ਮੋਗਾ, 6 ਫਰਵਰੀ (ਸੁਰਿੰਦਰਪਾਲ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਅਮੀਵਾਲ, ਜ਼ਿਲ੍ਹਾ ਪ੍ਰਧਾਨ ਜੱਜਪਾਲ ਸਿੰਘ ਬਾਜੇਕੇ, ਜਨਰਲ ਸਕੱਤਰ ਸੁਖਜਿੰਦਰ ਸਿੰਘ, ਵਿੱਤ ਸਕੱਤਰ ਕੁਲਦੀਪ ਸਿੰਘ ਨੇ ਮੀਟਿੰਗ ਉਪਰੰਤ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਹੁਣ ਤੱਕ ਦਾ ਕਾਰਜਕਾਲ ਮੁਲਾਜ਼ਮ ਅਤੇ ਅਧਿਆਪਕ ਵਿਰੋਧੀ ਹੋਰ ਨਿੱਬੜਿਆ ਹੈ | ਸੱਤਾ ਵਿਚ ਆਉਣ ਤੋਂ ਪਹਿਲੋਂ ਇਸ ਪਾਰਟੀ ਨੇ ਮੁਲਾਜ਼ਮਾਂ ਨਾਲ ਕਈ ਤਰ੍ਹਾਂ ਦੇ ਵਾਅਦੇ ਕੀਤੇ ਸਨ ਜਿਸ ਵਿਚ ਮੁੱਖ ਮੰਗ ਸੀ ਪੁਰਾਣੀ ਪੈਨਸ਼ਨ ਦੀ ਬਹਾਲੀ ਅਤੇ ਪਿਛਲੀਆਂ ਸਰਕਾਰ ਦੁਆਰਾ ਪੇਂਡੂ ਭੱਤਾ, ਬਾਰਡਰ ਏਰੀਆ ਭੱਤਾ ਅਤੇ ਹੋਰ ਕਈ ਤਰ੍ਹਾਂ ਦੇ ਕੱਟੇ ਹੋਏ ਭੱਤਿਆਂ ਦੀ ਬਹਾਲੀ, ਪੇ ਕਮਿਸ਼ਨ ਦੀਆਂ ਤਰੁੱਟੀਆਂ ਨੂੰ ਦੂਰ ਕਰਨਾ, ਅਧਿਆਪਕਾਂ ਤੋਂ ਗ਼ੈਰ ਵਿੱਦਿਅਕ ਕੰਮ ਲੈਣੇ ਬੰਦ ਕਰਨੇ ਅਤੇ ਸਿੱਖਿਆ ਨੂੰ ਉੱਚਕੋਟੀ ਤੱਕ ਲੈ ਕੇ ਜਾਣ, ਸਕੂਲਾਂ ਵਿਚ ਅਧਿਆਪਕਾਂ ਦੀ ਨਵੀਂ ਭਰਤੀ ਕਰਨੀ ਕਈ ਆਦਿ ਵਾਅਦੇ ਕਰ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹੁਣ ਤੱਕ ਇਕ ਵੀ ਮਸਲਾ ਹੱਲ ਨਹੀਂ ਹੋਇਆ ਜੋ ਸਰਕਾਰ ਦੀ ਨੀਅਤ 'ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰਦਾ ਹੈ | ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਦੁਆਰਾ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਇਕ ਵੀ ਮੀਟਿੰਗ ਨਹੀਂ ਕੀਤੀ ਗਈ | ਅਧਿਆਪਕ ਆਗੂਆਂ ਮਨਪ੍ਰੀਤ ਕਾਲੀਏ ਵਾਲਾ, ਗੁਰਮੀਤ ਸਿੰਘ, ਪਿ੍ਤਪਾਲ ਖੁਖਰਾਣਾ, ਗੁਰਵਿੰਦਰ ਮਹਿਲ, ਕਰਮਵੀਰ ਦਾਤਾ, ਸੁਖਜਿੰਦਰ ਜੋਸਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ੂ ਹੁਣ ਮੁਲਾਜ਼ਮਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ ਅਤੇ ਅਧਿਆਪਕ ਜਥੇਬੰਦੀ ਜੀਟੀਯੂ ਪੰਜਾਬ ਆਉਣ ਵਾਲੇ ਦਿਨਾਂ ਵਿਚ ਇਨ੍ਹਾਂ ਮਸਲਿਆਂ ਨੂੰ ਹੱਲ ਲਈ 12 ਫਰਵਰੀ ਦੀ ਹੜਤਾਲ 'ਤੇ ਆਉਣ ਵਾਲੇ ਸਮੇਂ ਵਿਚ ਸਰਕਾਰ ਦੇ ਵਿਰੁੱਧ ਫ਼ੈਸਲਾਕੁਨ ਸੰਘਰਸ਼ ਵੱਢਿਆ ਜਾਵੇਗਾ ਤਾਂ ਜੋ ਮਸਲਿਆਂ ਹੱਲ ਹੋ ਸਕੇ | ਆਗੂਆਂ ਨੇ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ 2026 ਦਾ ਵਰ੍ਹਾ ਆਪਣੀਆਂ ਮੰਗਾਂ ਪੂਰੀਆਂ ਕਰਨ ਦਾ ਵਰ੍ਹਾ ਬਣੇ | ਇਸ ਲਈ ਸਾਰੇ ਮੁਲਾਜ਼ਮ ਵੱਧ ਤੋਂ ਵੱਧ ਸੰਘਰਸ਼ਾਂ ਵਿਚ ਸ਼ਮੂਲੀਅਤ ਕਰਨ |