ਫ਼ਿਰੋਜ਼ਸ਼ਾਹ, 21 ਫਰਵਰੀ (ਸਰਬਜੀਤ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਵਲੋਂ ਹਰ ਵਿਧਾਨ ਸਭਾ ਹਲਕੇ ਅੰਦਰ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਤਹਿਤ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ 'ਚ 24 ਫਰਵਰੀ ਨੂੰ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਚ ਕੀਤੀ ਜਾ ਰਹੀ ਰੈਲੀ 'ਚ ਬੇਮਿਸਾਲ ਇਕੱਠ ਹੋਵੇਗਾ ਤੇ ਯਕੀਨਨ ਇਸ ਰੈਲੀ 'ਚ ਪਿੰਡਾਂ ਕਸਬਿਆਂ ਤੋਂ ਵੱਡੇ ਕਾਫ਼ਲਿਆਂ ਨਾਲ ਵਰਕਰ ਪਹੁੰਚਣਗੇ | ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਤੇ ਸੁਰਿੰਦਰ ਸਿੰਘ ਬੱਬੂ ਪ੍ਰਧਾਨ ਨੇ ਰੈਲੀ ਦੀਆਂ ਤਿਆਰੀਆਂ ਸੰਬੰਧੀ ਪਿੰਡਾਂ 'ਚ ਲੋਕਾਂ ਨੂੰ ਲਾਮਬੰਦ ਕਰਦਿਆਂ ਕਹੇ ਗੱਲਬਾਤ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਦੌਰੇ ਦੌਰਾਨ ਦੇਖਿਆ ਕਿ ਹਰ ਵਰਗ ਦੇ ਲੋਕਾਂ ਵਿਚ ਰੈਲੀ ਸੰਬੰਧੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਲੋਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨ ਲਈ ਉਤਾਵਲੇ ਹਨ | ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਹਰ ਵਰਗ ਦੀ ਬਿਹਤਰੀ ਲਈ ਕਾਰਜ ਕੀਤੇ ਜਦਕਿ 'ਆਪ' ਸਰਕਾਰ ਨੇ ਸੂਬੇ ਨੂੰ ਵਿਕਾਸ ਦੀ ਥਾਂ ਵਿਨਾਸ਼ ਵੱਲ ਧੱਕ ਦਿੱਤਾ ਹੈ | ਸੂਬੇ ਨੂੰ ਮੁੜ ਲੀਹਾਂ 'ਤੇ ਲਿਆਉਣ ਲਈ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ | ਉਨ੍ਹਾਂ ਨਾਲ ਹਾਜ਼ਰ ਸੀਨੀਅਰ ਅਕਾਲੀ ਆਗੂ ਦਰਸ਼ਨ ਸਿੰਘ ਸ਼ੇਰ ਖਾਂ ਮੈਂਬਰ ਸ਼੍ਰੋਮਣੀ ਕਮੇਟੀ, ਸਤਪਾਲ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਚਮਕੌਰ ਸਿੰਘ ਟਿੱਬੀ, ਜੋਗਾ ਸਿੰਘ ਮੁਰਕ ਵਾਲਾ, ਕੁਲਦੀਪ ਸਿੰਘ ਫ਼ਿਰੋਜ਼ਸ਼ਾਹ, ਬੂਟਾ ਸਿੰਘ ਸਤੀਏ ਵਾਲਾ, ਕੁਲਦੀਪ ਸਿੰਘ ਮੱਲਵਾਲ, ਮੁਖ਼ਤਿਆਰ ਸਿੰਘ ਮੱਲਵਾਲ, ਗੁਰਪ੍ਰੀਤ ਸਿੰਘ ਸੰਧੂ ਮਾਣਾ ਸਿੰਘ ਵਾਲਾ, ਸ਼ਿੰਗਾਰਾ ਸਿੰਘ ਪਿਆਰੇਆਣਾ, ਬਲਦੇਵ ਸਿੰਘ ਉਗੋਕੇ ਨੇ ਵੀ ਹਲਕੇ ਦੇ ਲੋਕਾਂ ਨੂੰ 24 ਫਰਵਰੀ ਨੂੰ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਪਹੁੰਚਣ ਦੀ ਅਪੀਲ ਕੀਤੀ |