19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਅਮਰਿੰਦਰ ਸਿੰਘ ਰਾਜਾ ਵੜਿੰਗ ਪਰਮਪਾਲ ਸਿੰਘ ਤਖ਼ਤੂਪੁਰਾ ਦੇ ਗ੍ਰਹਿ ਪੁੱਜੇ

Ad Position 21
No active advertisement
ਅਜੀਤ ਡੈਸਕ 23-02-2026
ਮੋਗਾ, 22 ਫਰਵਰੀ (ਸੁਰਿੰਦਰਪਾਲ ਸਿੰਘ)- ਬੀਤੀ ਦੇਰ ਸ਼ਾਮ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਸ਼ੇਸ਼ ਤੌਰ 'ਤੇ ਸਾਬਕਾ ਚੇਅਰਮੈਨ ਤੇ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਪਰਮਪਾਲ ਸਿੰਘ ਤਖ਼ਤੂਪੁਰਾ ਦੇ ਗ੍ਰਹਿ ਪੁੱਜੇ | ਉਹ ਅਜੀਤਵਾਲ ਵਿਖੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਦੇ ਬੇਟੇ ਇੰਦਰਵੀਰ ਸਿੰਘ ਦੇ ਵਿਆਹ ਸਮਾਗਮ ਵਿਚ ਸ਼ਾਮਿਲ ਹੋਣ ਲਈ ਪੁੱਜੇ ਸਨ | ਇਸ ਤੋਂ ਪਹਿਲਾਂ ਉਨ੍ਹਾਂ ਜਗਰੂਪ ਸਿੰਘ ਤਖ਼ਤੂਪੁਰਾ ਸਾਬਕਾ ਚੇਅਰਮੈਨ ਜੋ ਕਿ ਬਿਮਾਰ ਚੱਲ ਰਹੇ ਹਨ, ਦਾ ਹਾਲ-ਚਾਲ ਪੁੱਛਿਆ ਤੇ ਉਨ੍ਹਾਂ ਦੀ ਸਿਹਤਯਾਬੀ ਲਈ ਕਾਮਨਾ ਕੀਤੀ | ਇਸ ਮੌਕੇ ਉਨ੍ਹਾਂ ਪਰਮਪਾਲ ਸਿੰਘ ਤਖ਼ਤੂਪੁਰਾ ਤੇ ਉਨ੍ਹਾਂ ਦੇ ਸਾਥੀਆਂ ਨਾਲ ਪਾਰਟੀ ਗਤੀਵਿਧੀਆਂ ਬਾਰੇ ਗੱਲਬਾਤ ਕੀਤੀ ਤੇ ਆ ਰਹੀਆਂ 2027 ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਨੂੰ ਦਿਨ ਰਾਤ ਇਕ ਕਰਨ ਲਈ ਪ੍ਰੇਰਿਤ ਕੀਤਾ ਤਾਂ ਕਿ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ | 'ਅਜੀਤ' ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸੂਬੇ ਦੇ ਲੋਕ ਕਾਂਗਰਸ ਪਾਰਟੀ ਨੂੰ ਸੱਤਾ 'ਚ ਲਿਆਉਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਆਪ ਪਾਰਟੀ ਜੋ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਵਿਚ ਆਈ ਸੀ ਪਰ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕਰ ਸਕੀ, ਜਿਸ ਤੋਂ ਸੂਬੇ ਦੇ ਲੋਕ ਬੇਹੱਦ ਦੁਖੀ ਹਨ ਤੇ ਅੱਜ ਹਾਲਾਤ ਇਹ ਬਣ ਗਏ ਹਨ ਕਿ ਸੂਬੇ ਦਾ ਹਰ ਵਰਗ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਸੜਕਾਂ 'ਤੇ ਉੱਤਰਿਆ ਹੋਇਆ ਹੈ | ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਬਣ ਗਈ ਹੈ ਤੇ ਲੋਕ ਡਰ ਤੇ ਸਹਿਮ ਦੇ ਮਾਹੌਲ ਵਿਚ ਆਪਣਾ ਜੀਵਨ ਬਸਰ ਕਰ ਰਹੇ ਹਨ ਤੇ ਹਰ ਰੋਜ਼ ਸੂਬੇ ਵਿਚ ਗੋਲੀ ਚੱਲਣ ਦੀਆਂ ਵਾਰਦਾਤਾਂ ਹੋ ਰਹੀਆਂ ਹਨ | ਇੱਥੇ ਬਸ ਨਹੀਂ ਗੈਂਗਵਾਰ, ਫਿਰੌਤੀ ਮੰਗਣ, ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਰੋਜ਼ਮਰ੍ਹਾ ਹੋ ਰਹੀਆਂ ਹਨ ਤੇ ਸਰਕਾਰ ਦਾ ਇਸ ਪਾਸੇ ਕੋਈ ਵੀ ਧਿਆਨ ਨਹੀਂ | ਯੁੱਧ ਨਸ਼ਿਆਂ ਵਿਰੁੱਧ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਵੀ ਸਰਕਾਰ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ਜਦ ਕਿ ਨਸ਼ਾ ਪਹਿਲਾਂ ਨਾਲੋਂ ਵੀ ਵੱਧ ਵਿਕ ਰਿਹਾ ਹੈ ਤੇ ਹੋਰ ਰੋਜ਼ ਨੌਜਵਾਨ ਨਸ਼ਿਆਂ ਕਾਰਨ ਮਰ ਰਹੇ ਹਨ | ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਆਉਣ 'ਤੇ ਪੰਜਾਬ ਨੂੰ ਫਿਰ ਤੋਂ ਵਿਕਾਸ ਦੀਆਂ ਲੀਹਾਂ 'ਤੇ ਤੋਰਿਆ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਵਿੰਦਰ ਸਿੰਘ ਦੌਲਤਪੁਰਾ, ਯੂਥ ਪ੍ਰੈਜ਼ੀਡੈਂਟ ਆਕਾਸ਼ਦੀਪ ਧਾਲੀਵਾਲ, ਹਨੀ ਸੋਢੀ, ਪ੍ਰਭਜੀਤ ਸਿੰਘ ਕਾਲਾ ਆੜ੍ਹਤੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਦਰਬਾਰਾ ਸਿੰਘ ਸਕੂਲ 'ਚ ਮਨਾਇਆ ਕੌਮਾਂਤਰੀ ਮਾਂ ਬੋਲੀ ਦਿਵਸ <br/> ਅਗਲੀ ਖ਼ਬਰ ਵਿਧਾਇਕ ਬਿਲਾਸਪੁਰ ਨੇ ਮਾਣੂੰਕੇ ਗਿੱਲ ਦੀਆਂ ਵਿਰਾਸਤੀ ਖੇਡਾਂ 'ਚ ਕੀਤੀ ਸ਼ਿਰਕਤ <br/>
Ad Position 24