ਫ਼ਤਿਹਗੜ੍ਹ ਪੰਜਤੂਰ, 22 ਫਰਵਰੀ (ਜਸਵਿੰਦਰ ਸਿੰਘ ਪੋਪਲੀ)-ਬਾਬਾ ਕੁੰਦਨ ਸਿੰਘ ਕਾਲਜ ਮੁਹਾਰ ਵਿਖੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਆਪਣੇ ਕਾਲਜ ਦੇ ਅਧਿਆਪਕਾਂ ਦੀ ਦੇਖ-ਰੇਖ ਇਕ ਰੋਜਾ ਸਫ਼ਾਈ ਅਭਿਆਨ ਚਲਾਇਆ ਗਿਆ | ਕਾਲਜ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੀਆਂ ਪੰਜ ਟੀਮਾਂ ਬਣਾ ਕੇ ਉਨ੍ਹਾਂ ਦਰਮਿਆਨ ਕੰਮਾਂ ਦੀ ਵੰਡ ਕਰ ਦਿੱਤੀ ਅਤੇ ਵਿਦਿਆਰਥੀਆਂ ਨੂੰ ਨਿਯਮ ਸਮੇਂ ਵਿਚ ਇਹ ਕੰਮ ਪੂਰਾ ਕਰਨ ਲਈ ਨਿਰਦੇਸ਼ ਦਿੱਤੇ | ਵਿਦਿਆਰਥੀਆਂ ਵਲੋਂ ਕਲਾਸ ਰੂਮਾਂ ਦੇ ਨਾਲ-ਨਾਲ ਕਾਲਜ ਕੈਂਪਸ ਦੀ ਵੀ ਖੂਬ ਸਫ਼ਾਈ ਕੀਤੀ ਗਈ | ਕਾਲਜ ਵਲੋਂ ਵਿਦਿਆਰਥਣਾਂ ਲਈ ਰਿਫਰੈਸ਼ਮੈਂਟ ਦਾ ਖ਼ਾਸ ਪ੍ਰਬੰਧ ਕੀਤਾ ਗਿਆ ਅਤੇ ਇਸ ਅਭਿਆਨ ਦੌਰਾਨ ਬੱਚਿਆਂ ਵਿਚ ਚੋਖਾ ਜੋਸ਼ ਦਿਖਾਈ ਦਿੱਤਾ | ਕਾਲਜ ਪਿ੍ੰਸੀਪਲ ਬਲਦੇਵ ਕੁਮਾਰ ਵਲੋਂ ਵਿਦਿਆਰਥੀਆਂ ਨੂੰ ਕੰਮ ਪ੍ਰਤੀ ਉਤਸ਼ਾਹਿਤ ਕਰਨ ਲਈ ਭਾਸ਼ਣ ਦਿੱਤਾ ਗਿਆ ਜਿਸ ਰਾਹੀਂ ਬੱਚਿਆਂ ਨੂੰ ਜੀਵਨ ਵਿਚ ਕਿਰਤ ਅਤੇ ਪ੍ਰੇਮ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ ਗਿਆ | ਅਭਿਆਨ ਦੇ ਅੰਤ ਵਿਚ ਇਕ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਵਿਦਿਆਰਥਣਾਂ ਨੇ ਖੂਬ ਆਨੰਦ ਮਾਣਿਆਂ |