16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਮਾਤ ਭਾਸ਼ਾ ਦਾ ਗਿਆਨ ਹਰ ਨਾਗਰਿਕ ਲਈ ਜ਼ਰੂਰੀ- ਚੇਅਰਮੈਨ ਸੰਜੀਵ ਕੁਮਾਰ ਸੈਣੀ/ਦਵਿੰਦਰਪਾਲ ਸਿੰਘ <br/>

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਮੋਗਾ, 21 ਫਰਵਰੀ (ਸੁਰਿੰਦਰਪਾਲ ਸਿੰਘ)- ਭਾਰਤ ਵਿਚ ਬਹੁਤ ਸਾਰੀਆਂ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ ਅਤੇ ਹਰੇਕ ਭਾਸ਼ਾ ਦੇ ਆਪਣੇ ਸੱਭਿਆਚਾਰਕ ਸੰਬੰਧ ਹਨ | ਅੱਜ ਮਾਤ ਭਾਸ਼ਾ ਦਿਵਸ 'ਤੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਬਲੂਮਿੰਗ ਬਡਜ਼ ਸਕੂਲ ਮੋਗਾ ਅਤੇ ਬੀ.ਬੀ.ਐਸ. ਗਰੁੱਪ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਪ੍ਰਧਾਨ ਦਵਿੰਦਰਪਾਲ ਸਿੰਘ ਨੇ ਕਿਹਾ ਕਿ ਬਹੁ-ਭਾਸ਼ਾਈ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ 21 ਫਰਵਰੀ ਨੂੰ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਜਾਂਦਾ ਹੈ | ਇਸ ਦਿਨ ਦੇ ਇਤਿਹਾਸ ਬਾਰੇ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਨਵੰਬਰ 1999 'ਚ ਸੰਯੁਕਤ ਰਾਸ਼ਟਰ ਵਿੱਦਿਅਕ, ਵਿਗਿਆਨਕ ਅਤੇ ਸਭਿਆਚਾਰਕ ਸੰਗਠਨ ਦੀ ਜਨਰਲ ਕਾਨਫ਼ਰੰਸ ਨੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਘੋਸ਼ਿਤ ਕੀਤਾ ਸੀ | ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਉਣ ਦਾ ਵਿਚਾਰ ਬੰਗਲਾਦੇਸ਼ ਦੀ ਪਹਿਲ ਸੀ | ਸੰਯੁਕਤ ਰਾਸ਼ਟਰ ਮਹਾਂਸਭਾ ਨੇ 2002 ਦੇ ਆਪਣੇ ਮਤੇ ਵਿਚ ਇਸ ਦਿਨ ਦੇ ਐਲਾਨ ਦਾ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਦੁਨੀਆ ਭਰ ਦੇ ਲੋਕਾਂ ਦੁਆਰਾ ਵਰਤੀਆਂ ਜਾਂਦੀਆਂ ਸਾਰੀਆਂ ਭਾਸ਼ਾਵਾਂ ਦੀ ਸੰਭਾਲ ਅਤੇ ਸੁਰੱਖਿਆ ਨੂੰ ਉਤਸ਼ਾਹਿਤ ਕਰਨਾ ਹੈ | ਹਰ ਸਾਲ ਇਹ ਦਿਨ ਇਕ ਥੀਮ 'ਤੇ ਆਧਾਰਿਤ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਡੀ ਮਾਤ ਭਾਸ਼ਾ ਨੂੰ ਜਾਣਨਾ ਅਤੇ ਹੋਰ ਭਾਸ਼ਾਵਾਂ ਨੂੰ ਵੀ ਸਿੱਖਣ ਦੀ ਕੋਸ਼ਿਸ਼ ਕਰਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਉਣ ਨਾਲ ਸਵਦੇਸ਼ੀ ਅਤੇ ਸਥਾਨਕ ਭਾਸ਼ਾਵਾਂ ਨੂੰ ਸੁਰੱਖਿਅਤ ਰੱਖਣ ਦੀ ਮਹੱਤਤਾ ਬਾਰੇ ਜਾਗਰੂਕਤਾ ਵਧਦੀ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਕਸਰ ਸਕੂਲ ਵਿਚ ਅਜਿਹੇ ਵਿਸ਼ੇਸ਼ ਦਿਨਾਂ ਬਾਰੇ ਸੂਚਿਤ ਕੀਤਾ ਜਾਂਦਾ ਹੈ ਤਾਂ ਜੋ ਉਨ੍ਹਾਂ ਦੇ ਗਿਆਨ ਨੂੰ ਵਧਾਇਆ ਜਾ ਸਕੇ ਅਤੇ ਉਨ੍ਹਾਂ ਦੇ ਸਭਿਆਚਾਰ ਨਾਲ ਜੁੜੇ ਰਹਿ ਸਕਣ |

Ad Position 22
No active advertisement
ਪਿਛਲੀ ਖ਼ਬਰ ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਲਗਾਤਾਰ ਵੀਜ਼ੇ <br/> ਅਗਲੀ ਖ਼ਬਰ ਸਿਹਤ ਬੀਮਾ ਸਿਰਫ਼ ਕਾਗ਼ਜ਼ਾਂ 'ਚ ਰੀੜ੍ਹ ਦੀ ਬਿਮਾਰੀ ਲਈ 40 ਹਜ਼ਾਰ ਦੀ ਲਿਮਟ ਨੇ ਖੋਲ੍ਹੀ ਯੋਜਨਾ ਦੀ ਹਕੀਕਤ <br/>
Ad Position 24