26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸਕੂਲੀ ਵਿਦਿਆਰਥੀਆਂ ਨੇ ਤਕਨੀਕੀ ਸਿੱਖਿਆ ਬਾਰੇ ਜਾਣਕਾਰੀ ਲਈ <br/>

Ad Position 21
No active advertisement
ਅਜੀਤ ਡੈਸਕ 21-02-2026
ਅਜੀਤਵਾਲ, 20 ਫਰਵਰੀ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜਿਜ਼ ਅਜੀਤਵਾਲ (ਮੋਗਾ) ਵਿਖੇ ਵਿਦਿਆਰਥੀਆਂ ਨੂੰ ਸਮੇਂ-ਸਮੇਂ ਤੇ ਤਕਨੀਕੀ ਸਿੱਖਿਆ ਬਾਰੇ ਸੈਮੀਨਾਰ ਲਗਾਏ ਜਾਂਦੇ ਹਨ ਜਿਨ੍ਹਾਂ ਵਿਚ ਪਹੁੰਚ ਸਕੂਲੀ ਵਿਦਿਆਰਥੀ ਉੱਚ ਸਿੱਖਿਆ ਬਾਰੇ ਜਾਣਕਾਰੀ ਇਕੱਤਰ ਕਰਦੇ ਹਨ | ਇਸੇ ਕੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਲ ਕੇ ਦੇ ਵਿਦਿਆਰਥੀ ਲੈ ਕੇ ਆਏ ਅਧਿਆਪਕ ਕਰਮਜੀਤ ਸਿੰਘ, ਅਮਨਦੀਪ ਕੌਰ ਅਤੇ ਕਿਰਨਦੀਪ ਕੌਰ ਨੂੰ ਜੀ ਆਇਆਂ ਕਹਿਣ ਉਪਰੰਤ ਕਾਲਜ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਨ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ | ਪ੍ਰੋਜੈਕਟ ਇੰਚਾਰਜ ਇੰਜੀਨੀਅਰ ਪਰਮਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆ ਤਕਨੀਕੀ ਸਿਖਲਾਈ ਦੇ ਨਾਲ-ਨਾਲ ਹੁਨਰਮੰਦ ਬਣ ਕੇ ਆਪਣੇ ਧੰਦੇ ਅਪਣਾਉਣ ਬਾਰੇ ਪ੍ਰੇਰਿਤ ਕੀਤਾ | ਲੈਕਚਰਾਰ ਤਰਲੋਚਨ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਦਿਆਂ ਕਿਹਾ ਕਿ ਤੁਹਾਡੀ ਇਹ ਉਮਰ ਕੁਝ ਸਿੱਖਣ, ਸਮਝਣ ਅਤੇ ਹੁਨਰਮੰਦ ਹੋ ਕੇ ਆਪਣਾ ਕਿੱਤਾ ਸ਼ੁਰੂ ਕਰਨ ਦੀ ਹੈ, ਖੂਬ ਧਿਆਨ ਨਾਲ ਪੜ੍ਹਾਈ ਕਰਨ ਅਤੇ ਉੱਤਮ ਹੁਨਰਮੰਦ ਹੋਣ ਲਈ ਪ੍ਰੇਰਦਿਆਂ ਕਿਹਾ ਕਿ ਉੱਤਮ ਸ਼ਖ਼ਸੀਅਤਾਂ ਦੀ ਸਮਾਜ ਨੂੰ ਬਹੁਤ ਲੋੜ ਹੈ | ਲੈਕਚਰਾਰ ਹਰਮੇਲ ਸਿੰਘ ਨੇ ਕਿਹਾ ਕਿ ਸਮਾਜ ਵਿਚ ਕਿੱਤੇ ਦੇ ਮਾਹਿਰ ਘਟ ਰਹੇ ਹਨ, ਇਹੀ ਸਹੀ ਸਮਾਂ ਹੈ ਜਦੋਂ ਆਪਣੇ ਆਪ ਨੂੰ ਵਧੀਆ ਹੁਨਰ ਵਾਲੇ ਸਾਬਿਤ ਕਰਕੇ ਉੱਚ ਪ੍ਰਾਪਤੀਆਂ ਕੀਤੀਆਂ ਜਾਣ | ਇਸ ਮੌਕੇ ਵਿਦਿਆਰਥੀਆਂ ਨੂੰ ਉਦਯੋਗਿਕ ਸੰਸਥਾ ਵਿਚ ਚੱਲਦੇ ਟਰੇਡ ਬਿਜਲੀ, ਫ਼ਰਿਜ, ਪਲੰਬਰ, ਕਾਰਪੇਂਟਰ ਆਦਿ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਕਾਲਜ ਫ਼ਾਰ ਵੁਮੈਨ ਮੋਗਾ ਅੰਤਰ ਕਾਲਜ ਭਾਸ਼ਨ ਮੁਕਾਬਲੇ ਹੋਏ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਸੰਬੰਧਿਤ ਏਟਕ ਦੀ ਸੂਬਾ ਕਮੇਟੀ ਦੀ ਮੀਟਿੰਗ ਹੋਈ
Ad Position 24