25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਮੋਗਾ ਜ਼ਿਲ੍ਹੇ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ 'ਤੇ ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਦਾ ਕਬਜ਼ਾ <br/>

Ad Position 21
No active advertisement
ਅਜੀਤ ਡੈਸਕ 07-02-2026
ਧਰਮਕੋਟ, 6 ਫਰਵਰੀ (ਪਰਮਜੀਤ ਸਿੰਘ)-ਪੰਜਾਬ ਨਰਸਿਜ ਰਜਿਸਟ੍ਰੇਸ਼ਨ ਕੌਂਸਲ ਵਲੋਂ ਜੀ.ਐਨ.ਐਮ. ਤੀਜੇ ਸਾਲ ਦਾ ਨਤੀਜਾ ਐਲਾਨਿਆ ਗਿਆ ਜਿਸ ਵਿਚ ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਦੇ ਜੀ ਐਨ.ਐਮ. ਤੀਜੇ ਸਾਲ ਦੀ ਵਿਦਿਆਰਥਣ ਕਿਰਨਜੋਤ ਕੌਰ ਪੁੱਤਰੀ ਸ਼ਮਸ਼ੇਰ ਸਿੰਘ ਨੇ 1397 ਅੰਕ ਪ੍ਰਾਪਤ ਕਰ ਕੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਅਮਨਦੀਪ ਕੌਰ ਪੁੱਤਰੀ ਪਰਮਿੰਦਰ ਸਿੰਘ ਨੇ 1351 ਅੰਕ ਪ੍ਰਾਪਤ ਕਰ ਕੇ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਕਾਲਜ ਦੇ ਚੇਅਰਮੈਨ ਬਲਤੇਜ ਸਿੰਘ ਗਿੱਲ, ਮੈਨੇਜਮੈਂਟ ਕਮੇਟੀ ਦੇ ਡਾਇਰੈਕਟਰ ਅਮਿਤੋਜ ਸਿੰਘ ਸੰਧੂ, ਡਾਇਰੈਕਟਰ ਪਰਮਪਾਲ ਸਿੰਘ ਬੁੱਟਰ, ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ | ਇਸ ਮੌਕੇ ਗੁਰਦਿਆਲ ਸਿੰਘ ਬੁੱਟਰ ਪ੍ਰੈਜ਼ੀਡੈਂਟ ਨਰਸਿੰਗ ਟਰੇਨਿੰਗ ਇੰਸਟੀਚਿਊਟਸ ਐਸੋਸੀਏਸ਼ਨ ਪੰਜਾਬ ਨੇ ਦੱਸਿਆ ਕਿ ਭਾਈ ਘਨੱਈਆ ਏਕਤਾ ਕਾਲਜ ਆਫ਼ ਨਰਸਿੰਗ ਪਿਛਲੇ 14 ਸਾਲਾਂ ਤੋਂ ਲਗਾਤਾਰ ਪਹਿਲੀਆਂ ਪੁਜ਼ੀਸ਼ਨਾਂ ਆਪਣੇ ਨਾਂਅ ਕਰਦਾ ਆ ਰਿਹਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਕੌਰ ਤੂਰ ਨੇ ਦੱਸਿਆ ਕਿ ਸਾਡੇ ਵਲੋਂ ਵਿਦਿਆਰਥੀਆਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਜਿਸ ਨਾਲ ਵਿਦਿਆਰਥੀ ਵਧੀਆ ਤਰੀਕੇ ਨਾਲ ਆਪਣੀ ਨਰਸਿੰਗ ਕਿੱਤੇ ਦੀ ਪੜ੍ਹਾਈ ਪੂਰੀ ਕਰਦੇ ਹਨ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਲਜ ਦਾ ਨਤੀਜਾ ਹਮੇਸ਼ਾ ਹੀ ਸਾਰੇ ਇਲਾਕੇ ਵਿਚ ਸ਼ਾਨਦਾਰ ਰਹਿੰਦਾ ਹੈ | ਇਸ ਸਾਲ ਵੀ ਪੂਰੇ ਹਲਕੇ ਦੇ ਬੱਚਿਆਂ ਵਿਚ ਨਰਸਿੰਗ ਕਿੱਤੇ ਵਿਚ ਦਾਖ਼ਲੇ ਲਈ ਭਾਰੀ ਉਤਸ਼ਾਹ ਹੈ |

Ad Position 22
No active advertisement
ਪਿਛਲੀ ਖ਼ਬਰ ਚਮਕੌਰ ਸਿੰਘ ਸਿੰਘਾਂਵਾਲਾ ਦੀ ਯਾਦ 'ਚ ਪਰਿਵਾਰ ਨੇ ਡੇਰਾ ਸਾਈਾ ਤਕੀਆ ਨੂੰ ਪਲਾਟ ਕੀਤਾ ਦਾਨ <br/> ਅਗਲੀ ਖ਼ਬਰ ਅਕਾਲੀ ਦਲ ਦੀ ਚੜ੍ਹਤ ਤੋਂ ਘਬਰਾਈ ਆਮ ਆਦਮੀ ਪਾਰਟੀ ਬੇਤੁਕੇ ਬਿਆਨਾਂ ਵਿਚ ਉਲਝੀ-ਭਾਈ ਦਰਸ਼ਨ ਸਿੰਘ ਥਰਾਜ <br/>
Ad Position 24