28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ 'ਚ ਮਾਰੀਆਂ ਮੱਲਾਂ <br/>

Ad Position 21
No active advertisement
ਅਜੀਤ ਡੈਸਕ 21-02-2026
ਧਰਮਕੋਟ, 20 ਫਰਵਰੀ (ਪਰਮਜੀਤ ਸਿੰਘ)-ਮੋਗੇ ਜ਼ਿਲੇ੍ਹ ਦੀ ਨਾਮਵਰ ਵਿੱਦਿਅਕ ਸੰਸਥਾ ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਧਰਮਕੋਟ ਦੇ ਵਿਦਿਆਰਥੀਆਂ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਮੌਕੇ ਪੰਜਾਬ ਐਜੂਕੇਟ ਪ੍ਰੋਜੈਕਟ ਵਲੋਂ ਰਮਨਦੀਪ ਕੌਰ ਮੋਗਾ ਵਲੋਂ ਕਰਵਾਏ ਗਏ ਗੁਰਮਤਿ ਮੁਕਾਬਲਿਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ | ਇਨ੍ਹਾਂ ਗੁਰਮਤਿ ਮੁਕਾਬਲਿਆਂ ਵਿਚ ਸਕੂਲ ਦੇ 90 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ | ਪਹਿਲਾ ਪੜਾਅ ਸਫਲਤਾਪੂਰਵਕ ਪਾਰ ਕਰਨ ਉਪਰੰਤ ਵਿਦਿਆਰਥੀਆਂ ਨੇ ਦੂਜੇ ਪੜਾਅ ਵਿਚ ਵੱਖ-ਵੱਖ ਸਥਾਨ ਪ੍ਰਾਪਤ ਕਰਦੇ ਹੋਏ ਤੀਜੇ ਪੜਾਅ ਵਿਚ ਸ਼ਮੂਲੀਅਤ ਕੀਤੀ | ਇਸ ਪੜਾਅ ਵਿਚੋਂ ਜਮਾਤ ਪੰਜਵੀਂ ਦੀ ਵਿਦਿਆਰਥਣ ਹਰਸਿਮਰਨ ਕੌਰ, ਮਨਮੀਤ ਕੌਰ ਅਤੇ ਛੇਵੀਂ ਜਮਾਤ ਦਾ ਵਿਦਿਆਰਥੀ ਮਨਜੋਤ ਸਿੰਘ ਨੇ ਮੁਕਾਬਲਿਆਂ ਵਿਚ ਭਾਗ ਲੈ ਕੇ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਧਾਰਮਿਕ ਅਧਿਆਪਕ ਹਰਵਿੰਦਰ ਕੌਰ ਨੇ ਬੱਚਿਆਂ ਨੂੰ ਇਸ ਮੁਕਾਬਲੇ ਲਈ ਬਹੁਤ ਮਿਹਨਤ ਨਾਲ ਅਭਿਆਸ ਕਰਵਾਇਆ | ਇਨ੍ਹਾਂ ਸਾਰੇ ਜੇਤੂ ਵਿਦਿਆਰਥੀਆਂ ਨੂੰ ਸਮਾਰਟ ਵਾਚ, ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਹੀ ਵਿਦਿਆਰਥਣ ਮਨਮੀਤ ਕੌਰ ਨੂੰ 2100 ਰੁਪਏ ਨਕਦ ਇਨਾਮ ਵੀ ਪ੍ਰਦਾਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਡਾਕਟਰ ਗੁਰਨਾਮ ਸਿੰਘ ਭੁੱਲਰ, ਐਮ.ਡੀ. ਮੈਡਮ ਸ਼੍ਰੀਮਤੀ ਬਲਜੀਤ ਕੌਰ ਭੁੱਲਰ ਅਤੇ ਪਿ੍ੰਸੀਪਲ ਮੈਡਮ ਸ਼੍ਰੀਮਤੀ ਸਮਿਤਾ ਸਿੰਘ ਹਾਜ਼ਰ ਸਨ | ਇਸ ਮੌਕੇ ਚੇਅਰਮੈਨ ਡਾ. ਗੁਰਨਾਮ ਸਿੰਘ ਭੁੱਲਰ ਨੇ ਬੋਲਦਿਆਂ ਹੋਇਆ ਕਿਹਾ ਅਜਿਹੇ ਧਾਰਮਿਕ ਅਤੇ ਸਿੱਖਿਆਤਮਕ ਮੁਕਾਬਲਿਆਂ ਵਿਚ ਪ੍ਰਦਰਸ਼ਨ ਕਰਕੇ ਵਿਦਿਆਰਥੀਆਂ ਨੇ ਨਾ ਸਿਰਫ਼ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ, ਸਗੋਂ ਆਪਣੇ ਮਾਪਿਆਂ ਦਾ ਵੀ ਸਿਰ ਮਾਣ ਨਾਲ ਉੱਚਾ ਕੀਤਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਅੱਗੇ ਤੋਂ ਵੀ ਇਸ ਤਰ੍ਹਾਂ ਆਪਣੀ ਮਿਹਨਤ ਨੂੰ ਜਾਰੀ ਰੱਖਣ | ਸਕੂਲ ਦੇ ਮੁਖੀ ਧਾਰਮਿਕ ਅਧਿਆਪਕ ਹਰਵਿੰਦਰ ਕੌਰ ਅਤੇ ਸਮੂਹ ਅਧਿਆਪਕ ਸਾਹਿਬਾਨ ਵਲੋਂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਮਾਣ ਪ੍ਰਗਟ ਕੀਤਾ |

Ad Position 22
No active advertisement
ਪਿਛਲੀ ਖ਼ਬਰ ਅਜੀਤਵਾਲ ਸ਼ਹੀਦਾਂ ਦੇ ਸਥਾਨ 'ਤੇ ਸਮਾਗਮ 22 ਤੋਂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਬਾਘਾ ਪੁਰਾਣਾ ਰੈਲੀ ਇਤਿਹਾਸਕ ਸਾਬਤ ਹੋਵੇਗੀ- ਪ੍ਰਧਾਨ ਕੋਟਲਾ, ਸੇਵਕ ਬਰਾੜ <br/>
Ad Position 24