ਮੋਗਾ, 21 ਫਰਵਰੀ (ਸੁਰਿੰਦਰਪਾਲ ਸਿੰਘ)-ਪੁੱਕਾ ਵਲੋਂ ਚੰਡੀਗੜ੍ਹ ਵਿਖੇ ਕੀਤੇ ਪ੍ਰਭਾਵਸ਼ਾਲੀ ਸਮਾਗਮ ਵਿਚ ਸਟੇਟ ਐਵਾਰਡੀ ਦਵਿੰਦਰਪਾਲ ਸਿੰਘ ਡਾਇਰੈਕਟਰ ਦੇਸ਼ ਭਗਤ ਕਾਲਜ ਮੋਗਾ ਅਤੇ ਪ੍ਰਵੀਨ ਗਰਗ ਚੇਅਰਮੈਨ ਫਾਰਮੇਸੀ ਕਾਲਜ ਮੋਗਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਡਾ. ਅੰਸ਼ੂ ਕਟਾਰੀਆ ਨੇ ਦੱਸਿਆ ਕਿ ਇਹ ਸਨਮਾਨ ਐਸੋਸੀਏਸ਼ਨ ਵਿਚ ਵਧੀਆ ਕੰਮ ਕਰਨ ਲਈ ਦਿੱਤੇ ਗਏ ਹਨ | ਇਸ ਮੌਕੇ ਐਮ.ਪੀ. ਸਤਨਾਮ ਸਿੰਘ ਸੰਧੂ, ਗੁਰਮੀਤ ਸਿੰਘ ਧਾਲੀਵਾਲ, ਮਨਜੀਤ ਸਿੰਘ, ਪ੍ਰਸਿੱਧ ਫ਼ਿਲਮੀ ਕਲਾਕਾਰ ਬਿੰਨੂ ਢਿੱਲੋਂ, ਐਮੀ ਵਿਰਕ, ਲਖਬੀਰ ਸਿੰਘ ਗਿੱਲ ਚੇਅਰਮੈਨ ਨਾਰਥ ਵੈਸਟ ਗਰੁੱਪ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪ੍ਰਾਈਵੇਟ ਕਾਲਜ ਅਤੇ ਯੂਨੀਵਰਸਿਟੀਆਂ ਸਿੱਖਿਆ ਦੇ ਖੇਤਰ ਵਿਚ ਬਹੁਤ ਵਧੀਆ ਕੰਮ ਕਰ ਰਹੀਆਂ ਹਨ ਪਰ ਸਾਨੂੰ ਸਮੇਂ ਦੇ ਨਾਲ ਬਦਲਣਾ ਪਵੇਗਾ | ਅੱਜ ਆਰਟੀਫੀਸ਼ਲ ਇੰਟੈਲੀਜੈਂਸ ਦਾ ਸਮਾਂ ਹੈ | ਇਸ 'ਤੇ ਸਾਨੂੰ ਕੰਮ ਕਰਨਾ ਚਾਹੀਦਾ ਹੈ | ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਾਨੂੰ ਸਮਾਜ ਨੂੰ ਜਾਗਰੂਕ ਕਰਨਾ ਪਵੇਗਾ ਕਿ ਆਰਟੀਫੀਸ਼ਲ ਇੰਟੈਲੀਜੈਂਸ ਦੀ ਦੁਰਵਰਤੋਂ ਨਹੀਂ ਕਰਨੀ ਚਾਹੀਦੀ | ਦਵਿੰਦਰਪਾਲ ਸਿੰਘ ਨੇ ਅੰਸ਼ੂ ਕਟਾਰੀਆ ਦਾ ਧੰਨਵਾਦ ਕੀਤਾ |