16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਬਿਲਾਸਪੁਰ ਸਕੂਲ ਦਾ ਹੋਇਆ ਸਾਲਾਨਾ ਇਨਾਮ ਵੰਡ ਸਮਾਰੋਹ <br/>

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਨਿਹਾਲ ਸਿੰਘ ਵਾਲਾ, 21 ਫ਼ਰਵਰੀ (ਪਲਵਿੰਦਰ ਸਿੰਘ ਟਿਵਾਣਾ)-ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਡਾ. ਰਣਜੀਤ ਸਿੰਘ ਧਾਲੀਵਾਲ ਯਾਦਗਾਰੀ ਟਰੱਸਟ ਵਲੋਂ ਬੱਚਿਆਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਨਾਮਾਂ ਦੀ ਵੰਡ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕੀਤੀ | ਇਸ ਸਮਾਗਮ ਵਿਚ ਸਾਲ 2024 ਅਤੇ ਸਾਲ 2025 ਦੌਰਾਨ ਪੜ੍ਹਾਈ ਵਿਚ ਮੋਹਰੀ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਨਕਦ ਰਾਸ਼ੀ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਮੋਹਰੀ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਮੁਬਾਰਕਬਾਦ ਦਿੰਦਿਆਂ ਦੂਸਰੇ ਬੱਚਿਆਂ ਨੂੰ ਵੀ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਨੇ ਡਾ. ਰਣਜੀਤ ਸਿੰਘ ਧਾਲੀਵਾਲ ਦੇ ਪਰਿਵਾਰ ਦਾ ਇਸ ਮਹਾਨ ਕਾਰਜ ਬਦਲੇ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਨੂੰ ਪ੍ਰਮੁੱਖਤਾ ਦੇ ਕੇ ਸੂਬੇ ਦੇ ਲੋਕਾਂ ਦੀ ਬਿਹਤਰੀ ਲਈ ਸਿਰਤੋੜ ਯਤਨ ਕਰ ਰਹੀ ਹੈ | ਇਸ ਸਮਾਗਮ ਵਿਚ ਸਰਪੰਚ ਨਿਰਮਲ ਸਿੰਘ, ਅਮਰਜੀਤ ਸਿੰਘ, ਓਮਾ ਕਾਂਤ ਜੋਸ਼ੀ, ਅੰਗਰੇਜ਼ ਸਿੰਘ, ਡਾ. ਗੁਰਸ਼ਵਿੰਦਰ ਸਿੰਘ, ਮਹਿੰਦਰ ਸਿੰਘ ਭੋਲਾ, ਮਾਸਟਰ ਮਹਿੰਦਰ ਸਿੰਘ ਜੱਸੀ, ਹਰਵੀਰ ਸਿੰਘ ਧਾਲੀਵਾਲ, ਪਿ੍ੰਸੀਪਲ ਮੈਡਮ ਰੁਪਿੰਦਰਜੀਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਰਿਹਾ |

Ad Position 22
No active advertisement
ਪਿਛਲੀ ਖ਼ਬਰ ਸੰਤ ਦਰਬਾਰਾ ਸਿੰਘ ਨਰਸਿੰਗ ਕਾਲਜ 'ਚ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮਨਾਇਆ <br/> ਅਗਲੀ ਖ਼ਬਰ ਸ਼ਹੀਦ ਬਾਬਾ ਤੇਗ਼ਾ ਸਿੰਘ ਅਤੇ ਸੰਤ ਬਾਬਾ ਨਛੱਤਰ ਸਿੰਘ ਦੀ ਯਾਦ 'ਚ ਅੱਖਾਂ ਦਾ ਜਾਂਚ ਕੈਂਪ <br/>
Ad Position 24