25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਅਕਾਲੀ ਦਲ ਦੀ ਚੜ੍ਹਤ ਤੋਂ ਘਬਰਾਈ ਆਮ ਆਦਮੀ ਪਾਰਟੀ ਬੇਤੁਕੇ ਬਿਆਨਾਂ ਵਿਚ ਉਲਝੀ-ਭਾਈ ਦਰਸ਼ਨ ਸਿੰਘ ਥਰਾਜ <br/>

Ad Position 21
No active advertisement
ਅਜੀਤ ਡੈਸਕ 07-02-2026
ਠੱਠੀ ਭਾਈ, 6 ਫਰਵਰੀ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਮਾਮਲੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬੁਰੀ ਤਰ੍ਹਾਂ ਫ਼ੇਲ੍ਹ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਦੇ ਬੇਤੁਕੇ ਬਿਆਨਾਂ ਦੀ ਨਿੰਦਾ ਕਰਦੇ ਹੋਏ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਭਾਈ ਦਰਸ਼ਨ ਸਿੰਘ ਥਰਾਜ ਨੇ ਕਿਹਾ ਕਿ ਜਦੋਂ ਅਕਾਲੀ ਦਲ ਦੀ ਚੜ੍ਹਾਈ ਹੋਈ ਹੈ, ਤਾਂ ਆਮ ਆਦਮੀ ਪਾਰਟੀ ਨੂੰ ਬੇਤੁਕੇ ਅਤੇ ਉਲਝੇ ਬਿਆਨ ਦੇ ਕੇ ਲੋਕਾਂ ਦਾ ਧਿਆਨ ਖਿੱਚਣ ਦੀ ਕੋਸ਼ਿਸ਼ ਕਰ ਰਹੀ ਹੈ | ਭਾਈ ਥਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ, ਜੋ ਆਪਣੇ ਆਪ ਨੂੰ ਪੰਜਾਬ ਵਿਚ ਰਾਜਨੀਤਿਕ ਤਾਕਤ ਬਣਾ ਰਹੀ ਹੈ, ਉਹ ਅਸਲ ਵਿਚ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀ ਹੈ ਅਤੇ ਇਨ੍ਹਾਂ ਦੇ ਬੇਤੁਕੇ ਅਤੇ ਠਹਾਕੇ ਵਾਲੇ ਬਿਆਨਾਂ ਦੀ ਸਰਕਾਰ ਨੂੰ ਕੋਈ ਗੰਭੀਰਤਾ ਨਹੀਂ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਨੂੰ ਪੂਰੀ ਤਰ੍ਹਾਂ ਜਾਣਦੇ ਹਨ ਅਤੇ ਉਨ੍ਹਾਂ ਦੇ ਹਰ ਇਕ ਬਿਆਨ ਅਤੇ ਪੰਜਾਬ ਪ੍ਰਤੀ ਹਮਦਰਦੀ ਨਾਲ ਜੁੜੇ ਹੋਏ ਹਨ | ਉਨ੍ਹਾਂ ਨੇ ਆਖਿਆ ਕਿ ਸਿਆਸੀ ਤੌਰ 'ਤੇ ਅਕਾਲੀ ਦਲ ਪੰਜਾਬ ਵਿਚ ਆਪਣੀ ਮਜ਼ਬੂਤ ਜਗ੍ਹਾ ਬਣਾਈ ਰੱਖੇਗਾ ਅਤੇ ਇਹ ਆਮ ਆਦਮੀ ਪਾਰਟੀ ਨੂੰ ਸਮਝਣ ਦੀ ਜ਼ਰੂਰਤ ਹੈ, ਜੋ ਪੰਜਾਬ ਦੇ ਲੋਕਾਂ ਦੀਆਂ ਅਸਲ ਜ਼ਰੂਰਤਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ | ਭਾਈ ਦਰਸ਼ਨ ਸਿੰਘ ਥਰਾਜ ਨੇ ਇਸ ਗੱਲ ਨੂੰ ਵੀ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਵਧ ਰਹੀ ਸਿਆਸੀ ਤਾਕਤ ਨੂੰ ਦੇਖ ਕੇ ਆਮ ਆਦਮੀ ਪਾਰਟੀ ਬੌਖਲਾਹਟ ਵਿਚ ਆਈ ਹੋਈ ਹੈ ਅਤੇ ਇਸੇ ਬੌਖਲਾਹਟ ਦਾ ਨਤੀਜਾ ਹੈ ਕਿ ਉਹ ਬਿਨਾਂ ਸੋਚੇ ਸਮਝੇ ਬੇਤੁਕੇ ਬਿਆਨਾਂ ਵਿਚ ਉਲਝ ਚੁੱਕੀ ਹੈ |

Ad Position 22
No active advertisement
ਪਿਛਲੀ ਖ਼ਬਰ ਮੋਗਾ ਜ਼ਿਲ੍ਹੇ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ 'ਤੇ ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਦਾ ਕਬਜ਼... ਅਗਲੀ ਖ਼ਬਰ ਆਮ ਆਦਮੀ ਪਾਰਟੀ ਦਾ ਹੁਣ ਤੱਕ ਦਾ ਕਾਰਜਕਾਲ ਮੁਲਾਜ਼ਮ ਅਤੇ ਅਧਿਆਪਕ ਵਿਰੋਧੀ ਹੋ ਨਿੱਬੜਿਆ-ਜੀ.ਟੀ.ਯੂ. ਪੰਜਾਬ <br/>
Ad Position 24