16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਜੀਂਦੜਾ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ 'ਚ ਮਾਰੀਆਂ ਮੱਲਾਂ <br/>

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਕਿਸ਼ਨਪੁਰਾ ਕਲਾਂ, 21 ਫਰਵਰੀ (ਅਮੋਲਕ ਸਿੰਘ ਕਲਸੀ)-ਸੰਤ ਬਾਬਾ ਕਾਰਜ ਸਿੰਘ ਦੀ ਰਹਿਨੁਮਾਈ ਹੇਠ ਦੁਆਰਾ ਚਲਾਈ ਗਈ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਮੋਗਾ ਦੇ ਵਿਦਿਆਰਥੀਆਂ ਨੇ ਐਜੂਕੇਟ ਪੰਜਾਬ ਪ੍ਰੋਜੈਕਟ ਤੇ ਗੁਰੂ ਨਾਨਕ ਮਲਟੀਵਰਸਿਟੀ ਵਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਮੁਕਾਬਲਿਆਂ 'ਚ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਜੀਂਦੜਾ ਸਕੂਲ ਦੇ ਵਿਦਿਆਰਥੀ ਸੁਖਜੋਤ ਸਿੰਘ ਛੇਵੀਂ ਜਮਾਤ, ਅਵਤਾਰ ਸਿੰਘ ਪੰਜਵੀਂ ਜਮਾਤ, ਸੇਵਕਜੋਤ ਸਿੰਘ ਪੰਜਵੀਂ ਜਮਾਤ, ਫਤਿਹ ਸਿੰਘ ਪੰਜਵੀਂ ਜਮਾਤ, ਮਹਿਕਦੀਪ ਕੌਰ ਗਿਆਰ੍ਹਵੀਂ ਜਮਾਤ ਦੁਆਰਾ ਪਹਿਲਾ ਅਤੇ ਦੂਜਾ ਰਾਊਾਡ ਪਾਸ ਕੀਤਾ ਗਿਆ | ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਦੀਵਾਨ ਹਾਲ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਇਨ੍ਹਾਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਸਮਾਰਟ ਵਾਚ, ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸੈਕਟਰੀ ਪ੍ਰਭਜੋਤ ਸਿੰਘ ਭੁੱਲਰ ਅਤੇ ਪਿ੍ੰਸੀਪਲ ਮਨਦੀਪ ਕੌਰ ਵਲੋਂ ਇਨ੍ਹਾਂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਵਿਦਿਆਰਥੀਆਂ ਨੂੰ ਹੋਰ ਵੀ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ ਗਈ | ਪਿ੍ੰਸੀਪਲ ਮਨਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਧਾਰਮਿਕ ਮੁਕਾਬਲਿਆਂ ਦੀ ਤਿਆਰੀ ਸਕੂਲ ਦੇ ਧਾਰਮਿਕ ਅਧਿਆਪਕ ਗੁਰਮੀਤ ਕੌਰ ਅਤੇ ਰਮਨਦੀਪ ਕੌਰ ਵਲੋਂ ਕਰਵਾਈ ਗਈ | ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਤੇਗ਼ਾ ਸਿੰਘ ਅਤੇ ਸੰਤ ਬਾਬਾ ਨਛੱਤਰ ਸਿੰਘ ਦੀ ਯਾਦ 'ਚ ਅੱਖਾਂ ਦਾ ਜਾਂਚ ਕੈਂਪ <br/> ਅਗਲੀ ਖ਼ਬਰ ਬਾਘਾ ਪੁਰਾਣਾ ਰੈਲੀ ਨੂੰ ਲੈ ਕੇ ਯੂਥ ਅਕਾਲੀ ਦਲ 'ਚ ਭਾਰੀ ਉਤਸ਼ਾਹ-ਮਾਹਲਾ, ਕਾਲੇਕੇ <br/>
Ad Position 24