25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਆਮ ਬਜਟ ਵਿਕਸਿਤ ਭਾਰਤ ਦੇ ਮਹੱਤਵ ਨੂੰ ਤੇਜ਼ੀ ਦੇਣ ਵਾਲਾ ਸਾਬਤ ਹੋਵੇਗਾ-ਰਾਕੇਸ਼ ਰਾਠੌਰ <br/>

Ad Position 21
No active advertisement
ਅਜੀਤ ਡੈਸਕ 07-02-2026
ਮੋਗਾ, 6 ਫਰਵਰੀ (ਸੁਰਿੰਦਰਪਾਲ ਸਿੰਘ)-ਜਲੰਧਰ ਦੇ ਸਾਬਕਾ ਮੇਅਰ ਤੇ ਭਾਜਪਾ ਪੰਜਾਬ ਪ੍ਰਦੇਸ਼ ਦੇ ਮਹਾਂਮੰਤਰੀ ਰਾਕੇਸ਼ ਰਾਠੌਰ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਮੋਗਾ ਪਹੁੰਚੇ, ਜਿੱਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਬਜਟ 2026 ਨੂੰ ਵਿਕਸਿਤ ਭਾਰਤ ਦੇ ਮਹੱਤਵ ਨੂੰ ਤੇਜ਼ੀ ਦੇਣ ਵਾਲਾ ਬਜਟ ਦੱਸਿਆ | ਉਨ੍ਹਾਂ ਕਿਹਾ ਕਿ ਇਹ ਬਜਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੇਸ਼ ਨੂੰ ਆਤਮ-ਨਿਰਭਰ ਤੇ ਸਸ਼ਕਤ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ, ਜ਼ਿਲ੍ਹਾ ਮਹਾਂਮੰਤਰੀ ਮੁਖ਼ਤਿਆਰ ਸਿੰਘ ਤੇ ਹੋਰ ਹਾਜ਼ਰ ਸਨ | ਰਾਕੇਸ਼ ਰਾਠੌਰ ਨੇ ਕਿਹਾ ਇਹ ਬਜਟ ਨੌਜਵਾਨਾਂ ਨੂੰ ਮੌਕੇ, ਕਿਸਾਨਾਂ ਨੂੰ ਸੁਰੱਖਿਆ, ਉਦਮੀਆਂ ਨੂੰ ਉਤਸ਼ਾਹ ਅਤੇ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਉੱਤੇ ਕੇਂਦਰਿਤ ਹੈ | ਇਸ ਵਿਚ ਸਿਹਤ, ਸਿੱਖਿਆ, ਉਦਯੋਗ, ਕਿਸਾਨੀ ਅਤੇ ਰੁਜ਼ਗਾਰ ਉੱਤੇ ਸੰਤੁਲਿਤ ਧਿਆਨ ਦਿੱਤਾ ਗਿਆ ਹੈ, ਜੋ ਵਿਕਸਿਤ ਭਾਰਤ-2047 ਦੇ ਟੀਚੇ ਨੂੰ ਹਾਸਲ ਕਰਨ ਵਿਚ ਮਦਦ ਕਰੇਗਾ | ਉਨ੍ਹਾਂ ਕਿਹਾ ਕਿ ਬਜਟ ਵਿਚ 7 ਹਾਈ ਸਪੀਡ ਰੇਲ ਕਾਰੀਡੋਰ, ਬਾਇਓਫਾਰਮਾ ਸੈਕਟਰ ਲਈ 10 ਹਜ਼ਾਰ ਕਰੋੜ ਰੁਪਏ, ਸ਼ਹਿਰੀ ਆਰਥਿਕ ਖੇਤਰ ਲਈ 5 ਹਜ਼ਾਰ ਕਰੋੜ ਰੁਪਏ ਅਤੇ ਐਮ.ਐਸ.ਐਮ.ਈ. ਲਈ 10 ਹਜ਼ਾਰ ਕਰੋੜ ਰੁਪਏ ਰੱਖੇ ਹਨ ਜੋ ਦੇਸ਼ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਵੇਗਾ | ਰਾਕੇਸ਼ ਰਾਠੌਰ ਨੇ ਕਿਹਾ ਕਿ ਇਹ ਬਜਟ ਗ਼ਰੀਬ, ਕਿਸਾਨ, ਮਹਿਲਾ, ਨੌਜਵਾਨ, ਮੱਧਵਰਗ ਅਤੇ ਉਦਯੋਗ ਸਭ ਨੂੰ ਨਾਲ ਲੈ ਕੇ ਚੱਲਣ ਵਾਲਾ ਹੈ | ਉਨ੍ਹਾਂ ਕਿਹਾ ਕਿ ਇਹ ਬਜਟ ਦੇਸ਼ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਵਿਚ ਮਦਦ ਕਰੇਗਾ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੈਕੰਡਰੀ ਸਕੂਲ ਸਲੀਣਾ ਨੇ 'ਟੈਲੇਂਟ ਹੰਟ' ਮੁਕਾਬਲਿਆਂ 'ਚ 4 ਇਨਾਮ ਜਿੱਤੇ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਜੰਗੀ ਪੱਧਰ 'ਤੇ ਜਾਰੀ <br/>
Ad Position 24