16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸੰਤ ਦਰਬਾਰਾ ਸਿੰਘ ਨਰਸਿੰਗ ਕਾਲਜ 'ਚ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਨਿਹਾਲ ਸਿੰਘ ਵਾਲਾ, 21 ਫਰਵਰੀ (ਸੁਖਦੇਵ ਸਿੰਘ ਖ਼ਾਲਸਾ)-ਸੰਤ ਦਰਬਾਰਾ ਸਿੰਘ ਵਿੱਦਿਅਕ ਸੰਸਥਾਵਾਂ ਲੋਪੋ ਦੇ ਪ੍ਰਧਾਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਅਗਵਾਈ ਹੇਠ ਚੱਲ ਰਹੀ ਸੰਤ ਦਰਬਾਰਾ ਸਿੰਘ ਨਰਸਿੰਗ ਕਾਲਜ 'ਚ ਸੰਸਥਾ ਦੇ ਉਪ ਪ੍ਰਧਾਨ ਬੀਬੀ ਕਰਮਜੀਤ ਕੌਰ ਅਤੇ ਮੈਨੇਜਿੰਗ ਡਾਇਰੈਕਟਰ ਭਾਗੀਰਥ ਸਿੰਘ ਗਿੱਲ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਮਾਂ-ਬੋਲੀ ਨਾਲ ਸੰਬੰਧਿਤ ਚਾਰਟ ਬਣਾਏ ਅਤੇ ਮਾਂ-ਬੋਲੀ ਦੀ ਮਹੱਤਤਾ ਬਾਰੇ ਭਾਸ਼ਣ, ਪੰਜਾਬੀ ਕਵਿਤਾਵਾਂ ਅਤੇ ਲੋਕ-ਗੀਤ ਪੇਸ਼ ਕਰਦਿਆਂ ਵਿਦਿਆਰਥੀਆਂ ਨੂੰ ਦਿਨੋ-ਦਿਨ ਵਿੱਸਰ ਰਹੀ ਪੰਜਾਬੀ ਬੋਲੀ ਬਾਰੇ ਸੁਚੇਤ ਕੀਤਾ ਤਾਂ ਜੋ ਅੱਜ ਦੀ ਪੀੜ੍ਹੀ ਆਪਣੀ ਮਾਂ-ਬੋਲੀ ਨੂੰ ਅਗਲੀ ਪੀੜ੍ਹੀ ਤੱਕ ਸੁਰੱਖਿਅਤ ਰੱਖ ਸਕੇ | ਇਸ ਮੌਕੇ ਸੰਸਥਾ ਦੇ ਪਿੰ੍ਰਸੀਪਲ ਮੈਡਮ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਮਾਂ-ਬੋਲੀ ਦੀ ਕਦਰ ਕਰਨ ਅਤੇ ਬਿਨਾਂ ਝਿਜਕ ਤੋਂ ਪੰਜਾਬੀ ਬੋਲਣ ਲਈ ਪ੍ਰੇਰਿਤ ਕੀਤਾ | ਸੰਸਥਾ ਦੇ ਡਾਇਰੈਕਟਰ ਡਾ. ਗੋਬਿੰਦ ਸਿੰਘ ਨੇ ਵਿਦਿਆਰਥੀਆਂ ਨੂੰ ਪੰਜਾਬੀ ਬੋਲੀ ਨਾਲ ਜੁੜਨ ਦੀ ਪ੍ਰੇਰਨਾ ਦਿੰਦਿਆਂ ਕਿਹਾ ਅਸੀਂ ਗੁਰੂਆਂ ਦੀ ਧਰਤੀ ਦੇ ਜੰਮਪਲ ਹਾਂ ਅਤੇ ਇਸ ਪੰਜਾਬੀ ਭਾਸ਼ਾ ਦਾ ਸਤਿਕਾਰ ਬਹਾਲ ਰੱਖਣਾ ਸਾਡਾ ਵਡਮੁੱਲਾ ਫ਼ਰਜ਼ ਹੈ | ਉਨ੍ਹਾਂ ਨੇ ਕਿਹਾ ਕਿ ਮਾਂ-ਬੋਲੀ ਨਾਲ ਜੁੜ ਕੇ ਹੀ ਸਹੀ ਵਿਕਾਸ ਵੱਲ ਵਧ ਸਕਦੇ ਹਾਂ | ਇਸ ਮੌਕੇ ਸੰਸਥਾ ਦੇ ਸਟਾਫ਼ ਮੈਡਮ ਗਗਨਦੀਪ ਕੌਰ, ਮੈਡਮ ਸੰਦੀਪ ਕੌਰ, ਮੈਡਮ ਮਨਪ੍ਰੀਤ ਕੌਰ, ਮੈਡਮ ਹਰਦੀਪ ਕੌਰ, ਮੈਡਮ ਸਰਬਜੀਤ ਕੌਰ, ਮੈਡਮ ਡੌਲੀ ਅਤੇ ਜਸਪਾਲ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਹੱਤਵਪੂਰਨ ਸੰਮੇਲਨ ਦੌਰਾਨ ਕਾਂਗਰਸ ਵਲੋਂ ਵਿਰੋਧ ਪ੍ਰਦਰਸ਼ਨ ਕਰਨਾ ਨਿੰਦਣਯੋਗ-ਡਾ. ਹਰਜੋਤ ਕਮਲ ਅਗਲੀ ਖ਼ਬਰ ਬਿਲਾਸਪੁਰ ਸਕੂਲ ਦਾ ਹੋਇਆ ਸਾਲਾਨਾ ਇਨਾਮ ਵੰਡ ਸਮਾਰੋਹ <br/>
Ad Position 24