ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਐਸ.ਡੀ. ਕਾਲਜ ਫ਼ਾਰ ਵੋਮੈਨ 'ਚ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 22-02-2026
ਮੋਗਾ, 21 ਫਰਵਰੀ (ਜਸਪਾਲ ਸਿੰਘ ਬੱਬੀ)-ਐਸ. ਡੀ. ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਪੀ.ਜੀ. ਪੰਜਾਬੀ ਦੀ ਸਾਹਿਤ ਸਭਾ ਅਤੇ ਕਾਲਜ ਭਾਸ਼ਾ ਮੰਚ ਵਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਕਾਵਿ ਉਚਾਰਨ ਮੁਕਾਬਲਾ ਕਰਵਾਇਆ | ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਮਾਤ ਭਾਸ਼ਾ ਦਿਵਸ ਦੀਆਂ ਕਾਲਜ ਪ੍ਰਬੰਧਕੀ ਕਮੇਟੀ ਵਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਮਾਤ ਭਾਸ਼ਾ ਦਿਵਸ ਸਾਨੂੰ ਆਪਣੀ ਭਾਸ਼ਾ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ ਦੀ ਪੇ੍ਰਰਨਾ ਦਿੰਦੀ ਹੈ | ਜੇਕਰ ਅਸੀਂ ਆਪਣੀ ਮਾਤ ਭਾਸ਼ਾ ਨੂੰ ਭੁੱਲ ਜਾਂਦੇ ਹਾਂ ਤਾਂ ਅਸੀਂ ਆਪਣੀਆਂ ਜੜ੍ਹਾਂ ਤੋਂ ਕੱਟ ਜਾਂਦੇ ਹਾਂ | ਉਨ੍ਹਾਂ ਨੇ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬੀ ਭਾਸ਼ਾ ਨੂੰ ਸਿਰਫ਼ ਬੋਲਣ ਤੱਕ ਹੀ ਸੀਮਤ ਨਾ ਰੱਖਣ, ਸਗੋਂ ਇਸ ਵਿਚ ਪੜ੍ਹਨ-ਲਿਖਣ ਦੀ ਆਦਤ ਵੀ ਬਣਾਉਣ | ਵਿਭਾਗ ਮੁਖੀ ਡਾ. ਪਲਵਿੰਦਰ ਕੌਰ ਨੇ ਦੱਸਿਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਹਰ ਸਾਲ 21 ਫ਼ਰਵਰੀ ਨੂੰ ਮਨਾਇਆ ਜਾਂਦਾ ਹੈ, ਤਾਂ ਜੋ ਭਾਸ਼ਾਈ ਵਿਭਿੰਨਤਾ ਅਤੇ ਮਾਂ-ਬੋਲੀ ਦੀ ਰੱਖਿਆ ਬਾਰੇ ਜਾਗਰੂਕਤਾ ਫੈਲਾਈ ਜਾ ਸਕੇ | ਕਾਵਿ ਉਚਾਰਨ ਮੁਕਾਬਲੇ ਵਿਚ ਵਿਦਿਆਰਥਣਾਂ ਨੇ ਪ੍ਰਸਿੱਧ ਕਵੀਆਂ ਦੀਆਂ ਰਚਨਾਵਾਂ ਅਤੇ ਆਪਣੀਆਂ ਲਿਖਤਾਂ ਰਾਹੀਂ ਪੰਜਾਬੀ ਭਾਸ਼ਾ ਦੀ ਮਿਠਾਸ ਅਤੇ ਸੰਵੇਦਨਾ ਨੂੰ ਬਖ਼ੂਬੀ ਪੇਸ਼ ਕੀਤਾ | ਕਾਵਿ ਉਚਾਰਨ ਮੁਕਾਬਲੇ ਦੀ ਜੱਜਮੈਂਟ ਸਹਾਇਕ ਪ੍ਰੋਫੈਸਰ ਪੰਜਾਬੀ ਰਮਨਪ੍ਰੀਤ ਕੌਰ ਅਤੇ ਸਹਾਇਕ ਪੰਜਾਬੀ ਊਸ਼ਾ ਨੇ ਕੀਤੀ | ਕਾਵਿ ਉਚਾਰਨ ਮੁਕਾਬਲੇ ਵਿਚ ਪਹਿਲਾ ਸਥਾਨ ਹਰਮਨਦੀਪ ਕੌਰ, ਦੂਜਾ ਸਥਾਨ ਕਿਰਨ, ਨੰਦਨੀ, ਤੀਜਾ ਸਥਾਨ ਪ੍ਰਭਜੋਤ ਕੌਰ ਤੇ ਨਿਵੇਦਿਕਾ ਅਤੇ ਪ੍ਰਸ਼ੰਸਾ ਪੁਰਸਕਾਰ ਹਰਮਨਪ੍ਰੀਤ ਕੌਰ, ਵੰਸ਼ਿਕਾ ਨੇ ਹਾਸਲ ਕੀਤਾ |

Ad Position 22
No active advertisement
ਪਿਛਲੀ ਖ਼ਬਰ ਫਾਲਗੁਣ ਤਿਉਹਾਰ ਪੂਜਾ ਅਤੇ ਨਿਸ਼ਾਨ ਪੂਜਨ ਨਾਲ ਸ਼ੁਰੂ ਹੋਇਆ <br/> ਅਗਲੀ ਖ਼ਬਰ ਸਰਬਜੀਤ ਸਿੰਘ ਮਿੱਠੂ ਮਾਨ ਨਹੀਂ ਰਹੇ <br/>
Ad Position 24
No active advertisement