ਮੋਗਾ, 20 ਫਰਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੁਆਰਾ ਬੇਰੁਜ਼ਗਾਰਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਅਧੀਨ ਜ਼ਿਲ੍ਹਾ ਪ੍ਰਸ਼ਾਸਨ, ਸਰਕਾਰੀ ਆਈ. ਟੀ. ਆਈ. ਮੋਗਾ ਤੇ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਮੋਗਾ ਦੇ ਸਾਂਝੇ ਯਤਨਾਂ ਤਹਿਤ 23 ਫਰਵਰੀ ਨੂੰ ਸਰਕਾਰੀ ਆਈ. ਟੀ. ਆਈ. (ਲੜਕੇ) ਮੋਗਾ ਵਿਖੇ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ | ਇਸ ਕੈਂਪ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਰਹੇਗਾ | ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਕੈਂਪ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਤੇ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਮਕਸਦ ਨਾਲ ਉਲੀਕੇ ਇਸ ਰੋਜ਼ਗਾਰ ਮੇਲੇ ਰਾਹੀਂ ਨੌਕਰੀ ਪ੍ਰਾਪਤ ਕਰਨ | ਕੈਂਪ 'ਚ ਸਵਰਾਜ ਕੰਪਨੀ ਮੁਹਾਲੀ ਨੂੰ ਆਈ. ਟੀ. ਆਈ. ਦੀਆਂ ਸਾਰੀਆਂ ਟਰੇਡਾਂ ਜਿਵੇਂ ਟਰਨਰ, ਮਸ਼ੀਨਿਸ਼ਟ, ਫਿਟਰ, ਟਰੈਕਟਰ ਮਕੈਨਿਕ, ਇਲੈਕਟ੍ਰੀਸ਼ੀਅਨ, ਵੈਲਡਰ, ਆਰ. ਏ. ਸੀ., ਕਾਰਪੇਂਟਰ ਆਦਿ ਸੰਬੰਧੀ ਅਸਾਮੀਆਂ ਲਈ ਯੋਗ ਪ੍ਰਾਰਥੀਆਂ ਦੀ ਲੋੜ ਹੈ | ਸਾਲ 2022 ਜਾਂ ਇਸ ਤੋਂ ਬਾਅਦ ਦੇ ਪਾਸ ਆਊਟ ਵਾਲੇ ਪ੍ਰਾਰਥੀ ਇਸ ਕੈਂਪ 'ਚ ਹਿੱਸਾ ਲੈ ਸਕਦੇ ਹਨ | ਜ਼ਿਲ੍ਹਾ ਰੋਜ਼ਗਾਰ ਬਿਊਰੋ ਅਫ਼ਸਰ ਡਿੰਪਲ ਥਾਪਰ ਨੇ ਦੱਸਿਆ ਕਿ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਡੀ. ਸੀ. ਕੰਪਲੈਕਸ ਮੋਗਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ |