ਸਮਾਲਸਰ, 21 ਫਰਵਰੀ (ਗੁਰਜੰਟ ਕਲਸੀ ਲੰਡੇ)-ਇੱਥੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਜੈਤੋ ਦੇ ਮੋਰਚੇ ਦੇ ਸ਼ਹੀਦ ਪਰਿਵਾਰਾਂ ਦੇ ਵਾਰਸਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਦੇ ਗ੍ਰੰਥੀ ਸਿੰਘ, ਗੁਰਦੀਪ ਸਿੰਘ, ਮਾਸਟਰ ਸੁਰਿੰਦਰ ਸਿੰਘ, ਨਿਹੰਗ ਸਿੰਘ ਜਥੇਬੰਦੀਆਂ ਦੇ ਲਵਦੀਪ ਸਿੰਘ, ਮਨਦੀਪ ਸਿੰਘ ਆਦਿ ਨੇ ਜੈਤੋ ਦੇ ਮੋਰਚੇ ਵਿਚ ਸ਼ਹੀਦ ਹੋਏ ਸਮਾਲਸਰ ਵਾਸੀ ਬਾਬਾ ਫੁੰਮਣ ਸਿੰਘ ਦੇ ਵਾਰਸਾਂ ਬੂਟਾ ਸਿੰਘ ਦੇ ਪਰਿਵਾਰ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਬੂਟਾ ਸਿੰਘ ਨੇ ਆਪਣੇ ਪੁਰਖਿਆਂ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਉਨ੍ਹਾਂ ਬਾਰੇ ਵਿਸਥਾਰ ਨਾਲ ਦੱਸਿਆ | ਇਸ ਮੌਕੇ ਮਾਸਟਰ ਸੁਰਿੰਦਰ ਸਿੰਘ ਨੇ ਸਮਾਲਸਰ ਦੇ ਜੈਤੋ ਦੇ ਮੋਰਚੇ ਵਿਚ ਸ਼ਹੀਦ ਹੋਏ ਹੋਰ ਸਮਾਲਸਰ ਵਾਸੀ ਅਤੇ ਮੋਰਚੇ ਦੇ ਯੁੱਧ ਬਾਰੇ ਵਿਸਥਾਰ ਨਾਲ ਦੱਸਿਆ | ਇਸ ਮੌਕੇ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਭੋਗ ਉਪਰੰਤ ਗ੍ਰੰਥੀ ਸਿੰਘ ਨੇ ਇਸ ਸ਼ਹੀਦੀ ਦਿਹਾੜੇ ਬਾਰੇ ਚਾਨਣਾ ਪਾਇਆ |