28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਕਿਸਾਨਾਂ ਉੱਪਰ ਪੁਲਿਸ ਤਸ਼ੱਦਦ ਅਤੇ ਅੱਥਰੂ ਗੈਸ ਗੋਲੇ ਸੁੱਟਣਾ ਗਲਤ-ਬਰਾੜ, ਲੰਗੇਆਣਾ

Ad Position 21
No active advertisement
ਅਜੀਤ ਡੈਸਕ 21-02-2026
ਨੱਥੂਵਾਲਾ ਗਰਬੀ, 20 ਫਰਵਰੀ (ਨਵਦੀਪ ਸਿੰਘ)-ਬੀਤੇ ਦਿਨੀਂ ਪਿੰਡ ਜਿਉਦ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਸਮੇਂ ਪੁਲਿਸ ਪ੍ਰਸ਼ਾਸਨ ਵਲੋਂ ਕੀਤਾ ਜ਼ੁਲਮ ਅਤੇ ਅੱਥਰੂ ਗੈਸ ਦੇ ਗੋਲੇ ਦਾਗਣਾ ਬਹੁਤ ਹੀ ਗਲਤ ਹੈ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਅਤੇ ਮਨਵੀਰ ਸਿੰਘ ਲੰਗੇਆਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੁਲਿਸ ਨੇ ਜਿਉਂਦ ਪਿੰਡ ਵਿਚ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਸੁੱਟੇ | ਧੱਕੇਸ਼ਾਹੀ ਕਰਦੇ ਹੋਏ ਲਾਠੀਚਾਰਜ ਕੀਤਾ ਹੈ, ਜੋ ਕਿ ਲੋਕਤੰਤਰ ਦਾ ਘਾਣ ਹੈ ਅਤੇ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਹੱਥਾਂ ਵਿਚ ਖੇਡ ਰਹੀ ਹੈ | ਵਿਧਾਇਕ ਬਰਾੜ ਨੇ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾ ਮੁੱਖ ਮੰਤਰੀ ਕਹਿੰਦਾ ਸੀ ਸਾਡੀ ਸਰਕਾਰ ਬਣਨ 'ਤੇ ਧਰਨਾ ਲਾਉਣ ਦੀ ਲੋੜ ਹੀ ਨਹੀ ਰਹਿਣੀ ਪਰ ਹੁਣ ਉਹੀ ਆਪਣੀ ਪੁਲਿਸ ਤੋਂ ਕਿਸਾਨਾਂ ਨੂੰ ਕੁਟਵਾ ਰਹੇ ਹਨ | ਉਨ੍ਹਾਂ ਕਿਹਾ ਕਿ ਇਕ ਸਾਲ ਤੋਂ ਧਾਰਾ 307 ਅਧੀਨ ਨਜਾਇਜ਼ ਬੰਦ ਕਿਸਾਨ ਆਗੂਆਂ ਦੀ ਰਿਹਾਈ ਲਈ ਧਰਨਾ ਲਗਾਉਣ ਨਾ ਦੇਣਾ ਸੰਵਿਧਾਨਕ ਹੱਕਾਂ ਨੂੰ ਖੋਹਣਾ ਹੈ | ਉਨ੍ਹਾਂ ਕਿਹਾ ਕਿ ਸਾਰੇ ਦੇਸ਼ ਦਾ ਢਿੱਡ ਭਰਨ ਵਾਲਾ ਅੰਨ ਦਾਤਾ ਕਿਸਾਨ ਤੇ ਪੁਲਿਸ ਜਬਰ ਬੰਦ ਹੋਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸਿਹਤ, ਸਿੱਖਿਆ, ਖੇਤੀਬਾੜੀ ਦੇ ਖੇਤਰ 'ਚ ਮੋਗਾ ਜ਼ਿਲ੍ਹੇ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਸਰਕਾਰੀ ਆਈ. ਟੀ. ਆਈ. ਮੋਗਾ ਵਿਖੇ 23 ਨੂੰ ਲੱਗੇਗਾ ਰੋਜ਼ਗਾਰ ਕੈਂਪ
Ad Position 24