਕਲਾਸ ਤੋਂ ਪੜ੍ਹ ਰਹੇ ਸਨ ਤਾਂ ਉਨ੍ਹਾਂ ਨੇ ਆਪਣੇ ਅਨੁਭਵਾਂ ਨੂੰ ਸਾਂਝਾ ਕਰਦਿਆਂ ਦੱਸਿਆ ਕਿ ਉਹ ਸੱਚੀ 'ਚ ਕਿਸਮਤ ਵਾਲੇ ਹਨ ਜੋ ਇਸ ਸਕੂਲ ਵਿਚ ਪੜ੍ਹਾਈ ਕਰਨ ਦਾ ਮੌਕਾ ਮਿਲਿਆ ਹੈ | ਉਨ੍ਹਾਂ ਖ਼ਾਸ ਤੌਰ 'ਤੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦਾ ਧੰਨਵਾਦ ਕੀਤਾ ਜਿਨ੍ਹਾਂ ਦੀ ਮਿਹਨਤ ਸਦਕਾ ਉਨ੍ਹਾਂ ਨੂੰ ਬੀ.ਬੀ.ਐਸ. ਵਰਗਾ ਅਜਿਹਾ ਪਲੇਟਫ਼ਾਰਮ ਮਿਲਿਆ ਹੈ ਜਿੱਥੇ ਉਹ ਨਾ ਕੇਵਲ ਪੜ੍ਹਾਈ ਦੇ ਵਿਚ ਅੱਗੇ ਵਧੇ ਸਗੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਆਪਣਾ ਵੱਖਰਾ ਮੁਕਾਮ ਹਾਸਲ ਕੀਤਾ ਤੇ ਉਨ੍ਹਾਂ ਦਾ ਸਰਬਪੱਖੀ ਵਿਕਾਸ ਹੋਇਆ | ਸਕੂਲ ਵਿਚ ਉਨ੍ਹਾਂ ਨੂੰ ਹਰ ਤਿਉਹਾਰ ਬਾਰੇ ਜਾਣਨ ਅਤੇ ਵੱਖ-ਵੱਖ ਸਮਾਗਮਾਂ ਵਿਚ ਸਟੇਜ ਰਾਹੀਂ ਆਪਣੇ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ ਦਾ ਮੌਕਾ ਮਿਲਿਆ | ਸਕੂਲ ਵਿਚ ਉਨ੍ਹਾਂ ਨੂੰ ਅੰਤਰ-ਰਾਸ਼ਟਰੀ ਪੱਧਰ ਦੇ ਖੇਡਾਂ ਦੇ ਇਨਫਰਾਸਟਰਕਚਰ ਮੁਹੱਈਆ ਕਰਵਾਏ ਗਏ ਜਿਸ ਕਰ ਕੇ ਉਹ ਅੱਜ ਸਟੇਟ ਅਤੇ ਨੈਸ਼ਨਲ ਪੱਧਰ ਤੱਕ ਆਪਣੀ ਖੇਡ ਦਾ ਪ੍ਰਦਰਸ਼ਨ ਕਰ ਚੁੱਕੇ ਹਨ | ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਸਕੂਲ ਦੇ ਪਿ੍ੰਸੀਪਲ ਡਾ. ਹਮੀਲੀਆ ਰਾਣੀ, ਵਾਈਸ ਪਿ੍ੰਸੀਪਲ ਡਾ. ਨਿਧੀ ਬਰਾੜ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਦੱਸੇ ਹੋਏ ਮਾਰਗ 'ਤੇ ਚੱਲ ਕੇ ਉਨ੍ਹਾਂ ਨੇ ਵੱਖ-ਵੱਖ ਮੁਕਾਮ ਹਾਸਲ ਕੀਤੇ | ਉਨ੍ਹਾਂ ਬਾਕੀ ਦੇ ਸਾਰੇ ਵਿਦਿਆਰਥੀਆਂ ਨੂੰ ਸੁਨੇਹਾ ਦਿੰਦੇ ਹੋਏ ਕਿਹਾ ਕਿ ਬਲੂਮਿੰਗ ਬਡਜ਼ ਸਕੂਲ ਇਕ ਅਜਿਹਾ ਪਲੇਟਫ਼ਾਰਮ ਹੈ ਜੋ ਤੁਹਾਨੂੰ ਜ਼ਿੰਦਗੀ ਦੀਆਂ ਉਚਾਈਆਂ 'ਤੇ ਲੈ ਕੇ ਜਾ ਸਕਦਾ ਹੈ ਪਰ ਮਿਹਨਤ ਕਰਨੀ ਬਹੁਤ ਜ਼ਰੂਰੀ ਹੈ | ਭਾਵੁਕ ਹੁੰਦਿਆਂ ਉਨ੍ਹਾਂ ਨੇ ਕਿਹਾ ਕਿ ਇੱਥੇ ਬਿਤਾਏ ਹੋਏ ਪਲ ਉਨ੍ਹਾਂ ਦੀ ਜ਼ਿੰਦਗੀ ਦੀ ਅਭੁੱਲ ਅਤੇ ਮਿੱਠੀ ਯਾਦ ਬਣ ਕੇ ਉਨ੍ਹਾਂ ਦੇ ਦਿਲਾਂ ਵਿਚ ਰਹੇਗੀ | ਇਸ ਮੌਕੇ ਪਿ੍ੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਸੀ.ਬੀ.ਐਸ.ਸੀ. ਬੋਰਡ ਦੇ ਇਮਤਿਹਾਨਾਂ ਵਿਚ ਚੰਗੇ ਨੰਬਰ ਲੈਣ ਲਈ ਪ੍ਰੇਰਿਤ ਕੀਤਾ ਤੇ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਿਆਮ ਸੇਵਾ ਸੁਸਾਇਟੀ ਨੇ ਸ੍ਰੀ ਸਾਲਾਸਰ ਧਾਮ ਮੰਦਿਰ ਦੇ ਸਮਾਜ ਸੇਵਕਾਂ ਤੇ ਮੈਂਬਰਾਂ ਨੂੰ ਦਿੱਤਾ ਸੱਦਾ <br/> ਅਗਲੀ ਖ਼ਬਰ ਪ੍ਰਧਾਨ ਟਿੱਕੂ ਮੱਲ ਕੇ ਨੇ ਪੰਜਾਬ ਸਰਕਾਰ ਦੀ ਸਿਹਤ ਬੀਮਾ ਯੋਜਨਾ ਦੇ ਲਏ ਇਤਿਹਾਸਿਕ ਫ਼ੈਸਲੇ ਦੀ ਕੀਤੀ ਸ਼ਲਾਘਾ <br/>
Ad Position 24