25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮੀਟਿੰਗ ਹੋਈ ਚੇਅਰਮੈਨ ਡਾ. ਧਾਲੀਵਾਲ ਨੇ ਕੀਤੀ ਅਗਵਾਈ <br/>

Ad Position 21
No active advertisement
ਪਿੰਡ ਡਰੋਲੀ ਭਾਈ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮੋਗਾ-2 ਦੇ ਆਗੂ ਮੀਟਿੰਗ ਕਰਦੇ ਹੋਏ | ਤਸਵੀਰ: ਹਰਜੀਤ ਸਿੰਘ <br/> 07-02-2026
ਮੋਗਾ, 6 ਫਰਵਰੀ (ਸੁਰਿੰਦਰਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮੀਟਿੰਗ ਚੇਅਰਮੈਨ ਡਾ. ਲਖਵਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਪਿੰਡ ਡਰੋਲੀ ਭਾਈ ਵਿਖੇ ਹੋਈ, ਜਿਸ ਵਿਚ ਵੱਖ-ਵੱਖ ਪਿੰਡਾਂ ਤੋਂ ਡਾਕਟਰ ਸਾਥੀਆਂ ਨੇ ਹਿੱਸਾ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰਣਜੀਤ ਸਿੰਘ ਜੈਮਲ ਵਾਲਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਜਥੇਬੰਦੀ ਦੀ ਮਜ਼ਬੂਤੀ ਲਈ ਕੰਮ ਕਰਨਾ ਚਾਹੀਦਾ ਹੈ ਤਾਂ ਕਿ ਅਸੀਂ ਆਉਣ ਵਾਲੇ ਸਮੇਂ ਵਿਚ ਸਰਕਾਰ ਦੀ ਕਿਸੇ ਵੀ ਧੱਕੇਸ਼ਾਹੀ ਦਾ ਮੁਕਾਬਲਾ ਕਰ ਸਕੀਏ | ਇਸ ਲਈ ਸਾਨੂੰ ਵੱਡੇ ਪੱਧਰ 'ਤੇ ਜਥੇਬੰਦ ਹੋਣ ਦੀ ਲੋੜ ਹੈ | ਇਸ ਤੋਂ ਇਲਾਵਾ ਅਮਨ ਕਾਨੂੰਨ ਦੀ ਵਿਗੜ ਰਹੀ ਸਥਿਤੀ 'ਤੇ ਚਿੰਤਾ ਪ੍ਰਗਟ ਕੀਤੀ ਗਈ | ਡਾ. ਲਖਵਿੰਦਰ ਸਿੰਘ ਤੇ ਡਾ. ਬੋਹੜ ਸਿੰਘ ਨੇ ਸਾਂਝੇ ਤੌਰ 'ਤੇ ਕਿਹਾ ਕਿ ਬਹੁਤ ਸਮੇਂ ਤੋਂ ਅਸੀਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੁੰਦੇ ਆਏ ਹਾਂ ਤੇ ਕਿਸੇ ਵੀ ਸਰਕਾਰ ਨੇ ਸਾਡੇ ਮਸਲੇ ਦਾ ਕੋਈ ਹੱਲ ਨਹੀਂ ਕੀਤਾ | ਉਨ੍ਹਾਂ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਤਜਰਬੇ ਦੇ ਆਧਾਰ 'ਤੇ ਸਾਡੀ ਰਜਿਸਟ੍ਰੇਸ਼ਨ ਕੀਤੀ ਜਾਵੇ | ਇਸ ਉਪਰੰਤ ਮੋਗਾ ਮੈਡੀਸਿਟੀ ਹਸਪਤਾਲ ਤੋਂ ਡਾਕਟਰਾਂ ਦੀ ਇਕ ਟੀਮ ਮੀਟਿੰਗ ਵਿਚ ਪਹੁੰਚੀ ਤੇ ਹਸਪਤਾਲ ਵਿਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਕੈਸ਼ੀਅਰ ਡਾ. ਸਾਹਿਬ ਸਿੰਘ ਵਲੋਂ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਡਾ. ਸੁਖਦੇਵ ਸਿੰਘ, ਡਾ. ਗੁਰਜੰਟ ਸਿੰਘ, ਡਾ. ਗੁਰਪਾਲ ਸਿੰਘ, ਡਾ. ਸੁਖਜਿੰਦਰ ਸਿੰਘ, ਡਾ. ਕਿਸ਼ਨ ਪੱਪੂ, ਡਾ. ਸੰਦੀਪ, ਡਾ. ਗਮਦੂਰ ਸਿੰਘ, ਡਾ. ਹਰਜੀਤ ਸਿੰਘ, ਡਾ. ਗੁਰਮੇਲ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸਕੂਲ ਦੀਆਂ ਦੋਵਾਂ ਟੀਮਾਂ ਨੇ ਗਿੱਧੇ 'ਚ ਪਾਇਆ ਧਮਾਲ <br/> ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ <br/>
Ad Position 24