27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸਰਕਲ ਦੌਲਤਪੁਰਾ ਦੇ ਪ੍ਰਧਾਨ ਰਵਦੀਪ ਸੰਘਾਂ ਨੇ ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 21-02-2026
ਮੋਗਾ, 20 ਫਰਵਰੀ (ਅਸ਼ੋਕ ਬਾਂਸਲ)-ਸ਼੍ਰੋਮਣੀ ਅਕਾਲੀ ਦਲ ਸਰਕਲ ਦੌਲਤਪੁਰਾ ਦੇ ਪ੍ਰਧਾਨ ਰਵਦੀਪ ਸਿੰਘ ਸੰਘਾ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਰਿਹਾਈ ਦੀ ਵਧਾਈ ਦਿੱਤੀ | ਇਹ ਮੁਲਾਕਾਤ ਪਾਰਟੀ ਦੇ ਸਥਾਨਕ ਦਫ਼ਤਰ ਵਿਚ ਹੋਈ ਜਿੱਥੇ ਮੌਜੂਦਾ ਰਾਜਨੀਤਿਕ ਹਾਲਾਤਾਂ ਅਤੇ ਪਾਰਟੀ ਦੀ ਮਜ਼ਬੂਤੀ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ | ਰਵਦੀਪ ਸਿੰਘ ਸੰਘਾ ਨੇ ਕਿਹਾ ਕਿ ਮਜੀਠੀਆ ਦੀ ਰਿਹਾਈ ਨਾਲ ਅਕਾਲੀ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ | ਉਨ੍ਹਾਂ ਦੱਸਿਆ ਕਿ ਪਾਰਟੀ ਦੇ ਸਾਥੀਆਂ ਨੇ ਇਸ ਮੌਕੇ ਨੂੰ ਖ਼ੁਸ਼ੀ ਦੇ ਤੌਰ 'ਤੇ ਮਨਾਇਆ ਅਤੇ ਆਸ ਜਤਾਈ ਕਿ ਮਜੀਠੀਆ ਦੀ ਸਰਗਰਮ ਭੂਮਿਕਾ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ | ਸੰਘਾ ਨੇ ਕਿਹਾ ਕਿ ਮਜੀਠੀਆ ਨੇ ਹਮੇਸ਼ਾ ਪੰਜਾਬ ਅਤੇ ਪੰਥਕ ਮੁੱਦਿਆਂ ਲਈ ਡਟ ਕੇ ਆਵਾਜ਼ ਉਠਾਈ ਹੈ ਅਤੇ ਉਨ੍ਹਾਂ ਦੀ ਅਗਵਾਈ ਹੇਠ ਵਰਕਰ ਹੋਰ ਇਕਜੁੱਟ ਹੋਣਗੇ | ਮੁਲਾਕਾਤ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਵੀ ਰਵਦੀਪ ਸਿੰਘ ਸੰਘਾ ਅਤੇ ਸਰਕਲ ਦੌਲਤਪੁਰਾ ਦੀ ਟੀਮ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਇਹ ਸਮਾਂ ਪੰਜਾਬ ਦੇ ਹਿਤਾਂ ਦੀ ਰੱਖਿਆ ਕਰਨ ਲਈ ਇਕਜੁੱਟ ਹੋਣ ਦਾ ਹੈ | ਮਜੀਠੀਆ ਨੇ ਕਿਹਾ ਕਿ ਪਾਰਟੀ ਵਰਕਰਾਂ ਦੀ ਹੌਸਲਾ ਅਫਜਾਈ ਅਤੇ ਸਹਿਯੋਗ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਆਉਣ ਵਾਲੇ ਸਮੇਂ ਵਿਚ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਦੀ ਕੋਸ਼ਿਸ਼ ਕਰਨਗੇ | ਉਨ੍ਹਾਂ ਆਖਿਆ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਨ੍ਹਾਂ ਤੇ ਜਾਣ ਬੁੱਝ ਕੇ ਮਾਮਲੇ ਦਰਜ ਕੀਤੇ ਪਰ ਇਨ੍ਹਾਂ ਵਿਚੋਂ ਕੁਝ ਵੀ ਨਹੀਂ ਨਿਕਲਿਆ | ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬੂਟਾ ਸਿੰਘ ਦੌਲਤਪੁਰਾ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਮੀਤ ਸਿੰਘ ਬਿੱਟੂ ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਰਜਿ: ਮੋਗਾ ਦੇ ਪ੍ਰਧਾਨ ਚੁਣੇ <br/> ਅਗਲੀ ਖ਼ਬਰ ਹਾਈ ਕੋਰਟ ਨੇ ਨਵੀਂ ਵਾਰਡਬੰਦੀ 'ਤੇ ਲਾਈ 18 ਮਾਰਚ ਤੱਕ ਰੋਕ-ਮਾਨ <br/>
Ad Position 24