26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸ਼ਹੀਦ ਬਾਬਾ ਖ਼ੁਸ਼ਹਾਲ ਸਿੰਘ ਸਕੂਲ ਚੜਿੱਕ (ਮੋਗਾ) ਦੇ ਵਿਦਿਆਰਥੀ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 21-02-2026
ਮੋਗਾ, 20 ਫਰਵਰੀ (ਜਸਪਾਲ ਸਿੰਘ ਬੱਬੀ)-ਸ਼ਹੀਦ ਬਾਬਾ ਖ਼ੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਚੜਿੱਕ (ਮੋਗਾ) ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ 'ਚ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਅਮਨਦੀਪ ਕੌਰ ਨੇ ਦੱਸਿਆ ਕਿ ਗੁਰੂ ਨਾਨਕ ਮਲਟੀਵਰਸਿਟੀ ਐਂਡ ਐਜੂਕੇਸ਼ਨ ਪੰਜਾਬ ਪ੍ਰੋਜੈਕਟ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਮਤਿ ਮੁਕਾਬਲਾ ਤਿੰਨ ਭਾਗਾਂ ਵਿਚ ਕਰਵਾਏ, ਦੋ ਭਾਗ ਲਿਖਤੀ ਸਨ ਅਤੇ ਤੀਜਾ ਭਾਗ ਮੌਖਿਕ ਸੀ | ਇਸ ਵਿੱਚ ਬੱਚਿਆਂ ਵੱਲੋਂ ਬਹੁਤ ਹੀ ਚੰਗਾ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ ਗਈ | ਸਾਗਰਿਕਾ ਸਿੰਗਲਾ, ਗੁਰਵੀਰ ਸਿੰਘ ਅਤੇ ਰਾਜਵਿੰਦਰ ਸਿੰਘ ਤੀਜੇ ਭਾਗ ਲਈ ਚੁਣੇ ਗਏ | ਗੁਰਵੀਰ ਸਿੰਘ ਨੂੰ ਵਧੀਆ ਪ੍ਰਦਰਸ਼ਨ ਕਰਨ ਕਰਕੇ ਲੈਪਟਾਪ, ਟਰਾਫ਼ੀ, ਜੈਕੇਟ ਅਤੇ ਸਮਾਰਟ ਵਾਚ ਨਾਲ ਸਨਮਾਨਿਤ ਕੀਤਾ ਗਿਆ | ਸਕੂਲ ਦੀਆਂ ਬੱਚੀਆਂ ਨੂੰ ਧਾਰਮਿਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਸਕੂਲ ਦੇ ਸਟਾਫ਼ ਮੈਂਬਰ ਰਮਨਦੀਪ ਕੌਰ ਨੇ ਪ੍ਰੇਰਿਤ ਕੀਤਾ | ਪਿ੍ੰਸੀਪਲ ਅਮਨਦੀਪ ਕੌਰ ਨੇ ਬੱਚਿਆਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਜਗਤ ਸੇਵਕ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਹਿਣਾ 'ਚ ਵਿਦਾਇਗੀ ਸਮਾਗਮ <br/> ਅਗਲੀ ਖ਼ਬਰ ਐਸ.ਡੀ.ਕਾਲਜ ਫ਼ਾਰ ਵੁਮੈਨ ਮੋਗਾ ਅੰਤਰ ਕਾਲਜ ਭਾਸ਼ਨ ਮੁਕਾਬਲੇ ਹੋਏ
Ad Position 24