16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸ਼ਹੀਦ ਬਾਬਾ ਤੇਗ਼ਾ ਸਿੰਘ ਅਤੇ ਸੰਤ ਬਾਬਾ ਨਛੱਤਰ ਸਿੰਘ ਦੀ ਯਾਦ 'ਚ ਅੱਖਾਂ ਦਾ ਜਾਂਚ ਕੈਂਪ <br/>

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਬਾਘਾ ਪੁਰਾਣਾ, 21 ਫਰਵਰੀ (ਟਿੰਕੂ ਕਾਠਪਾਲ)-ਸ਼ਹੀਦ ਬਾਬਾ ਤੇਗ਼ਾ ਸਿੰਘ ਅਤੇ ਸੰਤ ਬਾਬਾ ਨਛੱਤਰ ਸਿੰਘ ਦੀ ਯਾਦ 'ਚ ਮਨਾਏ ਜਾ ਰਹੇ ਸ਼ਹੀਦੀ ਜੋੜ ਮੇਲਾ 15 ਮਾਰਚ ਨੂੰ ਮਨਾਇਆ ਜਾ ਰਿਹਾ ਹੈ | ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਵਿਖੇ ਸੰਤ ਬਾਬਾ ਗੁਰਦੀਪ ਸਿੰਘ ਵਲੋਂ ਅੱਖਾਂ ਦਾ ਵਿਸ਼ਾਲ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ ਅਤੇ 300 ਮਰੀਜ਼ਾਂ ਦਾ ਚੈੱਕ ਅਪ ਕੀਤਾ ਗਿਆ ਅਤੇ 28 ਮਰੀਜ਼ ਲੈਨਜ਼ ਲਈ ਚੁਣੇ ਗਏ | ਇਹ ਕੈਂਪ ਲੁਧਿਆਣਾ ਦੇ ਪ੍ਰਸਿੱਧ ਸ਼ੰਕਰਾ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕਾਂ ਨੇ ਕੈਂਪ ਦਾ ਲਾਹਾ ਲਿਆ ਅਤੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ | ਕੈਂਪ ਦਾ ਉਦਘਾਟਨ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਵਲੋਂ ਅਰਦਾਸ ਕਰਕੇ ਕੀਤਾ ਗਿਆ | ਇਸ ਮੌਕੇ ਬਾਬਾ ਜੀ ਨੇ ਡਾਕਟਰੀ ਟੀਮ ਦਾ ਸਵਾਗਤ ਕੀਤਾ ਅਤੇ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸੇਵਾ ਕਾਰਜ ਮਨੁੱਖਤਾ ਦੀ ਭਲਾਈ ਲਈ ਬਹੁਤ ਹੀ ਮਹੱਤਵਪੂਰਨ ਹਨ | ਕੈਂਪ ਦੌਰਾਨ ਮਾਹਿਰ ਡਾਕਟਰਾਂ ਨੇ ਆਧੁਨਿਕ ਮਸ਼ੀਨਾਂ ਰਾਹੀਂ ਮਰੀਜ਼ਾਂ ਦੀ ਪੂਰੀ ਜਾਂਚ ਕੀਤੀ ਤੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਅਤੇ ਦਵਾਈਆਂ ਦਿੱਤੀਆਂ ਗਈਆਂ | ਸੰਤ ਬਾਬਾ ਗੁਰਦੀਪ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅੱਖਾਂ ਮਨੁੱਖ ਦਾ ਤੀਜਾ ਨੇਤਰ ਹਨ, ਜੇ ਅੱਖਾਂ ਹੀ ਠੀਕ ਨਾ ਹੋਣ ਤਾਂ ਜੀਵਨ ਦੀ ਦਿਸ਼ਾ ਹੀ ਬੇਅਰਥ ਹੋ ਜਾਂਦੀ ਹੈ | ਇਸ ਲਈ ਹਰ ਵਿਅਕਤੀ ਨੂੰ ਆਪਣੀਆਂ ਅੱਖਾਂ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ ਅਤੇ ਅਜਿਹੇ ਸੇਵਾ ਭਾਵ ਨਾਲ ਲਗਾਏ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ | ਇਸ ਮੌਕੇ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਦਰਸ਼ਨ ਸਿੰਘ ਡਰੋਲੀ ਭਾਈ ਹਰਜਿੰਦਰ ਸਿੰਘ, ਭਜਨ ਸਿੰਘ ਕਾਲੇਕੇ, ਡਾ. ਅਵਤਾਰ ਸਿੰਘ, ਅਜਮੇਰ ਸਿੰਘ, ਬਿੱਲੂ ਸਿੰਘ ਚੰਦ ਪੁਰਾਣਾ, ਦਲੇਰ ਸਿੰਘ, ਚਮਕੌਰ ਸਿੰਘ ਚੰਦ ਪੁਰਾਣਾ, ਰਾਜਵਿੰਦਰ ਸਿੰਘ, ਏ.ਐਸ.ਆਈ. ਕੁਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਸੇਵਾਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਿਲਾਸਪੁਰ ਸਕੂਲ ਦਾ ਹੋਇਆ ਸਾਲਾਨਾ ਇਨਾਮ ਵੰਡ ਸਮਾਰੋਹ <br/> ਅਗਲੀ ਖ਼ਬਰ ਜੀਂਦੜਾ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਮੁਕਾਬਲਿਆਂ 'ਚ ਮਾਰੀਆਂ ਮੱਲਾਂ <br/>
Ad Position 24