ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਮੌਜੂਦਾ ਸਰਕਾਰ ਨਵੇਂ ਵਿਕਾਸ ਕਾਰਜ ਕਰਵਾਉਣ 'ਚ ਅਸਮਰਥ-ਸਨੀ ਗਿੱਲ

Ad Position 21
No active advertisement
ਅਜੀਤ ਡੈਸਕ 22-02-2026
ਮੋਗਾ, 21 ਫਰਵਰੀ (ਸੁਰਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਸੰਜੀਤ ਸਿੰਘ ਉਰਫ਼ ਸਨੀ ਗਿੱਲ ਨੇ ਹੋਰ ਰਾਜਨੀਤਕ ਦਲਾਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਮੋਗਾ ਵਿਚ ਜਿੱਥੇ ਵੀ ਢੁਕਵੇਂ ਅਤੇ ਸਥਿਰ ਵਿਕਾਸ ਕਾਰਜ ਨਜ਼ਰ ਆਉਂਦੇ ਹਨ, ਉਹ ਅਕਾਲੀ ਦਲ ਦੀ ਸਰਕਾਰ ਦੀ ਦੇਣ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਬੱਸ ਅੱਡਾ, ਇਨਡੋਰ ਸਟੇਡੀਅਮ ਅਤੇ ਸਿਵਲ ਹਸਪਤਾਲ ਵਿਚ 50 ਬੈੱਡ ਤੋਂ 180 ਬੈੱਡ ਤੱਕ ਹੋਏ ਵਿਸਥਾਰ ਦੌਰਾਨ ਬਣੀਆਂ ਇਮਾਰਤਾਂ ਇਸ ਗੱਲ ਦਾ ਸਪਸ਼ਟ ਸਬੂਤ ਹਨ | ਹਰ ਥਾਂ ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦਾ ਨਾਂਅ ਦਰਜ ਮਿਲੇਗਾ | ਸਨੀ ਗਿੱਲ ਨੇ ਕਿਹਾ ਕਿ ਜੇ ਮੌਜੂਦਾ ਸਰਕਾਰ ਨਵੇਂ ਵਿਕਾਸ ਕਾਰਜ ਕਰਵਾਉਣ ਵਿਚ ਅਸਮਰਥ ਹੈ ਤਾਂ ਘੱਟੋ-ਘੱਟ ਅਕਾਲੀ ਸਰਕਾਰ ਦੇ ਦੌਰਾਨ ਬਣੇ ਢਾਂਚਿਆਂ ਦੀ ਸੰਭਾਲ ਅਤੇ ਮੁਰੰਮਤ ਹੀ ਕਰਵਾ ਦੇਵੇ | ਇਸ ਨਾਲ ਵੀ ਲੋਕਾਂ ਨੂੰ ਵੱਡੀ ਰਾਹਤ ਮਿਲ ਸਕਦੀ ਹੈ | ਉਨ੍ਹਾਂ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਮੌਜੂਦਾ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੱਕ ਮੁਹੱਈਆ ਨਹੀਂ ਕਰਵਾ ਰਹੀ | ਛੋਟੀਆਂ-ਮੋਟੀਆਂ ਸੜਕਾਂ ਬਣਾ ਕੇ ਉਸ ਨੂੰ ਵੱਡਾ ਵਿਕਾਸ ਦੱਸਣਾ ਠੀਕ ਨਹੀਂ | ਇਹ ਤਾਂ ਰੋਜ਼ਮਰ੍ਹਾ ਦੇ ਪ੍ਰਸ਼ਾਸਕੀ ਕੰਮ ਹਨ, ਜੋ ਹਰ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ | ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦਾ ਹਵਾਲਾ ਦਿੰਦਿਆਂ ਸਨੀ ਗਿੱਲ ਨੇ ਕਿਹਾ ਕਿ ਜਦੋਂ ਵੱਡੇ ਅਧਿਕਾਰੀਆਂ ਨੇ ਉਸ ਸਥਾਨ ਨੂੰ ਰੱਦ ਕਰ ਦਿੱਤਾ ਸੀ, ਤਾਂ ਤਤਕਾਲੀਨ ਸਿੱਖਿਆ ਮੰਤਰੀ ਤੋਤਾ ਸਿੰਘ ਨੇ ਦਿ੍ੜ੍ਹ ਇਰਾਦਾ ਦਿਖਾਉਂਦੇ ਹੋਏ ਉਸੇ ਥਾਂ 'ਤੇ ਸੱਤ ਮੰਜ਼ਲਾਂ ਇਮਾਰਤ ਬਣਾਉਣ ਦਾ ਫ਼ੈਸਲਾ ਲਾਗੂ ਕਰਵਾਇਆ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਫ਼ੈਸਲੇ ਉਹੀ ਲੀਡਰ ਲੈ ਸਕਦੇ ਹਨ ਜਿਨ੍ਹਾਂ ਦੀ ਸੋਚ ਵਿਕਾਸ ਕੇਂਦਰਿਤ ਅਤੇ ਦੂਰ-ਦਰਸ਼ੀ ਹੋਵੇ | ਅੰਤ ਵਿਚ ਸਨੀ ਗਿੱਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਨੇਤਾ ਵਿਕਾਸ ਨੂੰ ਪਹਿਲ ਦਿੰਦੇ ਸਨ ਅਤੇ ਵਿਧਾਇਕ ਤੋਂ ਲੈ ਕੇ ਮੁੱਖ ਮੰਤਰੀ ਤੱਕ ਲੋਕਾਂ ਦੇ ਵਿਚਕਾਰ ਰਹਿੰਦੇ ਸਨ | ਉਨ੍ਹਾਂ ਦਾਅਵਾ ਕੀਤਾ ਕਿ ਰਾਜ ਵਿਚ ਬਣ ਰਹੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਅਕਾਲੀ ਸਰਕਾਰ ਦੀ ਵਾਪਸੀ ਨਿਸ਼ਚਿਤ ਹੈ |
Ad Position 22
No active advertisement
ਪਿਛਲੀ ਖ਼ਬਰ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ <br/> ਅਗਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ <br/>
Ad Position 24
No active advertisement