26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜਾਗਰੂਕਤਾ ਸੈਮੀਨਾਰ <br/>

Ad Position 21
No active advertisement
ਅਜੀਤ ਡੈਸਕ 21-02-2026
ਮੋਗਾ, 20 ਫਰਵਰੀ (ਸੁਰਿੰਦਰਪਾਲ ਸਿੰਘ)-ਬਾਲ ਮਜ਼ਦੂਰੀ ਵਿਰੁੱਧ ਪੂਰੇ ਪੰਜਾਬ 'ਚ 26 ਜਨਵਰੀ ਤੋਂ ਮਾਰਚ 2026 ਤੱਕ ਪੈਨ-ਇੰਡੀਆ ਰੈਸਕਿਊ ਐਂਡ ਰੀਹੈਬਲੀਟੇਸ਼ਨ ਕੰਪੇਨ ਫ਼ਾਰ ਈਰੇਡੀਕੇਸ਼ਨ ਆਫ਼ ਚਾਈਲਡ ਐਂਡ ਅਡੋਲਸੈਂਟ ਲੇਬਰ (26 ਜਨਵਰੀ-ਮਾਰਚ 2026) ਦੇ ਨਾਂਅ ਹੇਠ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਤਹਿਤ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ ਸਹਿਤ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਦੀ ਅਗਵਾਈ ਹੇਠ ਕਿਰਨ ਜਯੋਤੀ ਸੀ. ਜੇ. ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਵਲੋਂ ਲੇਬਰ ਵਿਭਾਗ, ਪੁਲਿਸ ਵਿਭਾਗ ਤੇ ਚਾਈਲਡ ਵੈਲਫੇਅਰ ਕਮੇਟੀ ਦੇ ਸਹਿਯੋਗ ਨਾਲ ਮੋਗਾ ਵਿਖੇ ਬਾਲ ਮਜ਼ਦੂਰੀ ਖ਼ਾਤਮੇ ਸੰਬੰਧੀ ਬਣਾਈ ਗਈ ਟਾਸਕ ਫੋਰਸ ਸਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ | ਕਿਰਨ ਜਯੋਤੀ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਬਾਲ ਮਜ਼ਦੂਰੀ ਨੂੰ ਰੋਕਣਾ ਅਤੇ ਬੱਚਿਆਂ ਦੇ ਉੱਜਲ ਭਵਿੱਖ ਲਈ ਉਨ੍ਹਾਂ ਨੂੰ ਸਹੀ ਸੇਧ ਦੇਣਾ ਹੈ | ਟੀਮ ਵਲੋਂ ਇਸ ਮੌਕੇ ਬਾਲ ਮਜ਼ਦੂਰੀ ਖ਼ਿਲਾਫ਼ ਰੇਡ ਵੀ ਕੀਤੀ ਗਈ | ਇਸ ਫੋਰਸ 'ਚ ਰਾਜਬੀਰ ਸਿੰਘ ਲੇਬਰ ਇੰਸਪੈਕਟਰ, ਮਨਦੀਪ ਕੌਰ ਪੈਨਲ ਵਕੀਲ, ਬਲਕਰਨ ਸਿੰਘ ਹੈਡ ਮਾਸਟਰ, ਏ. ਐਸ. ਆਈ. ਪਾਲ ਸਿੰਘ, ਗੁਰਤੇਜ ਸਿੰਘ ਸੀ. ਐਚ. ਟੀ., ਸੁਖਵੀਰ ਕੌਰ ਸੀ. ਪੀ. ਓ., ਦਰਸ਼ਨ ਸਿੰਘ ਮੈਂਬਰ ਚਾਈਲਡ ਵੈਲਫੇਅਰ ਕਮੇਟੀ, ਡਾ. ਬਜਰੰਗ ਲਾਲ ਮੈਡੀਕਲ ਅਫ਼ਸਰ, ਮਨੂ ਸ਼ਰਮਾ ਸੀ. ਐਚ. ਟੀ. ਤੇ ਜਸਵਿੰਦਰ ਕੌਰ ਪੈਰਾ ਲੀਗਲ ਵਲੰਟੀਅਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਰੂਰਲ ਐਨ.ਜੀ.ਓ. ਬਲਾਕ ਬਾਘਾ ਪੁਰਾਣਾ ਦਾ ਚੋਣ ਇਜਲਾਸ ਸੰਪੰਨ-ਹਰਜਿੰਦਰ ਸਿੰਘ ਘੋਲੀਆ ਬਲਾਕ ਪ੍ਰਧਾਨ ਬਣੇ <br/> ਅਗਲੀ ਖ਼ਬਰ ਹੋਲੀ ਹਾਰਟ ਸਕੂਲ ਅਜੀਤਵਾਲ ਵਿਚ ਨੰਨੇ ਬੱਚਿਆਂ ਦੀਆਂ ਖੇਡ ਗਤੀਵਿਧੀਆਂ ਕਰਵਾਈਆਂ <br/>
Ad Position 24