ਮੋਗਾ, 21 ਫਰਵਰੀ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਸੰਸਥਾ ਦੇ ਵਿਦਿਆਰਥੀ ਸਿਰਫ਼ ਵਿੱਦਿਅਕ ਖੇਤਰ ਵਿਚ ਹੀ ਅੱਗੇ ਨਹੀਂ ਸਗੋਂ ਹਰ ਮੁਕਾਬਲੇ, ਹਰ ਐਕਟੀਵਿਟੀ ਦਾ ਹਿੱਸਾ ਵੀ ਬਣਦੇ ਹਨ ਅਤੇ ਪ੍ਰਾਪਤੀਆਂ ਕਰਦੇ ਹਨ | ਪਿਛਲੇ ਦਿਨੀਂ ਚੰਡੀਗੜ੍ਹ ਯੂਨੀਵਰਸਿਟੀ ਅਤੇ ਡਿਪਾਰਟਮੈਂਟ ਆਫ਼ ਸਾਇੰਸ ਐਂਡ ਤਕਨਾਲੋਜੀ ਵਲੋਂ ਇਕ ਸਾਂਝੀ ਸਾਇੰਸ ਪ੍ਰਦਰਸ਼ਨੀ ਕਰਵਾਈ ਗਈ | ਇਸ ਵਿਚ 19 ਸਕੂਲਾਂ ਦੇ ਲਗਪਗ 700 ਵਿਦਿਆਰਥੀਆਂ ਨੇ ਹਿੱਸਾ ਲਿਆ | ਆਕਸਫੋਰਡ ਸੰਸਥਾ ਦੇ ਵਿਦਿਆਰਥੀਆਂ ਨੇ ਵੀ ਪਿਉਰ ਵਾਟਰ ਸਿੰਕ ਟੇਕ, ਸਕਿੱਲ ਡਿਸ ਅਤੇ ਏ.ਆਈ. ਆਧਾਰਿਤ ਫਰੂਟ ਹਾਊਸ ਪ੍ਰੋਜੈਕਟ ਬਣਾ ਕੇ ਪ੍ਰਦਰਸ਼ਿਤ ਕੀਤੇ | ਇਹ ਬੜੇ ਮਾਣ ਵਾਲੀ ਗੱਲ ਹੈ ਕਿ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਪਿ੍ਆਂਸ਼ ਬਾਂਸਲ, ਨਵਜਨਮਿਤ, ਸਮਦਿਸ਼ਾ, ਜਸਨੂਰ ਕੌਰ, ਏਕਮਪ੍ਰੀਤ ਕੌਰ, ਮਹਿਕਦੀਪ ਕੌਰ, ਧੀਰਵੀ ਅਤੇ ਨੌਵੀਂ ਜਮਾਤ ਦੀ ਵਿਦਿਆਰਥਣ ਹਰਕੀਰਤ ਵਲੋਂ ਬਣਾਏ ਗਏ ਇਨ੍ਹਾਂ ਪ੍ਰੋਜੈਕਟਾਂ ਕਾਰਨ ਆਕਸਫੋਰਡ ਸੰਸਥਾ ਨੇ ਤੀਸਰੀ ਪੁਜ਼ੀਸ਼ਨ ਪ੍ਰਾਪਤ ਕਰਦੇ ਹੋਏ 5 ਹਜ਼ਾਰ ਰੁਪਏ ਦਾ ਨਕਦ ਇਨਾਮ ਹਾਸਲ ਕੀਤਾ | ਸਕੂਲ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ ਅਤੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਇਨ੍ਹਾਂ ਸਾਇੰਸਦਾਨਾਂ ਦੀ ਤਾਰੀਫ਼ ਕਰਦੇ ਹੋਏ ਇਨ੍ਹਾਂ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਅਟਲ ਲੈਬ ਦੇ ਇੰਚਾਰਜ ਅਧਿਆਪਕ ਇੰਜ: ਹਰੀਸ਼ਰਨ ਦੀ ਵੀ ਯੋਗ ਅਗਵਾਈ ਲਈ ਸ਼ਲਾਘਾ ਕੀਤੀ | ਇਨ੍ਹਾਂ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਦੌਰਾਨ ਸਨਮਾਨਿਤ ਕਰਦੇ ਹੋਏ ਬਾਂਸਲ ਨੇ ਕਿਹਾ ਕਿ ਹਰ ਵਿਦਿਆਰਥੀ ਨੂੰ ਆਪਣੇ ਅੰਦਰ ਛੁਪੀ ਬੌਧਿਕਤਾ ਅਤੇ ਕਲਾ ਨੂੰ ਉਜਾਗਰ ਕਰਨਾ ਚਾਹੀਦਾ ਹੈ | ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਪਰਮਪਾਲ ਸਿੰਘ ਸ਼ੈਰੀ ਢਿੱਲੋਂ ਵਾਈਸ ਚੇਅਰਮੈਨ, ਗੁਰਮੀਤ ਸਿੰਘ ਗਿੱਲ ਸਰਪੰਚ ਵਿੱਤ ਸਕੱਤਰ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ |