ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਕਰੀਅਰ ਜੋਨ ਮੋਗਾ ਦੇ ਵਿਦਿਆਰਥੀ ਨੇ ਆਈਲਟਸ 'ਚੋਂ ਹਾਸਿਲ ਕੀਤੇ ਮਨ ਚਾਹੇ ਬੈਂਡ <br/>

Ad Position 21
No active advertisement
ਅਜੀਤ ਡੈਸਕ 22-02-2026
ਮੋਗਾ, 21 ਫਰਵਰੀ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ.ਟੀ.ਈ. ਦੇ ਬਿਹਤਰੀਨ ਨਤੀਜੇ ਦੇ ਰਹੀ ਹੈ | ਵੱਡੀ ਗਿਣਤੀ ਵਿਚ ਵਿਦਿਆਰਥੀ ਪੂਰੇ ਭਾਰਤ ਵਿਚੋਂ ਇਸ ਸੰਸਥਾ ਦੀ ਮਦਦ ਨਾਲ ਆਇਲਟਸ ਵਿਚੋਂ ਵਧੀਆ ਬੈਂਡ ਸਕੋਰ ਲੈ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੇ ਹਨ | ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ | ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ-ਕੱਲ੍ਹ ਦੇ ਬੱਚਿਆਂ ਵਿਚ ਆ ਇਲਟਸ ਕਰ ਕੇ ਵਧੀਆ ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ | ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ | ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਿ੍ਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਫ਼੍ਰੀ ਸੈਸ਼ਨ ਦਿੰਦੀ ਹੈ | ਸੰਸਥਾ ਦੇ ਆਫ਼ਲਾਈਨ ਆਈਲਟਸ ਕਲਾਸ ਦਾ ਵਿਦਿਆਰਥੀ ਇੰਦਰਜੀਤ ਸਿੰਘ ਨੇ ਟਰੇਨਰਾਂ ਦੀ ਮਿਹਨਤ ਨਾਲ ਮਨ ਚਾਹੇ ਬੈਂਡ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥੀ ਦੀ ਇਸ ਸਫਲਤਾ 'ਤੇ ਸੰਸਥਾ ਦੇ ਐਮ.ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਸਰਬਜੀਤ ਸਿੰਘ ਮਿੱਠੂ ਮਾਨ ਨਹੀਂ ਰਹੇ <br/> ਅਗਲੀ ਖ਼ਬਰ ਬਾਬਾ ਕੁੰਦਨ ਸਿੰਘ ਲਾਅ ਕਾਲਜ ਵਲੋਂ 7 ਸਪੈਸ਼ਲ ਕੈਂਪ ਸ਼ੁਰੂ ਕਰਵਾਇਆ <br/>
Ad Position 24
No active advertisement