26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਪੰਜਾਬ ਪੈਨਸ਼ਨਰਜ਼ ਯੂਨੀਅਨ ਸੰਬੰਧਿਤ ਏਟਕ ਦੀ ਸੂਬਾ ਕਮੇਟੀ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 21-02-2026
ਮੋਗਾ, 20 ਫਰਵਰੀ (ਜਸਪਾਲ ਸਿੰਘ ਬੱਬੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਿਤ ਏਟਕ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਸੂਬਾ ਚੇਅਰਮੈਨ ਕਾਮਰੇਡ ਗੁਰਦੀਪ ਸਿੰਘ ਮੋਤੀ ਨੇ ਕਾਮਰੇਡ ਐਚ.ਵੀ. ਅਨੰਤ ਸੁਬਾਰਾਓ ਵਲੋਂ ਦੇਸ਼ ਭਰ ਦੇ ਟਰਾਂਸਪੋਰਟ ਮੁਲਾਜ਼ਮਾਂ ਦੀ ਬਿਹਤਰੀ ਲਈ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਵਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ | ਜਗਦੀਸ਼ ਸਿੰਘ ਚਾਹਲ, ਸੂਬਾ ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਸੂਬਾ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਦਾ ਫਲੀਟ 2407 ਤੋਂ ਘੱਟ ਕੇ ਸਿਰਫ਼ 1460 ਰਹਿ ਗਿਆ ਹੈ | ਮੀਟਿੰਗ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ 16 ਫ਼ੀਸਦੀ ਦੀ ਦਰ ਨਾਲ ਡੀ.ਏ. ਦੀਆਂ ਬਕਾਇਆ ਪਈਆਂ ਪੰਜ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਤਨਖ਼ਾਹ ਕਮਿਸ਼ਨ ਦਾ ਬਣਦਾ ਬਕਾਇਆ ਤੁਰੰਤ ਦਿੱਤਾ ਜਾਵੇ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਲਾਗੂ ਕੀਤੀ ਜਾਵੇ ਅਤੇ ਪੀ.ਆਰ.ਟੀ.ਸੀ. ਦੀਆਂ ਸਰਕਾਰੀ ਬੱਸਾਂ ਦੀ ਕੀਤੀ ਜਾ ਰਹੀ ਦੁਰਵਰਤੋਂ ਦੇ ਵਿਰੋਧ ਵਿਚ ਅਤੇ ਤੁਰੰਤ ਸਰਕਾਰੀ ਬੱਸਾਂ ਨਵੀਆਂ ਪਾਉਣ ਦੀ ਮੰਗ ਨੂੰ ਲੈ ਕੇ ਮਿਤੀ : 24 ਫਰਵਰੀ ਨੂੰ ਰੋਪੜ ਅਤੇ 28 ਫਰਵਰੀ ਨੂੰ ਸ਼੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਰੋਡਵੇਜ਼ ਦੇ ਡੀਪੂਆਂ ਸਾਹਮਣੇ ਗੇਟ ਰੈਲੀਆਂ ਕਰਨ ਅਤੇ 7 ਮਾਰਚ ਨੂੰ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਪੱਟੀ ਵਿਖੇ ਰਿਹਾਇਸ਼ ਸਾਹਮਣੇ ਵਿਸ਼ਾਲ ਸੂਬਾ ਪੱਧਰੀ ਰੋਸ ਰੈਲੀ ਕਰਨ ਤੋਂ ਬਾਅਦ ਪੱਟੀ ਸ਼ਹਿਰ ਵਿਚ ਰੋਸ ਮਾਰਚ ਕਰਨ ਦੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦਾ ਨਿਰਣਾ ਲਿਆ | ਇਸ ਮੌਕੇ ਸੂਬਾ ਆਗੂ ਸਵਰਨ ਸਿੰਘ, ਵਿੱਤ ਸਕੱਤਰ ਪਿ੍ਤਪਾਲ ਸਿੰਘ, ਪੈੱ੍ਰਸ ਸਕੱਤਰ ਕੁਲਵੰਤ ਸਿੰਘ ਚਾਨੀ, ਭੁਪਿੰਦਰ ਸਿੰਘ ਸੇਖੋਂ, ਨਸੀਬ ਸਿੰਘ, ਹਰਜਿੰਦਰ ਸਿੰਘ, ਬੂਟਾ ਸਿੰਘ, ਸਵਰਨ ਸਿੰਘ ਤਰਨ ਤਾਰਨ, ਮੁਖਤਿਆਰ ਸਿੰਘ ਫ਼ਿਰੋਜ਼ਪੁਰ, ਅੰਗਰੇਜ਼ ਸਿੰਘ ਸ੍ਰੀ ਮੁਕਤਸਰ ਸਾਹਿਬ, ਨਿਰਵੈਰ ਸਿੰਘ ਅੰਮਿ੍ਤਸਰ, ਅਮਰੀਕ ਸਿੰਘ ਬਟਾਲਾ, ਗੁਰਦੀਪ ਸਿੰਘ ਪਠਾਨਕੋਟ, ਸਤਪਾਲ ਸਿੰਘ ਸਹਿਗਲ, ਗੁਰਮੀਤ ਸਿੰਘ ਚੰਡੀਗੜ੍ਹ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਜੰਟ ਸਿੰਘ ਕੋਕਰੀ, ਪੈਨਸ਼ਨਰ ਆਗੂ ਮਨਜੀਤ ਸਿੰਘ, ਮਹਿੰਦਰ ਸਿੰਘ ਰੋਪੜ, ਸੋਮ ਨਾਥ ਅਰੋੜਾ ਫ਼ਰੀਦਕੋਟ, ਅਜਮੇਰ ਸਿੰਘ, ਦਲਜੀਤ ਸਿੰਘ ਜਗਰਾਉਂ, ਸੱਤ ਪਾਲ ਚੰਡੀਗੜ੍ਹ, ਸ਼ਿੰਦਰਪਾਲ ਸਿੰਘ, ਜਸਵਿੰਦਰ ਸਿੰਘ ਬਰਾੜ ਫ਼ਰੀਦਕੋਟ, ਹਰਨੇਕ ਸਿੰਘ, ਬਲਵਿੰਦਰ ਸਿੰਘ ਰੋਪੜ, ਅਜਮੇਰ ਸਿੰਘ ਅਖਾੜਾ, ਓਾਕਾਰ ਸਿੰਘ, ਓਮ ਪ੍ਰਕਾਸ਼, ਮਾਲਵਿੰਦਰ ਸਿੰਘ, ਗਮਦੂਰ ਸਿੰਘ, ਨਛੱਤਰ ਸਿੰਘ, ਪਵਿੱਤਰ ਸਿੰਘ ਲੁਧਿਆਣਾ, ਅਜੀਤ ਸਿੰਘ, ਹਰਭਜਨ ਸਿੰਘ, ਚਮਕੌਰ ਸਿੰਘ ਮੋਗਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਕੂਲੀ ਵਿਦਿਆਰਥੀਆਂ ਨੇ ਤਕਨੀਕੀ ਸਿੱਖਿਆ ਬਾਰੇ ਜਾਣਕਾਰੀ ਲਈ <br/> ਅਗਲੀ ਖ਼ਬਰ ਰੂਰਲ ਐਨ.ਜੀ.ਓ. ਬਲਾਕ ਬਾਘਾ ਪੁਰਾਣਾ ਦਾ ਚੋਣ ਇਜਲਾਸ ਸੰਪੰਨ-ਹਰਜਿੰਦਰ ਸਿੰਘ ਘੋਲੀਆ ਬਲਾਕ ਪ੍ਰਧਾਨ ਬਣੇ <br/>
Ad Position 24