19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਵਿਧਾਇਕ ਬਿਲਾਸਪੁਰ ਨੇ ਮਾਣੂੰਕੇ ਗਿੱਲ ਦੀਆਂ ਵਿਰਾਸਤੀ ਖੇਡਾਂ 'ਚ ਕੀਤੀ ਸ਼ਿਰਕਤ <br/>

Ad Position 21
No active advertisement
ਅਜੀਤ ਡੈਸਕ 23-02-2026
ਆਪਣੇ ਵਿਰਸੇ ਤੇ ਸੱਭਿਆਚਾਰ ਨਾਲ ਜੁੜਨ ਦੀ ਕੀਤੀ ਅਪੀਲ
ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਮਾਣੂੰਕੇ ਗਿੱਲ ਦੀਆਂ ਵਿਰਾਸਤੀ ਖੇਡਾਂ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ | ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਰਸਾ ਬਹੁਤ ਹੀ ਮਹਾਨ ਅਤੇ ਗੌਰਵਮਈ ਹੈ | ਇਸ ਨੂੰ ਸੰਭਾਲਣ ਅਤੇ ਅਗਲੀਆਂ ਪੀੜ੍ਹੀਆਂ ਤੱਕ ਲਿਜਾਣ ਲਈ ਅਜਿਹੇ ਵਿਰਾਸਤੀ ਖੇਡਾਂ ਦੇ ਮੇਲੇ ਬਹੁਤ ਸਹਾਇਕ ਹੁੰਦੇ ਹਨ | ਉਨ੍ਹਾਂ ਨੇ ਪ੍ਰਬੰਧਕਾਂ ਦੇ ਇਸ ਉੱਦਮ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇ ਹਰ ਪਿੰਡ ਵਿਚ ਅਜਿਹੇ ਖੇਡ ਮੇਲੇ ਹੋਣੇ ਬਹੁਤ ਜ਼ਰੂਰੀ ਹਨ | ਉਨ੍ਹਾਂ ਨੇ ਮੌਜੂਦ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਆਪਣੀ ਵਿਰਾਸਤ ਨਾਲ ਜੁੜਨ ਦੀ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵਿਰਾਸਤੀ ਖੇਡਾਂ ਨੂੰ ਪ੍ਰਮੋਟ ਕਰਨ ਲਈ ਲਗਾਤਾਰ ਯਤਨਸ਼ੀਲ ਹੈ | ਖੇਡਾਂ ਨਾਲ ਜੁੜਨ ਸਦਕਾ ਸਾਡੀ ਜਵਾਨੀ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਬਚ ਸਕਦੀ ਹੈ | ਤੰਦਰੁਸਤ ਸਰੀਰ ਵਿਚ ਹੀ ਤੰਦਰੁਸਤ ਦਿਮਾਗ਼ ਸੰਭਵ ਹੈ | ਇਸ ਸਮੇਂ ਟਰੱਕ ਯੂਨੀਅਨ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਖਿਡਾਰੀ, ਖੇਡ ਪ੍ਰੇਮੀ ਅਤੇ ਪਤਵੰਤੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਪਰਮਪਾਲ ਸਿੰਘ ਤਖ਼ਤੂਪੁਰਾ ਦੇ ਗ੍ਰਹਿ ਪੁੱਜੇ ਅਗਲੀ ਖ਼ਬਰ ਆਈ. ਐਸ. ਐਫ. ਕਾਲਜ ਵਿਖੇ ਪੀ. ਐਮ. ਵਿਸ਼ਵਕਰਮਾ ਜਾਗਰੂਕਤਾ ਪ੍ਰੋਗਰਾਮ <br/>
Ad Position 24