26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਹੋਲੀ ਹਾਰਟ ਸਕੂਲ ਅਜੀਤਵਾਲ ਵਿਚ ਨੰਨੇ ਬੱਚਿਆਂ ਦੀਆਂ ਖੇਡ ਗਤੀਵਿਧੀਆਂ ਕਰਵਾਈਆਂ <br/>

Ad Position 21
No active advertisement
ਅਜੀਤ ਡੈਸਕ 21-02-2026
ਅਜੀਤਵਾਲ, 20 ਫਰਵਰੀ (ਹਰਦੇਵ ਸਿੰਘ ਮਾਨ)-ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਨੰਨੇ-ਮੁੰਨੇ ਬੱਚਿਆਂ ਦੀਆਂ ਖੇਡ ਗਤੀਵਿਧੀਆਂ ਦੌਰਾਨ ਵੱਖ-ਵੱਖ ਮਨੋਰੰਜਕ ਖੇਡਾਂ ਵਿਚ ਬੱਚੇ ਉਤਸ਼ਾਹ ਨਾਲ ਖੇਡਾਂ ਦਾ ਆਨੰਦ ਲੈਂਦੇ ਨਜ਼ਰ ਆਏ | ਝੂਲੇ, ਰਾਕਿੰਗ ਖਿਡੌਣੇ ਅਤੇ ਹੋਰ ਖੇਡ ਸਾਧਨਾਂ ਨਾਲ ਅਧਿਆਪਕਾਂ ਵਲੋਂ ਬੱਚਿਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਦੱਸਿਆ ਗਿਆ | ਸਕੂਲ ਪਿ੍ੰਸੀਪਲ ਸਾਕਸ਼ੀ ਗੁਲੇਰੀਆ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਬੱਚਿਆਂ ਵਿਚ ਆਤਮ ਵਿਸ਼ਵਾਸ ਅਤੇ ਟੀਮ ਵਰਕ ਦੀ ਭਾਵਨਾ ਵਿਕਸਿਤ ਹੁੰਦੀ ਹੈ | ਇਸ ਮੌਕੇ ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ਼ੇ੍ਰਆ ਪਲਤਾ ਅਤੇ ਸਕੂਲ ਪਿ੍ੰਸੀਪਲ ਸਾਕਸ਼ੀ ਗੁਲੇਰੀਆ ਵਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ |

Ad Position 22
No active advertisement
ਪਿਛਲੀ ਖ਼ਬਰ ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜਾਗਰੂਕਤਾ ਸੈਮੀਨਾਰ <br/> ਅਗਲੀ ਖ਼ਬਰ ਗ੍ਰਾਮ ਪੰਚਾਇਤ ਨਾਨਕਸਰ ਸਮਾਧ ਭਾਈ ਵਲੋਂ ਸਾਂਝੀ ਜਗ੍ਹਾ 'ਤੇ ਮੋਟਰ ਲਗਾਈ <br/>
Ad Position 24