25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਸੰਯਮ ਅਗਰਵਾਲ ਵਲੋਂ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 07-02-2026
ਅਜੀਤਵਾਲ , 6 ਫਰਵਰੀ (ਹਰਦੇਵ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਕਿਲੀ ਚਾਹਲਾਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਤਹਿਤ 16 ਫਰਵਰੀ ਨੂੰ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਮੁਹਿੰਮ ਦੇ ਨੋਡਲ ਅਫਸਰ ਸੰਯਮ ਅਗਰਵਾਲ ਵਲੋਂ ਜਾਇਜ਼ਾ ਲਿਆ ਗਿਆ | ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਐਸ. ਐਸ. ਪੀ. ਅਜੇ ਗਾਂਧੀ ਵੀ ਹਾਜ਼ਰ ਸਨ | ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਪਾਰਟ-2 ਮੁਹਿੰਮ ਤਹਿਤ ਨਸ਼ੇ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣ ਦੇ ਮੰਤਵ ਨਾਲ ਕਰਵਾਏ ਜਾ ਰਹੇ ਸਮਾਗਮ ਵਿਚ ਵਿਲੇਜ ਡਿਫੈਂਸ ਕਮੇਟੀਆਂ ਤੇ ਵਾਰਡ ਡਿਫੈਂਸ ਕਮੇਟੀਆਂ ਦੇ 1 ਲੱਖ ਤੋਂ ਵੱਧ ਮੈਂਬਰ ਭਾਗ ਲੈਣਗੇ | ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸ਼ਿਰਕਤ ਕਰਨਗੇ | ਸਮਾਗਮ ਵਾਲੀ ਥਾਂ 'ਤੇ ਪੰਡਾਲ ਲਗਾਏ ਜਾਣ, ਸੁਚਾਰੂ ਆਵਾਜਾਈ, ਲੋਕਾਂ ਦੇ ਖਾਣੇ, ਸੁਰੱਖਿਆ ਵਿਵਸਥਾ, ਪਾਰਕਿੰਗ ਆਦਿ ਦੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ | ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ੇ ਦੇ ਸਮਾਜਕ ਕੋਹੜ ਦੇ ਖਾਤਮੇ ਦਾ ਸੱਦਾ ਦੇਣ ਲਈ ਕਰਵਾਏ ਜਾ ਰਹੇ ਇਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਪੂਰੀ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਕੰਮ ਕੀਤਾ ਜਾਵੇਗਾ | ਇਸ ਮੌਕੇ ਡਿਪਟੀ ਕਮਿਸ਼ਨਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ ਹਨ | ਜਿਸ ਤਹਿਤ ਕਰੀਬ 30 ਏਕੜ ਵਿਚ ਵਿਲੇਜ ਡਿਫੈਂਸ ਕਮੇਟੀਆਂ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਦੇ ਬੈਠਣ ਲਈ ਪ੍ਰਬੰਧ ਕੀਤਾ ਜਾ ਰਿਹਾ ਹੈ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ 'ਟੈਲੇਂਟ ਹੰਟ' ਮੁਕਾਬਲੇ ਸਮਾਪਤ ਅਗਲੀ ਖ਼ਬਰ ਮੇਲਾ ਸਿੰਘ ਖੋਸਾ ਦੇ ਦਿਹਾਂਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਸਾਂਝਾ <br/>
Ad Position 24